ਜੰਗਲਾਤ ਵਿਭਾਗ ਨੇ 7 ਏਕੜ ਜ਼ਮੀਨ ਦਾ ਛੁਡਵਾਇਆ ਨਜਾਇਜ਼ ਕਬਜ਼ਾ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼): ਜੰਗਲਾਤ ਵਿਭਾਗ ਹੁਸ਼ਿਆਰਪੁਰ ਵਲੋਂ ਪਿੰਡ ਬਸੀ ਪੁਰਾਣੀ ਵਿਖੇ 7 ਏਕੜ ਜ਼ਮੀਨ ਵਿਚ ਕੀਤੇ ਨਜਾਇਜ਼ ਕਬਜ਼ੇ ਨੂੰ ਛੁਡਵਾਉਣ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ। ਵਣ ਰੇਂਜ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਜੰਗਲਾਤ ਵਿਭਾਗ ਦੀ ਇਸ ਸਰਕਾਰੀ ਜ਼ਮੀਨ ’ਤੇ ਸਬੰਧਤ ਵਿਅਕਤੀਆਂ ਵਲੋਂ ਲੰਬੇ ਸਮੇਂ ਤੋਂ ਕਬਜ਼ਾ ਕੀਤਾ ਹੋਇਆ ਸੀ।

Advertisements

ਉਨ੍ਹਾਂ ਕਿਹਾ ਕਿ ਅੱਜ ਇਹ ਜ਼ਮੀਨ ਦਾ ਜਿਥੇ ਕਬਜ਼ਾ ਛੁਡਵਾ ਲਿਆ ਗਿਆ ਹੈ, ਉਥੇ ਬੁਰਜੀਆਂ ਵੀ ਕਾਇਮ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜੰਗਲਾਤ ਵਿਭਾਗ ਦੀ ਸਰਕਾਰੀ ਜ਼ਮੀਨ ’ਤੇ ਜਿਸ ਵੀ ਕਿਸੇ ਵਿਅਕਤੀ ਨੇ ਕਬਜ਼ਾ ਕੀਤਾ ਹੋਇਆ ਹੈ, ਉਹ ਇਸ ਕਬਜ਼ੇ ਨੂੰ ਆਪ ਹੀ ਛੱਡ ਦੇਣ, ਨਹੀਂ ਤਾਂ ਵਿਭਾਗ ਵਲੋਂ ਸਖਤ ਕਾਨੂੰਨੀ ਕਾਰਵਾਈ ਆਰੰਭੀ ਜਾਵੇਗੀ।

LEAVE A REPLY

Please enter your comment!
Please enter your name here