ਕੈਬਨਿਟ ਮੰਤਰੀ ਜਿੰਪਾ ਨੇ ਸਫ਼ਾਈ ਮਜ਼ਦੂਰਾਂ ਦੀਆਂ ਮੰਗਾਂ ਨੂੰ ਹੱਲ ਕਰਵਾਉਣ ਦਾ ਦਿੱਤਾ ਭਰੋਸਾ

ਹੁਸਿ਼ਆਰਪੁਰ (ਦ ਸਟੈਲਰ ਨਿਊਜ਼): ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਰੋਤ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਸ੍ਰੀ ਬ੍ਰਮ ਸ਼ੰਕਰ ਜਿੰਪਾ ਅੱਜ ਹੁਸ਼ਿਆਰਪੁਰ ਵਿਖੇ ਸਫ਼ਾਈ ਮਜ਼ਦੂਰ ਫੈਡਰੇਸ਼ਨ ਪੰਜਾਬ (ਰਜਿ:) ਨਾਲ ਗੱਲਬਾਤ ਕਰਦਿਆਂ ਭਰੋਸਾ ਦਿਵਾਉਂਦਿਆਂ ਦੱਸਿਆ ਕਿ  ਮਾਨਯੋਗ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਵਲੋਂ  ਜਲਦੀ ਮੰਗਾਂ ਦਾ ਹੱਲ ਕੀਤਾ ਜਾਵੇਗਾ।

Advertisements

ਉਨ੍ਹਾਂ ਦੱਸਿਆ ਕਿ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਵਿਸ਼ੇਸ਼ ਤੌਰ ’ਤੇ ਡੀ.ਓ. ਪੱਤਰ ਲਿਖ ਕੇ ਵਿਭਾਗ ਨੂੰ ਭੇਜਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਮੁੱਖ ਮੰਤਰੀ ਇਨ੍ਹਾਂ ਮੰਗਾਂ ਪ੍ਰਤੀ ਜਲਦੀ ਬਣਦੀ ਕਾਰਵਾਈ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਹ ਨਿੱਜੀ ਤੌਰ ’ਤੇ ਵੀ ਮੁੱਖ ਮੰਤਰੀ ਜੀ ਨੂੰ ਮਿਲਣਗੇ ਅਤੇ ਉਨ੍ਹਾਂ ਦੀ ਮੰਗਾਂ ਬਾਰੇ ਜਾਣੂ ਕਰਵਾਉਣਗੇ। ਇਸ ਮੌਕੇ ਸ੍ਰੀ ਕਮਲ ਭੱਟੀ ਤੋਂ ਇਲਾਵਾ ਪ੍ਰਧਾਨ ਸਫਾਈ ਮਜ਼ਦੂਰ ਫੈਡਰੇਸ਼ਨ ਪੰਜਾਬ ਸ੍ਰੀ ਰਾਜਾ ਹੰਸ ਅਤੇ ਵਰਕਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here