
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਮਿਊਜ਼ਿਕ ਬੈਨਰ ‘ਨੰਗਲ ਈਸ਼ਰ’ ਵਲੋਂ ਭਾਈ ਜਸਵਿੰਦਰ ਸਿੰਘ ਦਸੂਹਾ ਵਾਲਿਆਂ ਦੇ ਕੀਰਤਨੀ ਜਥੇ ਵਲੋਂ ਗਾਇਨ ਕੀਤਾ ਸ਼ਬਦ “ਤੇਰਾ ਏਕੁ ਨਾਮੁ ਤਾਰੇ ਸੰਸਾਰੁ।।” ਦਾ ਪੋਸਟਰ ਗੁਰਦੁਆਰਾ ਡੇਰਾ ਬਿਰੱਕਤਾ ਹੁਸ਼ਿਆਰਪੁਰ ਵਿਖੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਜਥੇਦਾਰ ਤਰਲੋਚਨ ਸਿੰਘ ਜੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਸ਼ੁਕਰਾਨੇ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਉਪਰੰਤ ਸਮੂਹ ਜਥਿਆਂ ਨੂੰ ਨਾਲ ਲੈ ਕੇ ਰਿਲੀਜ਼ ਕੀਤਾ ਗਿਆ। ਇਸ ਸਮੇਂ ਭਾਈ ਅਮਰੀਕ ਸਿੰਘ ਕਬੀਰਪੁਰ ਵਲੋਂ ਬਾਖੂਬੀ ਸਟੇਜ਼ ਸਕੱਤਰ ਦੀ ਭੂਮਿਕਾ ਨਿਭਾਉਂਦਿਆਂ ਦੱਸਿਆ ਕਿ ਇਸ ਸ਼ਬਦ ਨੂੰ ਗੁਰਸ਼ਬਦ ਪ੍ਰਕਾਸ਼ ਕੀਰਤਨ ਕੌਂਸਲ ਗੜ੍ਹਦੀਵਾਲਾ ਦੇ ਵਿਸ਼ੇਸ਼ ਸਹਿਯੋਗ ਨਾਲ ਭਾਈ ਜਸਵਿੰਦਰ ਸਿੰਘ ਦਸੂਹਾ ਵਾਲਿਆਂ ਦੇ ਜਥੇ ਵਲੋਂ ਗਾਇਨ ਕੀਤਾ ਗਿਆ ਹੈ ਅਤੇ ਜਪਨੀਤ ਕੌਰ ਨੰਗਲ ਈਸ਼ਰ ਵਲੋਂ ਪੇਸ਼ ਕੀਤਾ ਗਿਆ ਹੈ।

ਇਸ ਸ਼ਬਦ ਦੇ ਪ੍ਰੋਡਿਊਸਰ, ਡਾਇਰੈਕਟਰ ਰਾਜਵਿੰਦਰ ਕੌਰ ਨੀਰੂ ਹਨ, ਇਸ ਸ਼ਬਦ ਦਾ ਸੰਗੀਤ ਸੋਨੂੰ ਖੰਨਾ ਅਤੇ ਵੀਡੀਓ ਰੁਦਰਾ ਮੂਵੀਜ਼ ਹੁਸ਼ਿਆਰਪੁਰ ਵਲੋਂ ਤਿਆਰ ਕੀਤਾ ਗਿਆ ਹੈ। ਇਹ ਸ਼ਬਦ ਵਿਸ਼ਵ ਪੱਧਰ ਤੇ ਇੰਟਰਨੈੱਟ ਦੇ ਯੂਟਿਊਬ ਅਤੇ ਸਾਰੇ ਆਡੀਓ ਸਾਈਟਾਂ ਉੱਪਰ ਰਿਲੀਜ਼ ਕੀਤਾ ਗਿਆ ਹੈ। ਇਸ ਸਮੇਂ ਭਾਈ ਇੰਦਰਜੀਤ ਸਿੰਘ ਸੋਹਾਣਾ ਵਾਲੇ, ਭਾਈ ਜਸਵਿੰਦਰ ਸਿੰਘ ਦਸੂਹਾ ਵਾਲੇ, ਭਾਈ ਮਨਪ੍ਰੀਤ ਸਿੰਘ ਸੋਹਾਣਾ ਵਾਲੇ, ਭਾਈ ਹਰਵਿੰਦਰ ਸਿੰਘ ਨੰਗਲ ਈਸ਼ਰ, ਸ ਗੁਰਿੰਦਰ ਸਿੰਘ, ਭਾਈ ਧਨਵੰਤ ਸਿੰਘ, ਸ ਹਰਨੂਰ ਸਿੰਘ ਵੀ ਹਾਜ਼ਰ ਸਨ।












