ਮੁਹੱਲਾ ਕਲੀਨਿਕ ਦੀ ਸੁਰੂਆਤ ਆਮ ਲੋਕਾਂ ਲਈ ਬਿਹਤਰ ਸਿਹਤ ਸਹੂਲਤਾ ਪ੍ਰਦਾਨ ਕਰਨ ਦਾ ਸਰਕਾਰ ਦਾ ਇੱਕ ਸ਼ਲਾਘਾਯੋਗ ਉਪਰਾਲਾ: ਭੁੱਲਰ

ਫਿਰੋਜ਼ਪੁਰ(ਦ ਸਟੈਲਰ ਨਿਊਜ਼): ਪੰਜਾਬ ਸਰਕਾਰ ਵੱਲੋ ਆਜ਼ਾਦੀ ਦੀ 75ਵੀ ਵਰੇਗੰਢ ਮੌਕੇ ਸੂਬੇ ਭਰ ਵਿਚ ਗੈਰ ਕਾਰਜਸ਼ੀਲ ਸੇਵਾ ਕੇਂਦਰਾਂ ਵਿਚ ਮੁਹੱਲਾ ਕਲੀਨਿਕ ਖੋਲੇ ਜਾ ਰਹੇ ਹਨ। ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤ ਉਨ੍ਹਾਂ ਦੇ ਘਰ ਦੇ ਨੇੜੇ ਦੇਣ ਦਾ ਪੰਜਾਬ ਸਰਕਾਰ ਦਾ ਇਹ ਇੱਕ ਸ਼ਲਾਘਾਯੋਗ ਉਪਰਾਲਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਭੁੱਲਰ ਨੇ ਦੱਸਿਆ ਕਿ ਪੰਜਾਬ ਵਿਚ ਦੂਰ-ਦੁਰਾਡੇ ਪਿੰਡਾਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਪੰਜਾਬ ਸਰਕਾਰ ਵੱਲੋ ਦਿੱਲੀ ਸਰਕਾਰ ਦੀ ਤਰਜ਼ ਤੇ ਮੁਹੱਲਾ ਕਲੀਨਿਕ ਬਣਾਉਣ ਲਈ ਤਿਆਰੀਆਂ ਚੱਲ ਰਹੀਆਂ ਹਨ। ਪਿੰਡਾਂ ਦੇ ਕਲਸਟਰ ਬਣਾ ਕੇ ਸਾਝੀ ਥਾਂ ਤੇ ਬਣੇ ਗੈਰ ਕਾਰਜਸ਼ੀਲ ਸੇਵਾ ਕੇਂਦਰ ਵਿਚ ਇਹ ਮੁਹੱਲਾ ਕਲੀਨਿਕ ਖੋਲੇ ਜਾਣਗੇ, ਜਿੱਥੇ ਡਾਕਟਰ, ਮੈਡੀਕਲ ਸਟਾਫ, ਮਰੀਜ਼ ਤੇ ਆਮ ਲੋਕਾਂ ਨੂੰ ਹਰ ਸਹੂਲਤ ਉਪਲੱਬਧ ਹੋਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਐਲਾਨ ਨਾਲ ਫਿਰੋਜ਼ਪੁਰ ਜ਼ਿਲ੍ਹੇ ਦੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਹੈ ਅਤੇ ਲੋਕਾਂ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋ ਮੁਹੱਲਾ ਕਲੀਨਿੰਕ ਖੋਲਣ ਦੇ ਲਏ ਗਏ ਫੈਸਲੇ ਕਾਰਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇੱਕ ਇੱਕ ਕਰਕੇ ਲੋਕਹਿੱਤ ਵਿਚ ਫੈਸਲੇ ਲੈ ਰਹੀ ਹੈ। ਦਹਾਕਿਆ ਤੋਂ ਲੋਕਾਂ ਨੂੰ ਜਿਹੜੀਆਂ ਸਹੂਲਤਾਂ ਦੀ ਆਸ ਸੀ ਉਹ ਹੁਣ ਮਿਲਣੀਆ ਸੁਰੂ ਹੋ ਜਾਣਗੀਆਂ।

Advertisements

ਜਿਕਰਯੋਗ ਹੈ ਕਿ ਮੁੱਖ ਮੰਤਰੀ 15 ਅਗਸਤ ਨੂੰ ਸਰਕਾਰ ਦੇ ਮੁੱਖ ਪ੍ਰੋਗਰਾਮ ‘ਮੁਹੱਲਾ ਕਲੀਨਿਕ’ ਦੀ ਕਰਨਗੇ ਸ਼ੁਰੂਆਤ ਜਾ ਰਹੇ ਹਨ। ਸੁਤੰਤਰਤਾ ਦੀ 75ਵੀਂ ਵਰੇਗੰਢ ਮੌਕੇ ਪਹਿਲੇ ਪੜਾਅ ਵਿੱਚ 75 ਕਲੀਨਿਕ ਕਾਰਜਸ਼ੀਲ ਹੋਣਗੇ। ਦਿੱਲੀ ਦੀ ਤਰਜ਼ ਉਤੇ ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿੱਚ ਇਹ ਕਲੀਨਿਕ ਸਥਾਪਤ ਹੋਣਗੇ। ਮੁੱਖ ਮੰਤਰੀ ਨੇ ਸੂਬੇ  ਦੇ ਗ਼ੈਰ-ਕਾਰਜਸ਼ੀਲ ਸੇਵਾ ਕੇਂਦਰਾਂ ਨੂੰ ਮੁਹੱਲਾ ਕਲੀਨਿਕਾਂ ਵਿੱਚ ਤਬਦੀਲ ਕਰਨ ਦੀ ਸਹਿਮਤੀ ਦੇ ਦਿੱਤੀ ਹੈ। ਸੇਵਾ ਕੇਂਦਰਾਂ ਦੀਆਂ ਇਮਾਰਤਾਂ ਨੂੰ ਇਕੋ ਤਰਾਂ ਦੀ ਦਿੱਖ ਦਿੱਤੀ ਜਾਵੇਗੀ, ਜਿਸ ਵਿੱਚ ਡਾਕਟਰ ਦਾ ਕਮਰਾ, ਰਿਸੈਪਸ਼ਨ-ਕਮ-ਵੇਟਿੰਗ ਏਰੀਆ, ਫਾਰਮੇਸੀ ਵਰਗੀਆਂ ਜ਼ਰੂਰਤਾਂ ਪੂਰੀਆਂ ਕਰਨ ਦੇ ਨਾਲ ਸਟਾਫ਼ ਤੇ ਆਉਣ ਵਾਲੇ ਮਰੀਜ਼ਾਂ ਲਈ ਵੱਖਰੇ ਪਖਾਨਿਆਂ ਦੀ ਸੁਵਿਧਾ ਦਿੱਤੀ ਜਾਵੇਗੀ।ਸਾਰਿਆਂ ਦੀ ਆਸਾਨ ਪਹੁੰਚ ਲਈ ਪੰਜ ਤੋਂ ਛੇ ਨੇੜਲੇ ਪਿੰਡਾਂ ਦਾ ਇਕ ਕਲੱਸਟਰ ਬਣਾ ਕੇ ਉਨਾਂ ਲਈ  ਵਿਚਕਾਰ ਪੈਂਦੇ ਸਥਾਨ ਉਤੇ ਮੁਹੱਲਾ ਕਲੀਨਿਕ ਸਥਾਪਤ ਕਰਨਾ ਵਿਚਾਰ ਅਧੀਨ ਹੈ। ਇਸ ਨਾਲ ਮੁਹੱਲਾ ਕਲੀਨਿਕਾਂ ਦੇ ਘੇਰੇ ਵਿੱਚ ਪੈਂਦੇ ਪੇਂਡੂ ਇਲਾਕਿਆਂ ਦੇ ਲੋਕਾਂ ਨੂੰ ਕਾਫ਼ੀ ਮਦਦ ਮਿਲੇਗੀ।

LEAVE A REPLY

Please enter your comment!
Please enter your name here