ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਕਿਸਾਨ ਪੰਜਾਬ ਸਰਕਾਰ ਵੱਲੋਂ ਜਾਰੀ ਪੋਰਟਲ ਤੇ ਕਰਨ ਰਜਿਸਟੇ੍ਰਸ: ਡਿਪਟੀ ਕਮਿਸਨਰ

ਪਠਾਨਕੋਟ: (ਦ ਸਟੈਲਰ ਨਿਊਜ਼): ਪੰਜਾਬ ਸਰਕਾਰ ਵੱਲੋਂ  ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500/- ਰੁਪਏ ਪ੍ਰਤੀ ਏਕੜ ਰਾਸ਼ੀ ਦਿੱਤੀ ਜਾਣੀ ਹੈ ,ਜਿਸ ਦਾ ਲਾਭ ਲੈਣ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਪੋਰਟਲ  <http://agrimachinerypb.com/home/DSR> 2022     ਤੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਰਜਿਸਟਰ ਕਰਨਾ ਹੋਵੇਗਾ। ਇਹ ਪ੍ਰਗਟਾਵਾ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਪੋਰਟਲ  ਹਰੇਕ ਕਿਸਾਨ,ਜਿਸ ਨੇ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈ ਬਾਰੇ ਮੁਢਲੇ ਅੰਕੜਿਆਂ ਨੂੰ ਇਕੱਠਾ ਕਰਨ ਵਿੱਚ ਸਹਾਈ ਹੋਣ ਤੋਂ ਇਲਾਵਾ ਪੁਖਤਾ ਤਸਦੀਕ ਤੋਂ ਬਾਅਦ ਯੋਗ ਲਾਭਪਾਤਰੀਆਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ 1500/- ਰੁਪਏ ਪ੍ਰਤੀ ਏਕੜ ਦੀ ਅਦਾਇਗੀ ਯਕੀਨੀ ਬਣਾਏਗਾ।

Advertisements

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਰਾਸ਼ੀ ਲਾਭਪਾਰੀ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕੀਤੀ ਜਾਵੇਗੀ। ਉਨਾਂ ਪੋਰਟਲ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਲਾਭਪਾਤਰੀ ਕਿਸਾਨ ਲਿੰਕ ਖੋਲ ਕੇ ਆਪਣਾ ਆਧਾਰ ਕਾਰਡ ਨੰਬਰ ਭਰ ਕੇ ਆਪਣੇ ਪਿੰਡ ਦਾ ਨਾਮ ਭਰਨਗੇ। ਆਧਾਰ ਕਾਰਡ ਨੰਬਰ ਭਰਨ ਉਪਰੰਤ ਲਾਭਪਾਤਰੀ ਦੇ ਮੋਬਾਇਲ ਨੰਬਰ ਤੇ ਓ ਟੀ ਪੀ ਆਵੇਗਾ। ਓ ਟੀ ਪੀ ਦਰਜ ਕਰਨ ਉਪਰੰਤ ਲਾਭਪਾਤਰੀ ਕਿਸਾਨ ਵੱਲੋਂ , ਉਨਾਂ ਖੇਤਾਂ ਦਾ ਖੇਵਟ/ਖਸਰਾ ਨੰਬਰ ਭਰਨਾ ਹੋਵੇਗਾ,ਜਿਥੇ ਸਿੱਧੀ ਬਿਜਾਈ ਕਰਨੀ ਹੈ । ਖਸਰਾ ਨੰਬਰ ਭਰਨ ਉਪਰੰਤ ਸਬਮਿਟ ਕਰਨ ਲਈ ਕਲਿੱਕ ਵਾਲਾ ਬਟਨ ਦਬਾਉਣਾ ਹੋਵੇਗਾ। ਲਾਭਪਾਤਰੀ ਕਿਸਾਨ ਦੁਆਰਾ ਦਿੱਤੀ ਗਈ ਜਾਣਕਾਰੀ ਵਿੱਚ 5 ਜੂਨ 2022 ਤੱਕ ਐਡਿਟ/ਤਬਦੀਲੀ ਕਰ ਸਕਦੇ ਹਨ।

ਝੋਨੇ ਦੀ ਸਿੱਧੀ ਬਿਜਾਈ ਦੀ ਤਸਦੀਕ ਕਰਨ ਲਈ ਖੇਤੀਬਾੜੀ, ਪੇਂਡੂ ਵਿਕਾਸ, ਬਾਗਬਾਨੀ ਅਤੇ ਭੂਮੀ ਰੱਖਿਆ ਵਿਭਾਗ ਦੇ ਅਧਿਕਾਰੀ /ਕਰਮਚਾਰੀਆਂ ਨੂੰ ਬਤੌਰ ਵੈਰੀਫਾਇਰ ਅਫਸਰ ਨਿਯੁਕਤ ਕੀਤਾ ਗਿਆ ਹੈ ਜੋ 18 ਜੂਨ ਤੋਂ 24 ਜੂਨ ਤੱਕ ਅਤੇ 25 ਜੂਨ ਤੋਂ 30 ਜੂਨ 2022 ਤੱਕ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਝੋਨੇ ਦੀ ਸਿੱਧੀ ਬਿਜਾਈ ਦੀ ਤਸਦੀਕ ਕਰਨਗੇ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਨਾਲ ਝੋਨੇ ਦੀ ਕਾਸਤ ਕਰਨ ਨਾਲ 15-20 ਫੀਸਦੀ ਬੱਚਤ ਹੁੰਦੀ ਹੈ,ਜ਼ਮੀਨ ਵਿੱਚ ਪਾਣੀ ਰਿਸਣ ਵਿੱਚ ਸੁਧਾਰ ਕਰਦੀ ਹੈ ਜਿਸ ਨਾਲ ਜ਼ਮੀਨ ਹੇਠਲੇ ਪਾਣੀ ਦੇ ਡਿੱਗ ਰਹੇ ਪਾਣੀ ਦੇ ਪੱਧਰ ਵਿੱਚ ਸੁਧਾਰ ਹੋਵੇਗਾ। ਉਨਾਂ ਕਿਸਾਨਾਂ ਨੂੰ ਵੱਧ ਤੋਂ ਵੱਧ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ।    

LEAVE A REPLY

Please enter your comment!
Please enter your name here