ਜਿਲ੍ਹਾ ਪਠਾਨਕੋਟ ਨੂੰ ਤੰਬਾਕੂ ਮੁਕਤ ਬਣਾਉਂਣ ਲਈ ਸਾਨੂੰ ਸਭ ਨੂੰ ਸਹਿਯੋਗ ਦੇਣ ਦੀ ਲੋੜ ਹੈ: ਡਿਪਟੀ ਕਮਿਸ਼ਨਰ

ਪਠਾਨਕੋਟ (ਦ ਸਟੈਲਰ ਨਿਊਜ਼)। ਸਿਹਤ ਵਿਭਾਗ ਪਠਾਨਕੋਟ ਵੱਲੋਂ ਕੋਟਪਾ ਐਕਟ 2003 ਅਧੀਨ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਥਿਤ ਮੀਟਿੰਗ ਹਾਲ ਵਿਖੇ ਇੱਕ ਵਿਸੇਸ ਮੀਟਿੰਗ ਕੀਤੀ ਗਈ। ਜਿਸ ਦੀ ਪ੍ਰਧਾਨਗੀ ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤੀ। ਇਸ ਮੋਕੇ ਤੇ ਵੱਖ ਵੱਖ ਵਿਭਾਗਾਂ ਤੋਂ ਬਲਰਾਜ ਸਿੰਘ ਵਧੀਕ ਡਿਪਟੀ ਕਮਿਸਨਰ (ਵਿਕਾਸ) , ਡਾ. ਅਮਰੀਕ ਸਿੰਘ ਖੇਤੀ ਬਾੜੀ ਅਫਸਰ ਪਠਾਨਕੋਟ, ਹਰੀਸ ਮੋਹਣ ਪਿ੍ਰੰਸੀਪਲ ਆਈ.ਟੀ.ਆਈ. ਲੜਕੇ ਪਠਾਨਕੋਟ, ਜਸਵੰਤ ਸਿੰਘ ਜਿਲ੍ਹਾ ਸਿੱਖਿਆ ਅਫਸਰ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਅਤੇ ਸਿਹਤ ਵਿਭਾਗ ਪਠਾਨਕੋਟ ਦੇ ਵੱਖ ਵੱਖ ਅਧਿਕਾਰੀ ਵੀ ਹਾਜਰ ਸਨ।

Advertisements

ਮੀਟਿੰਗ ਦੋਰਾਨ ਸੰਬੋਧਤ ਕਰਦਿਆਂ ਹਰਬੀਰ ਸਿੰਘ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹਾ ਪ੍ਰਸਾਸਨ ਵੱਲੋਂ ਪਹਿਲਾਂ ਹੀ ਜਨਤਕ ਸਥਾਨਾਂ ਤੇ ਤਬਾਕੂਨੋਸੀ ਕਰਨ ਆਦਿ ਤੇ ਰੋਕ ਲਗਾਈ ਹੋਈ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਵੀ ਜਨਤਕ ਸਥਾਨਾਂ ਤੇ ਸਿਗਰੇਟ ਆਦਿ ਪੀਣ ਤੇ ਰੋਕ ਲਗਾਈ ਹੋਈ ਹੈ ਅਤੇ ਜੋ ਵੀ ਵਿਅਕਤੀ ਉਪਰੋਕਤ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ ਜੁਰਮਾਨਾ ਕੀਤਾ ਜਾਂਦਾ ਹੈ। ਉਨ੍ਹਾਂ ਕਾਰਪੋਰੇਸਨ ਪਠਾਨਕੋਟ, ਖੇਤੀ ਬਾੜੀ ਵਿਭਾਗ ਅਤੇ ਪੰਚਾਇਤ ਵਿਭਾਗ ਨੂੰ ਵੀ ਹਦਾਇਤ ਦਿੰਦਿਆਂ ਕਿਹਾ ਕਿ ਜਿਲ੍ਹਾ ਪਠਾਨਕੋਟ ਵਿੱਚ ਮੁਹਿੰਮ ਨੂੰ ਤੇਜ ਕੀਤਾ ਜਾਵੇ ਅਤੇ ਜਨਤਕ ਸਥਾਨਾਂ ਤੇ ਅਗਰ ਕੋਈ ਤੰਬਾਕੂਨੋਸੀ ਕਰਦਾ ਪਾਇਆ ਜਾਂਦਾ ਹੈ ਤਾਂ ਊਨ੍ਹਾਂ ਦੇ ਐਕਟ ਦੇ ਅਧੀਨ ਚਲਾਨ ਕੱਟਿਆ ਜਾਵੇ।

ਉਨ੍ਹਾਂ ਸਿੱਖਿਆ ਵਿਭਾਗ ਨੂੰ ਕਿਹਾ ਕਿ ਤੰਬਾਕੂ ਕੰਟਰੋਲ ਐਕਟ 2003 ਅਧੀਨ ਕਿਸੇ ਵੀ ਸਿੱਖਿਆ ਸੰਸਥਾਨ ਅਦਾਰੇ ਦੀ ਬਾਹਰਲੀ ਦੀਵਾਰ ਤੋਂ 100 ਗਜ ਦੇ ਘੇਰੇ ਅੰਦਰ ਸਿਗਰੇਟ ਅਤੇ ਹੋਰ ਤੰਬਾਕੂ ਉਤਪਾਦਾਂ ਦੀ ਵਿਕਰੀ ਤੇ ਰੋਕ ਲਗਾਈ ਗਈ ਹੈ। ਉਨ੍ਹਾਂ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਟੀਮਾਂ ਬਣਾ ਕੇ ਸਿੱਖਿਆ ਸੰਸਥਾਨਾਂ ਨੂੰ ਚੈਕ ਕੀਤਾ ਜਾਵੇ ਅਗਰ ਨਿਯਮਾਂ ਦੀ ਉਲੰਘਣਾ ਕਰਦਾ ਕੋਈ ਵੀ ਪਾਇਆ ਜਾਂਦਾ ਹੈ ਤਾਂ ਉਨ੍ਹਾਂ ਤੇ ਬਣਦੀ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਨੂੰ ਤੰਬਾਕੂ ਮੂਕਤ ਸੂਬਾ ਬਣਾਉਂਣ ਲਈ ਉਪਰਾਲਾ ਕੀਤਾ ਜਾ ਰਿਹਾ ਹੈ ਅਤੇ ਅਸੀਂ ਵੀ ਜਿਲ੍ਹਾ ਪਠਾਨਕੋਟ ਨੂੰ ਤੰਬਾਕੂ ਮੁਕਤ ਜਿਲ੍ਹਾ ਬਣਾਉਂਣ ਲਈ ਅਪਣਾ ਸਹਿਯੋਗ ਦੇਈਏ । ਲੋਕਾਂ ਨੂੰ ਜਾਗਰੂਕ ਕਰੀਏ ਵਿਸੇਸ ਤੋਰ ਤੇ ਨੋਜਵਾਨਾਂ ਨੂੰ ਤੰਬਾਕੂ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਜਾਣੂ ਕਰਵਾ ਕੇ ਉਨ੍ਹਾਂ ਨੋਜਵਾਨਾਂ ਨੂੰ ਜਾਗਰੂਕ ਕਰੀਏ।

LEAVE A REPLY

Please enter your comment!
Please enter your name here