ਡੇਅਰੀ ਵਿਭਾਗ ਵਲੋਂ ਮੁਹੱਲਾ ਬੀਰਬਲ ਨਗਰ ਵਿਖੇ ਲਗਾਇਆ ਗਿਆ ਮੁਫ਼ਤ ਦੁੱਧ ਪਰਖ ਕੈਂਪ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼), ਘਰਾਂ ਵਿਚ ਵਰਤੇ ਜਾਂਦੇ ਦੁੱਧ ਦੀ ਕੁਆਲਟੀ ਪ੍ਰਤੀ ਜਾਗਰੂਕਤਾ ਲਿਆਉਣ ਲਈ ਡੇਅਰੀ ਵਿਭਾਗ ਵਲੋਂ ਮੁਫ਼ਤ ਦੁੱਧ ਪਰਖ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਹਿਰਾਂ ਵਿਚ ਦੁੱਧ ਦੀ ਕੁਆਲਟੀ ਚੈਕ ਕੀਤੀ ਜਾਂਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਹੁਸ਼ਿਆਰਪੁਰ ਦੇ ਮੁਹੱਲਾ ਬੀਰਬਲ ਨਗਰ ਵਿਖੇ ਮੁਫ਼ਤ ਦੁੱਧ ਪਰਖ ਕੈਂਪ ਲਗਾਇਆ ਗਿਆ।

Advertisements

ਇਸ ਕੈਂਪ ਵਿਚ ਕੁੱਲ 21 ਸੈਂਪਲ ਲਏ ਗਏ, ਜਿਨ੍ਹਾਂ ਵਿਚ 12 ਸੈਂਪਲਾਂ ਵਿਚ ਪਾਣੀ ਦੀ ਮਾਤਰਾ ਵੱਧ ਪਾਈ ਗਈ ਅਤੇ 9 ਸੈਂਪਲ ਮਿਆਰਾਂ ਅਨੁਸਾਰ ਸਹੀ ਪਾਏ ਗਏ। ਉਨ੍ਹਾਂ ਦੱਸਿਆ ਕਿ 1 ਸੈਂਪਲ ਯੂਰੀਆ ਅਤੇ 1 ਸੈਂਪਲ ਸਾਲਟ ਦੇ ਟੈਸਟ ਕੀਤੇ ਗਏ। ਇਨ੍ਹਾਂ ਵਿਚ ਕੋਈ ਵੀ ਹਾਨੀਕਾਰਕ ਪਦਾਰਥ ਨਹੀਂ ਪਾਇਆ ਗਿਆ। ਇਹ ਟੈਸਟ ਬਰਜਿੰਦਰ ਸਿੰਘ ਅਤੇ ਟੀਮ ਮੈਂਬਰ ਗੁਰਪ੍ਰੀਤ ਸਿੰਘ ਵਲੋਂ ਕੀਤੇ ਗਏ। ਵਿਭਾਗੀ ਟੀਮ ਵਲੋਂ ਇਲਾਕਾ ਨਿਵਾਸੀਆਂ ਨੂੰ ਚੰਗੀ ਕੁਆਲਟੀ ਵਾਲਾ ਦੁੱਧ ਵਰਤਣ ਲਈ ਪ੍ਰੇਰਿਤ ਵੀ ਕੀਤਾ ਗਿਆ।

LEAVE A REPLY

Please enter your comment!
Please enter your name here