ਨੌਜਵਾਨ ਪਾਸੋ 6 ਗ੍ਰਾਮ ਹੈਰੋਇਨ ਅਤੇ 210 ਨਸ਼ੀਲੀਆ ਗੋਲੀਆਂ ਬਰਾਮਦ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ: ਗੌਰਵ ਮੜੀਆ। ਮਾਨਯੋਗ ਰਾਜਬਚਨ ਸਿੰਘ PPS ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾ ਤੇ ਜਗਜੀਤ ਸਿੰਘ ਸਰੋਆ ਪੀ.ਪੀ.ਐਸ./ਐਸ.ਪੀ. ਇੰਨਵੈਸਟੀਗੇਸ਼ਨ ਅਤੇ ਅਮਰੀਕ ਸਿੰਘ ਚਾਹਲ ਪੀ.ਪੀ.ਐਸ./ਡੀ.ਐਸ.ਪੀ. ਸਬ ਡਵੀਜਨ ਭੁਲੱਥ ਦੀਆ ਹਦਾਇਤਾ ਅਨੁਸਾਰ ਨਸ਼ੇ ਦੀ ਰੋਕਥਾਮ ਲਈ ਮਾੜੇ ਅਨਸਰਾ ਖਿਲਾਫ ਵਿੱਢੀ ਗਈ ਮੁਹਿੰਮ ਦੌਰਾਨ ਐਸ.ਆਈ ਰਣਜੋਧ ਸਿੰਘ ਮੁੱਖ ਅਫਸਰ ਥਾਣਾ ਬੇਗੋਵਾਲ ਦੀ ਨਿਗਰਾਨੀ ਹੇਠ ਐਸ.ਆਈ ਕੁਲਵਿੰਦਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਦੌਰਾਨੇ ਨਾਕਾਬੰਦੀ ਚੈਕਿੰਗ ਦੇ ਸਬੰਧ ਵਿੱਚ ਸਤਿਗੁਰ ਰਾਖਾ ਚੌਂਕ ਮੌਜੂਦ ਸੀ ਕਿ ਇੱਕ ਮੋਟਰਸਾਈਕਲ ਸਵਾਰ ਮੋਨਾ ਲੜਕਾ ਭਦਾਸ ਚੌਂਕ ਸਾਈਡ ਤੋਂ ਆਉਂਦਾ ਦਿਖਾਈ ਦਿੱਤਾ।

Advertisements

ਜਿਸ ਨੂੰ ਸ਼ੱਕ ਦੀ ਬਿਨਾ ਤੇ ਕਾਬੂ ਕਰਕੇ ਤਲਾਸ਼ੀ ਕਰਨ ਤੇ ਉਸ ਪਾਸੋ 6 ਗ੍ਰਾਮ ਹੈਰੋਇਨ ਅਤੇ 210 ਨਸ਼ੀਲੀਆ ਗੋਲੀਆਂ ਬਰਾਮਦ ਹੋਣ ਤੇ ਕਾਰਵਾਈ ਕਰਦੇ ਹੋਏ ਐਸ.ਆਈ. ਕੁਲਵਿੰਦਰ ਸਿੰਘ ਨੇ ਮੋਟਰਸਾਈਕਲ ਸਵਾਰ ਜੋਗਰਾਜ ਉਰਫ ਰਾਹਾ ਪੁੱਤਰ ਬਲਵੰਤ ਸਿੰਘ ਵਾਸੀ ਬੂਟਾ ਥਾਣਾ ਕੋਤਵਾਲੀ ਕਪੂਰਥਲ਼ਾ ਦੇ ਖਿਲਾਫ ਮੁਕੱਦਮਾ ਨੰਬਰ 38 ਮਿਤੀ 21.05.2022 ਅ/ਧ 21/22-61-85 NDPS ACT ਥਾਣਾ ਬੇਗੋਵਾਲ ਜਿਲਾ ਕਪੂਰਥਲਾ ਦਰਜ ਰਜਿਸਟਰ ਕੀਤਾ ਗਿਆ ਹੈ।ਮੁਕਦਮਾ ਦੀ ਤਫਤੀਸ਼ ਅਮਲ ਵਿੱਚ ਲਿਆਦੀ ਜਾ ਰਹੀ ਹੈ।ਤਫਤੀਸ਼ ਦੋਰਾਨ ਇਸ ਦੋਸ਼ੀ ਦੀ ਪੁੱਛ ਗਿੱਛ ਤੋ ਹੋਰ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here