ਬਾਗਬਾਨੀ ਵਿਭਾਗ ਵੱਲੋਂ ਐਗਰੀਕਲਚਰ ਇਨਫ੍ਰਾਸਟਰਕਚਰ ਫੰਡ ਸਕੀਮ ਬਾਰੇ ਸੈਮੀਨਾਰ ਦਾ ਆਯੋਜਨ

ਫਿਰੋਜ਼ਪੁਰ (ਦ ਸਟੈਲਰ ਨਿਊਜ਼): ਡਾਇਰੈਕਟਰ ਬਾਗਬਾਨੀ ਪੰਜਾਬ ਸ਼੍ਰੀਮਤੀ ਸ਼ੈਲਿੰਦਰ ਕੌਰ, ਆਈ.ਐਫ.ਐਸ. ਦੇ ਦਿਸ਼ਾ-ਨਿਰਦੇਸ਼ ਤਹਿਤ ਬਾਗਬਾਨੀ ਵਿਭਾਗ, ਫਿਰੋਜ਼ਪੁਰ ਵੱਲੋਂ ਐਗਰੀਕਲਚਰ ਇਨਫ੍ਰਾਸਟਰਕਚਰ ਫੰਡ ਸਕੀਮ ਬਾਰੇ ਇੱਕ-ਦਿਨਾ ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਵਿੱਚ ਵੱਡੀ ਗਿਣਤੀ ਵਿੱਚ ਅਗਾਂਹਵਧੂ ਬਾਗਬਾਨਾਂ, ਖੇਤੀਬਾੜੀ—ਬਾਗਬਾਨੀ ਪ੍ਰੋਤਸਾਹਕਾਂ, ਵੱਖ—ਵੱਖ ਬੈਂਕਾਂ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ। ਸੈਮੀਨਾਰ ਦੌਰਾਨ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਹੋਏ ਕੇ.ਪੀ.ਐਮ.ਜੀ. ਅਡਵਾਇਜਰੀ ਸਰਵਿਸ ਦੇ ਅਸੋਸੀਏਟਸ ਡਾਇਰੈਕਟਰਾਂ ਪ੍ਰਭਜੋਤ ਸਿੰਘ ਤੇ ਮੈਡਮ ਰਵਦੀਪ ਕੌਰ ਨੇ ਸਾਂਝੇ ਤੌਰ ‘ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਕੀਮ ਤਹਿਤ ਫ਼ਲਾਂ ਅਤੇ ਹੋਰ ਫਸਲਾਂ ਦੀ ਤੁੜਾਈ ਉਪਰੰਤ ਸਾਂਭ—ਸੰਭਾਲ ਵਾਸਤੇ ਪੈਕ ਹਾਊਸ, ਕੋਲਡ ਸਟੋਰ, ਰਾਇਪਨਿੰਗ ਚੈਂਬਰ, ਵੇਅਰ ਹਾਊਸ, ਸਾਈਲੋਸ਼, ਈ—ਮਾਰਕਿਟਿੰਗ ਆਦਿ ਪ੍ਰੋਜੈਕਟਾਂ ਲਈ ਬੈਂਕ ਤੋਂ ਲਏ ਜਾਂਦੇ ਕਰਜੇ ਦੇ ਵਿਆਜ ‘ਤੇ ਤਿੰਨ ਫੀਸਦੀ ਛੋਟ ਦਿੱਤੀ ਜਾਂਦੀ ਹੈ ਅਤੇ ਇਹ ਛੋਟ ਸੱਤ ਸਾਲ ਦੇ ਸਮੇਂ ਤੱਕ ਲਾਗੂ ਰਹਿੰਦੀ ਹੈ।

Advertisements

ਇਸ ਦੌਰਾਨ ਜਿਲ੍ਹਾ ਵਿਕਾਸ ਮੈਨੇਜਰ, ਨਾਬਾਰਡ ਮੈਡਮ ਸਵਿਤਾ ਨੇ ਨਾਬਾਰਡ ਤਹਿਤ ਕਿਸਾਨ ਹਿੱਤ ਵਿੱਚ ਦਿੱਤੀਆਂ ਜਾ ਰਹੀਆਂ ਵੱਖ—ਵੱਖ ਬੈਂਕ ਸਹੂਲਤਾਂ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਪ੍ਰੋਜੈਕਟ ਡਾਇਰੈਕਟਰ ਆਤਮਾ ਸਾਵਨ ਸ਼ਰਮਾ ਵੱਲੋਂ ਖੇਤੀਬਾੜੀ ਵਿਭਾਗ ਦੀਆਂ ਵੱਖ—ਵੱਖ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਇਸ ਸੈਮੀਨਾਰ ਦੌਰਾਨ ਲਛਮਨ ਸਿੰਘ, ਡਿਪਟੀ ਡਾਇਰੈਕਟਰ ਬਾਗਬਾਨੀ, ਫਿਰੋਜ਼ਪੁਰ ਨੇ ਦੱਸਿਆ ਕਿ ਬਾਗਬਾਨੀ ਫਸਲਾਂ ਦੀ ਤੁੜਾਈ ਉਪਰੰਤ ਸਾਂਭ—ਸੰਭਾਲ ਲਈ ਪੈਕ ਹਾਊਸ, ਕੋਲਡ ਸਟੋਰ, ਰਾਇਪਨਿੰਗ ਚੈਂਬਰ ਆਦਿ ਸਕੀਮਾਂ ਤਹਿਤ ਲਗਾਏ ਜਾਂਦੇ ਪ੍ਰੌਜੇਕਟਾਂ ਤੇ ਕੌਮੀ ਬਾਗਬਾਨੀ ਮਿਸ਼ਨ ਤਹਿਤ ਦਿੱਤੀ ਜਾਂਦੀ ਸਬਸਿਡੀ ਤੋਂ ਇਲਾਵਾ ਲਏ ਗਏ ਕਰਜੇ ਦੇ ਵਿਆਜ ਤੇ ਇਸ ਸਕੀਮ ਤਹਿਤ ਦਿੱਤੀ ਜਾਂਦੀ ਤਿੰਨ ਪ੍ਰਤੀਸ਼ਤ ਛੋਟ ਦਾ ਵੀ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਡਿਪਟੀ ਡਾਇਰੈਕਟਰ ਬਾਗਬਾਨੀ ਕਰੂਣ ਸਾਗਰ ਵੱਲੋਂ ਸਮੂੰਹ ਹਾਜਰੀਨ ਨੂੰ ਬਾਗਬਾਨੀ ਵਿਭਾਗ ਦੀਆਂ ਵੱਖ—ਵੱਖ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ, ਭੁਪਿੰਦਰ ਸਿੰਘ, ਬਲਜਿੰਦਰ ਸਿੰਘ ਅਤੇ ਬਾਗਬਾਨੀ ਵਿਕਾਸ ਅਫ਼ਸਰ ਸਿਮਰਨ ਸਿੰਘ, ਪਰਦੀਪ ਸਿੰਘ ਤੋਂ ਇਲਾਵਾ ਖੇਤੀਬਾੜੀ ਅਤੇ ਬਾਗਬਾਨੀ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here