ਸੀਜੇਐੱਮ ਮਿਸ ਏਕਤਾ ਉੱਪਲ ਨੇ ਫਰੰਟ ਆਫਿਸ ਜੁਡੀਸ਼ੀਅਲ ਕੋਰਟ ਕੰਪਲੈਕਸ ਜ਼ੀਰਾ ਦਾ ਕੀਤਾ ਦੌਰਾ 

????????????????????????????????????????????????????????????????????????????????????????????????????????????????????????????????????????????????????????????????????????????????????????????????????????

ਫਿਰੋਜ਼ਪੁਰ (ਦ ਸਟੈਲਰ ਨਿਊਜ਼): ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ. ਏ. ਐੱਸ. ਨਗਰ ਜੀਆਂ ਦੇ ਦੀ ਰਹਿਨੁਮਾਈ ਹੇਠ ਵੀਰਇੰਦਰ ਅਗਰਵਾਲ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਫਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀ. ਜੇ. ਐੱਮ. ਮਿਸ ਏਕਤਾ ਉੱਪਲ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਫਰੰਟ ਆਫਿਸ ਜੁਡੀਸ਼ੀਅਲ ਕੋਰਟ ਕੰਪਲੈਕਸ ਜੀਰਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸਬ ਡਵੀਜਨ ਜੀਰਾ ਦੇ ਜੱਜ ਸਾਹਿਬਾਨ ਮਿਸ ਪਰਵਿੰਦਰ ਕੌਰ, ਜਗਵਿੰਦਰ ਸਿੰਘ ਅਤੇ ਅੰਸ਼ੁਮਨ ਸਿਆਗ ਵੀ ਹਾਜ਼ਰ ਸਨ । ਇਸ ਮੌਕੇ ਸੀ. ਜੇ. ਐੱਮ ਮੈਡਮ ਨੇ ਜੀਰਾ ਦੇ ਪੈਨਲ ਐਡਵੋਕੇਟ ਸਾਹਿਬਾਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਿਤੀ 13.08.2022 ਨੂੰ ਨੈਸ਼ਨਲ ਲੋਕ ਅਦਾਲਤ ਆ ਰਹੀ ਹੈ ਜਿਸ ਵਿੱਚ ਅਸੀਂ ਸਾਰਿਆਂ ਨੇ ਆਪਣੇ ਆਪਣੇ ਯਤਨਾਂ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਕੇ ਇਸ ਲੋਕ ਅਦਾਲਤ ਵਿੱਚ ਕੇਸ ਲਗਵਾਉਣੇ ਹਨ ਤਾਂ ਜ਼ੋ ਅਸੀਂ ਇਸ ਨੈਸ਼ਨਲ ਲੋਕ ਅਦਾਲਤ ਨੂੰ ਸਫਲ ਬਣਾ ਸਕੀਏ । ਇਸ ਨਾਲ ਲੋਕਾਂ ਦਾ ਪੈਸਾ ਅਤੇ ਸਮਾਂ ਵੀ ਬਰਬਾਦ ਹੋਣ ਤੋਂ ਬਚੇਗਾ । ਇਸ ਦੇ ਨਾਲ ਹੀ ਜੱਜ ਸਾਹਿਬ ਨੇ ਸਾਰੇ ਪੈਨਲ ਐਡਵੋਕੇਟ ਨੂੰ ਵਿਕਟਮ ਕੰਪਨਸੇਸ਼ਨ ਸਕੀਮ ਤੋਂ ਜਾਣੂ ਕਰਵਾਇਆ ਅਤੇ ਇਸ ਤਹਿਤ ਲੋਕਾਂ ਨੂੰ ਮਿਲਣ ਵਾਲੇ ਫਾਇਦਿਆਂ ਤੋਂ ਜਾਣੂ ਕਰਵਾਇਆ । ਇਸ ਤੋਂ ਇਲਾਵਾ ਜੱਜ ਸਾਹਿਬ ਨੇ ਸਾਰੇ ਜੁਡੀਸ਼ੀਅਲ ਅਫਸਰ ਸਾਹਿਬਾਨ ਜ਼ੋ ਕਿ ਸਬ ਤਹਿਸੀਲ ਜੀਰਾ ਵਿਖੇ ਤਾਇਨਾਤ ਹਨ ਨੂੰ ਇਸ ਨੈਸ਼ਨਲ ਲੋਕ ਅਦਾਲਤ ਨੂੰ ਸਫਲ ਬਣਾਉਣ ਅਤੇ ਫਰੰਟ ਆਫਿਸ ਵਿੱਚ ਆਉਣ ਵਾਲੀ ਆਮ ਜਨਤਾ ਅਤੇ ਪੈਨਲ ਦੇ ਵਕੀਲ ਸਾਹਿਬਾਨ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਸੁਣਿਆ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਨ ਬਾਰੇ ਵੀ ਭਰੋਸਾ ਦਿੱਤਾ । ਇਸ ਮੌਕੇ ਐਡਵੋਕੇਟ ਨਿਰਮਲ ਸਿੰਘ ਹੰਜਰਾ ਨੇ ਜੀਰਾ ਕੋਰਟਾਂ ਵਿਖੇ ਲੋਕ ਅਦਾਲਤ ਵਿੱਚ ਕੇਸ ਰੱਖਣ ਸਬੰਧੀ ਆ ਰਹੀਆਂ ਦਿੱਕਤਾਂ ਦਾ ਸੀ. ਜੇ. ਐੱਮ ਜੱਜ ਸਾਹਿਬ ਨਾਲ ਵਿਚਾਰ ਵਟਾਂਦਰਾ ਕੀਤਾ । ਇਸ ਮੌਕੇ ਜੱਜ ਸਾਹਿਬ ਨੇ ਸ਼੍ਰੀ ਜ਼ਸਵੰਤ ਸਿੰਘ ਨਾਂਅ ਦੇ ਵਿਅਕਤੀ ਨਾਲ ਗੱਲਬਾਤ ਕੀਤੀ । ਜਿਸ ਦਾ ਕੇਸ ਜਗਵਿੰਦਰ ਸਿੰਘ ਜੱਜ ਸਾਹਿਬ ਦੀ ਕੋਰਟ ਵਿੱਚ ਲੰਬਿਤ ਸੀ । ਜ਼ੋ ਕਿ ਲਾਕਡਾਊਨ ਸਮੇਂ ਹਦਾਇਤਾਂ ਜਾਰੀ ਹੋਣ ਦੇ ਬਾਵਜੂਦ ਵੀ ਉਪਰੋਕਤ ਵਿਅਕਤੀ ਆਪਣੀ ਪਤਨੀ ਨਾਲ ਬਾਹਰ ਘੁੰਮ ਰਿਹਾ ਸੀ । ਇਸ ਵਿਅਕਤੀ ਕੋਲ ਆਪਣਾ ਕੇਸ ਲੜਨ ਲਈ ਕੋਈ ਵੀ ਐਡਵੋਕੇਟ ਨਹੀਂ ਸੀ । ਜਿਸ ਕਰਕੇ ਜੱਜ ਸਾਹਿਬ ਨੇ ਇਸ ਵਿਅਕਤੀ ਦਾ ਮੌਕੇ ਤੇ ਲੀਗਲ ਏਡ ਫਾਰਮ ਭਰਵਾ ਕੇ ਮੁਫ਼ਤ ਕਾਨੂੰਨੀ ਸੇਵਾਵਾਂ ਪ੍ਰਦਾਨ ਕੀਤੀਆਂ ।  

Advertisements

LEAVE A REPLY

Please enter your comment!
Please enter your name here