ਬੇਸਿਕ ਕੰਪਿਊਟਰ ਕੋਰਸ ਲਈ ਦਾਖਲਾ ਸ਼ੁਰੂ, 31 ਮਈ ਤੱਕ ਕੀਤਾ ਜਾ ਸਕਦੈ ਅਪਲਾਈ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਕੈਂਪਸ ਵਿਚ 3 ਮਹੀਨੇ ਦਾ ਬੇਸਿਕ ਕੰਪਿਊਟਰ ਕੋਰਸ 1 ਜੂਨ 2022 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਟੀਚਿਊਟ ਦੇ ਡਾਇਰੈਕਟਰ ਲੈਫ: ਕਰਨਲ (ਰਿਟਾ:)-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਸ੍ਰੀ  ਪਰਮਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਕੋਰਸ ਦੇ ਦਾਖਲੇ ਲਈ ਆਖਰੀ ਮਿਤੀ 31 ਮਈ 2022 ਹੈ। ਉਨ੍ਹਾਂ ਦੱਸਿਆ ਕਿ ਕੋਰਸ ਲਈ ਘੱਟ ਤੋਂ ਘੱਟ ਯੋਗਤਾ 10ਵੀਂ ਪਾਸ ਹੈ ਅਤੇ ਸੇਵਾ ਕਰ ਰਹੇ ਸੈਨਿਕਾਂ/ਸਾਬਕਾ ਸੈਨਿਕਾਂ ਦੇ ਬੱਚਿਆਂ ਨੂੰ ਪਹਿਲ ਦਿੱਤੀ ਜਾਵੇਗੀ। ਸਾਬਕਾ ਸੈਨਿਕਾਂ ਅਤੇ ਸਮਾਜ ਦੇ ਕਮਜ਼ੋਰ ਵਰਗ ਦੇ ਬੱਚਿਆਂ ਤੋਂ ਨਾਮਾਤਰ ਫੀਸ ਹੀ ਲਈ ਜਾਵੇਗੀ।

Advertisements


ਇੰਸਟੀਚਿਊਟ ਦੇ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਸੈਣੀ ਨੇ ਦੱਸਿਆ ਕਿ ਬੱਚਿਆਂ ਨੂੰ ਸਕਿੱਲ ਵਿਚ ਹੋਰ ਵੀ ਸੁਧਾਰ ਕਰਨ ਲਈ ਐਮ ਐਸ ਵਰਡ, ਐਮ ਐਸ ਐਕਸਲ, ਐਮ ਐਸ ਪਾਵਰ ਪੁਆਇੰਟ, ਪ੍ਰਿੰਟਿੰਗ, ਸਕੈਨਿੰਗ, ਈ-ਮੇÇਲੰਗ ਆਦਿ ਤੋਂ ਇਲਾਵਾ ਪੰਜਾਬੀ ਅਤੇ ਇੰਗਲਿਸ਼ ਟਾਈਪਿੰਗ ਵੀ ਸਿਖਲਾਈ ਜਾਵੇਗੀ, ਤਾਂ ਜੋ ਹਰੇਕ ਬੱਚਾ ਆਉਣ ਵਾਲੇ ਸਮੇਂ ਵਿਚ ਕੰਮ ਕਰਨ ਦੇ ਯੋਗ ਹੋ ਸਕੇ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਲਈ ਲਿਖਤੀ ਪੜ੍ਹਾਈ ਦੇ ਨਾਲ-ਨਾਲ ਪ੍ਰੈਕਟੀਕਲ ਕਲਾਸਾਂ ’ਤੇ ਖਾਸ ਧਿਆਨ ਦਿੱਤਾ ਜਾਂਦਾ ਹੈ ਅਤੇ ਕੋਰਸ ਖਤਮ ਹੋਣ ਉਪਰੰਤ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਦਿੱਤੇ ਜਾਣਗੇ। ਵਧਰੇ ਜਾਣਕਾਰੀ ਲਈ ਕੰਮ ਕਾਜ ਵਾਲੇ ਦਿਨਾਂ ਵਿਚ 98157-05178, 01882-246812 ਅਤੇ 94786-18790 ’ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here