ਸਪੋਰਟਸ ਵਿੰਗ ਸਕੂਲਾਂ ਵਿੱਚ ਦਾਖਲੇ ਲਈ ਕਰਵਾਏ ਜਾਣਗੇ ਖਿਡਾਰੀਆਂ ਦੇ ਚੋਣ ਟਰਾਇਲ

ਫਿਰੋਜ਼ਪੁਰ (ਦ ਸਟੈਲਰ ਨਿਊਜ਼): ਪੰਜਾਬ ਸਰਕਾਰ, ਖੇਡ ਵਿਭਾਗ ਵੱਲੋਂ ਸਾਲ 2022-23 ਦੇ ਸੈਸ਼ਨ ਲਈ ਸਪੋਰਟਸ ਵਿੰਗ (ਡੇ-ਸਕਾਲਰ ਅਤੇ ਰੈਜੀਡੈਂਸਲ) ਸਕੂਲਾਂ ਵਿਚ ਹੋਣਹਾਰ ਖਿਡਾਰੀਆਂ/ਖਿਡਾਰਨਾਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਚੁਣੇ ਗਏ ਖਿਡਾਰੀ/ਖਿਡਾਰਨਾਂ ਨੂੰ ਪੰਜਾਬ ਸਰਕਾਰ/ਖੇਡ ਵਿਭਾਗ ਪੰਜਾਬ ਦੇ ਨਿਯਮਾਂ ਅਨੁਸਾਰ ਰੈਜੀਡੈਂਸ਼ਲ ਖਿਡਾਰੀਆਂ ਨੂੰ 200 ਰੁਪਏ ਅਤੇ ਡੇ-ਸਕਾਲਰ ਖਿਡਾਰੀਆਂ ਨੂੰ 100 ਰੁਪਏ ਪ੍ਰਤੀ ਦਿਨ ਪ੍ਰਤੀ ਖਿਡਾਰੀ ਦੀ ਦਰ ਨਾਲ ਖੁਰਾਕ/ਰਿਫਰੈਸ਼ਮੈਂਟ, ਖੇਡ ਸਮਾਨ ਅਤੇ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ।ਇਹ ਜਾਣਕਾਰੀ ਜ਼ਿਲ੍ਹਾ ਖੇਡ ਅਫ਼ਸਰ ਸ. ਪਰਮਿੰਦਰ ਸਿੰਘ ਨੇ ਦਿੱਤੀ ਹੈ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ 27 ਮਈ ਨੂੰ ਲੜਕੇ ਅਤੇ 28 ਮਈ ਨੂੰ ਲੜਕੀਆਂ ਦੇ ਅੰਡਰ 14, ਅੰਡਰ 17 ਅਤੇ ਅੰਡਰ 19 ਏਜ਼ ਗਰੁੱਪ ਵਿਚ ਕਬੱਡੀ, ਹੈਂਡਬਾਲ, ਤੈਰਾਕੀ, ਬਾਕਸਿੰਗ, ਕੁਸ਼ਤੀ, ਹਾਕੀ, ਕਿੱਕ ਬਾਕਸਿੰਗ ਅਤੇ ਐਥਲੈਟਿਕਸ ਦੇ ਚੋਣ ਟਰਾਇਲ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਫਿਰੋਜ਼ਪੁਰ ਵਿੱਚ ਕਰਵਾਏ ਜਾਣਗੇ।

Advertisements


ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਸਪੋਰਟਸ ਵਿੰਗਾਂ ਵਿਚ ਦਾਖਲ ਹੋਣ ਵਾਲੇ ਖਿਡਾਰੀ/ਖਿਡਾਰਨ ਦਾ ਜਨਮ ਅੰਡਰ-14 ਲਈ ਜਨਮ 1 ਜਨਵਰੀ 2009, ਅੰਡਰ-17 ਲਈ 01 ਜਨਵਰੀ 2006 ਅਤੇ ਅੰਡਰ-19 ਲਈ 01 ਜਨਵਰੀ 2004 ਜਾਂ ਇਸ ਤੋਂ ਬਾਅਦ ਦਾ ਹੋਣਾ ਚਾਹੀਂਦਾ ਹੈ ਅਤੇ ਖਿਡਾਰੀ ਫਿਜ਼ੀਕਲ ਅਤੇ ਮੈਡੀਕਲੀ ਫਿੱਟ ਹੋਣਾ ਚਾਹੀਦਾ ਹੈ।ਇਨ੍ਹਾਂ ਚੋਣ ਟਰਾਇਲਾਂ ਲਈ ਖਿਡਾਰੀ ਜ਼ਿਲ੍ਹਾ ਫਿਰੋਜ਼ਪੁਰ ਨਾਲ ਸਬੰਧ ਰੱਖਦਾ ਹੋਵੇ ਅਤੇ ਪੰਜਾਬ ਦਾ ਵਸਨੀਕ ਹੋਵੇ। ਉਸ ਵੱਲੋਂ ਜ਼ਿਲ੍ਹਾ ਪੱਧਰ ਮੁਕਾਬਲਿਆਂ ਵਿਚ ਪਹਿਲੀਆਂ ਤਿੰਨ ਪੁਜੀਸ਼ਨਾਂ ਵਿਚੋਂ ਕੋਈ ਇਕ ਪੁਜੀਸ਼ਨ ਪ੍ਰਾਪਤ ਕੀਤੀ ਹੋਵੇ ਜਾਂ ਉਸ ਵੱਲੋਂ ਸਟੇਟ ਪੱਧਰੀ ਮੁਕਾਬਲਿਆਂ ਵਿਚ ਹਿੱਸਾ ਲਿਆ ਹੋਵੇ।

ਇਸ ਤੋਂ ਇਲਾਵਾ ਟਰਾਇਲ ਦੇ ਅਧਾਰ ਤੇ ਨਵੇਂ ਖਿਡਾਰੀ ਵੀ ਵਿਚਾਰੇ ਜਾ ਸਕਦੇ ਹਨ। ਉਨ੍ਹਾਂ ਕਿਹਾ ਯੋਗ ਖਿਡਾਰੀ ਉਪਰੋਕਤ ਦਰਸਾਈਆਂ ਮਿਤੀਆਂ ਨੂੰ ਸਬੰਧਤ ਟਰਾਇਲ ਸਥਾਨ ਤੇ ਠੀਕ ਸਵੇਰੇ 8 ਵਜੇ ਰਜਿਸਟ੍ਰੇਸ਼ਨ ਲਈ ਰਿਪੋਰਟ ਕਰਨਗੇ। ਇਨ੍ਹਾਂ ਵਿੰਗਾਂ ਲਈ ਦਾਖਲਾ ਫਾਰਮ ਨਿਰਧਾਰਿਤ ਮਿਤੀ ਨੂੰ ਟਰਾਇਲ ਸਥਾਨ ਤੇ ਜਾਂ ਇਸ ਤੋਂ ਪਹਿਲਾਂ ਜ਼ਿਲ੍ਹਾ ਖੇਡ ਦਫਤਰ ਫਿਰੋਜ਼ਪੁਰ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ ਅਤੇ ਭਾਗ ਲੈਣ ਵਾਲੇ ਖਿਡਾਰੀ ਆਪਣੇ ਜਨਮ ਸਰਟੀਫਿਕੇਟ, ਅਧਾਰ ਕਾਰਡ, ਬੈਂਕ ਖਾਤਾ ਨੰਬਰ, ਆਈ.ਐਫ.ਐਸ.ਸੀ ਕੋਡ ਅਤੇ ਖੇਡ ਪ੍ਰਾਪਤੀਆਂ ਦੇ ਅਸਲ ਸਰਟੀਫਿਕੇਟ ਅਤੇ ਉਨ੍ਹਾਂ ਦੀਆਂ ਫੋਟੋ ਕਾਪੀਆਂ ਸਮੇਤ 2 ਤਾਜ਼ਾ ਪਾਸਪੋਰਟ ਸਾਈਜ ਫੋਟੋਆਂ ਲੈ ਕੇ ਆਉਣਗੇ ਅਤੇ ਚੋਣ ਟਰਾਇਲਾਂ ਵਿਚ ਭਾਗ ਲੈਣ ਵਾਲੇ ਖਿਡਾਰੀ/ਖਿਡਾਰਨਾਂ ਨੂੰ ਵਿਭਾਗ ਵੱਲੋਂ ਕੋਈ ਟੀ.ਏ/ਡੀ.ਏ ਨਹੀਂ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here