ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਸ਼ਾਦੀਪੁਰ ਵਿੱਚ ਕਰਵਾਈ ਗਈ ਝੋਨੇ ਦੀ ਸਿੱਧੀ ਬਿਜਾਈ

ਠਾਨਕੋਟ: (ਦ ਸਟੈਲਰ ਨਿਊਜ਼): ਜ਼ਮੀਨ ਹੇਠਲੇ ਪਾਣੀ ਦੇ ਪੱਧਰ ਵਿੱਚ ਆ ਰਹੀ ਲਗਾਤਾਰ ਗਿਰਾਵਟ ਤੋਂ ਚਿੰਤਿਤ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਕਾਸ਼ਤ ਦੇ ਰਵਾਇਤੀ ਕੱਦੂ ਵਾਲੇ ਝੋਨੇ ਦੀ ਬਿਜਾਏ ਕਿਸਾਨਾਂ ਨੂੰ ਝੋਨੇ ਦੀਆ ਅਜਿਹੀਆਂ ਤਕਨੀਕਾਂ ਅਪਨਉਣ ਦੀ ਜ਼ਰੂਰਤ ਹੈ ,ਜਿਸ ਨਾਲ ਪਾਣੀ ਦੀ ਘੱਟ ਖਪਤ ਹੋਵੇ ਅਤੇ ਖੇਤੀ ਲਾਗਤ ਖਰਚੇ ਵੀ ਘੱਟ ਹੋਣ। ਇਹ ਵਿਚਾਰ ਡਾ. ਅਮਰੀਕ ਸਿੰਘ ਖੇਤੀਬਾੜੀ ਅਫਸਰ ਨੇ ਜ਼ਿਲਾ ਪਠਾਨਕੋਟ ਵਿੱਚ ਡਿਪਟੀ ਕਮਿਸ਼ਨਰ ਹਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਨਾਲ ਝੋਨੇ ਦੀ ਕਾਸਤ ਕਰਨ ਨੂੰ ਉਤਸ਼ਾਹਿਤ ਕਰਨ ਲਈ ਚਲਾਈ ਜਾ ਰਹੀ ਮੁਹਿੰੰਮ ਤਹਿਤ ਪਿੰਡ ਸ਼ਾਦੀਪੁਰ ਦੇ ਕਿਸਾਨ ਗੁਰਮੀਤ ਸਿੰਘ ਅਤੇ ਬਲਬੀਰ ਸਿੰਘ ਦੇ ਖੇਤਾਂ ਵਿੱਚ ਝੋਨੇ ਦੀ ਬਿਜਾਈ ਕਰਵਾਉਣ ਮੌਕੇ ਇਕੱਤਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਹੇ। ਹੋਰਨਾਂ ਤੋਂ ਇਲਾਵਾ ਵਿਸ਼ਾਲ ਸ਼ਰਮਾ  ਖੇਤੀਬਾੜੀ ਵਿਸਥਾਰ ਅਫਸਰ, ਬਲਵਿੰਦਰ ਕੁਮਾਰ, ਮਨਦੀਪ ਕੁਮਾਰ, ਸਾਹਿਲ ਕੁਮਾਰ, ਸਾਗਰ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
 

Advertisements

ਕਿਸਾਨਾਂ ਨਾਲ ਗੱਲਬਾਤ ਕਰਦਿਆ ਡਾ.ਅਮਰੀਕ ਸਿੰਘ ਕਿਹਾ ਕਿ ਪੰਜਾਬ ਵਿੱਚ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਦਿਨ ਬ ਦਿਨ ਹੇਠਾਂ ਜਾ ਰਿਹਾ ਹੈ ਜਿਸ ਕਾਰਨ ਭਵਿੱਖ ਦੀ ਖੇਤੀ ਖਤਰੇ ਵਿੱਚ ਪੈ ਗਈ ਹੈ। ਉਨਾਂ ਕਿਹਾ ਕਿ ਜੇਕਰ ਭਵਿੱਖ ਦੀ ਖੇਤੀ ਨੂੰ ਸੁਰੱਖਿਅਤ ਰੱਖਣਾ ਹੈ ਤਾਂ ਜ਼ਰੂਰੀ ਹੈ ਕਿ  ਕਿ ਝੋਨੇ ਦੀ ਰਵਾਇਤੀ ਕੱਦੂ ਕਰਨ ਦੀ ਤਕਨੀਕ ਦੀ ਬਜਾਏ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾਵੇ। ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ 20-25 ਫੀਸਦੀ ਮਜ਼ਦੂਰੀ ਅਤੇ 15-20% ਪਾਣੀ ਦੀ ਬੱਚਤ ਹੁੰਦੀ ਹੈ।ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਨਾਉਣ ਵਾਲੇ ਕਿਸਾਨਾਂ ਨੂੰ 1500/- ਰੁਪਏ ਪ੍ਰਤੀ ਏਕੜ ਪ੍ਰੋਤਸ਼ਾਹਨ ਰਕਮ ਵੱਜੋਂ ਦਿੱਤੇ ਜਾਣਗੇ ਜੋ ਤਸਦੀਕ ਕਰਨ ਉਪਰੰਤ ਲਾਭਪਾਤਰੀ ਕਿਸਾਨਾਂ ਦੇ  ਬੈਂਕ ਖਾਤਿਆਂ ਵਿੱਚ ਪਾਏ ਜਾਣਗੇ।

ਉਨਾਂ ਕਿਹਾ ਕਿ ਜ਼ਿਲੇ ਅੰਦਰ ਸਮੂਹ ਪੰਚਾਇਤੀ ਜ਼ਮੀਨਾਂ ਤੇ ਝੋਨੇ ਦੀ ਕਾਸ਼ਤ, ਸਿੱਧੀ ਬਿਜਾਈ ਤਕਨੀਕ ਨਾਲ ਕਰਾਈ ਜਾਵੇਗੀ।ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਅਜਿਹੀ ਤਕਨੀਕ ਹੈ ਜਿਸ ਨਾਲ ਪਾਣੀ ਦੀ ਘੱਟ ਖਪਤ ਕਰਕੇ ਮਿਆਰੀ ਝੋਨੇ ਦੀ ਪੈਦਾਵਾਰ ਲਈ ਜਾ ਸਕਦੀ ਹੈ।ਉਨ੍ਹਾਂ ਕਿਹਾ ਕਿ ਇਸ ਟੀਚੇ ਨੂੰ ਪੂਰਾ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਭੂਮੀ ਰੱਖਿਆ ਵਿਭਾਗ ਅਤੇ ਬਾਗਬਾਨੀ ਵਿਭਾਗ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਸ਼ੋਸ਼ਲ ਮੀਡੀਆਂ ਰਾਹੀ ਕਿਸਾਨਾਂ ਖਾਸ ਕਰਕੇ ਨੌਜਵਾਨ ਕਿਸਾਨਾਂ ਤੱਕ ਸਿੱਧੀ ਬਿਜਾਈ ਤਕਨੀਕ ਪਹੁੰਚਾਉਣ ਲਈ ਜ਼ਿਲਾ ਪਠਾਨਕੋਟ ਦਾ ਯੂ ਟਿਊਬ ਚੈਨਲ “ਮੇਰੀ ਖੇਤੀ ਮੇਰਾ ਮਾਣ” ਸ਼ੁਰੂ ਕੀਤਾ ਗਿਆ ਹੈ।ਉਨਾਂ ਕਿਹਾ ਕਿ ਤਕਨੀਕ ਨਵੀਂ ਹੋਣ ਕਾਰਨ,ਪਹਿਲੀ ਵਾਰ ਇਸ ਤਕਨੀਕ ਨੂੰ ਅਪਣਾ ਰਹੇ ਕਿਸਾਨਾਂ ਨੂੰ ਆਪਣੀ ਕੁੱਲ ਮਾਲਕੀ ਦਾ 20 ਫੀਸਦੀ ਰਕਬਾ ਹੀ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਦੀ ਕਾਮਯਾਬੀ ਲਈ ਜ਼ਰੂਰੀ ਹੈ ਕਿ ਬਿਜਾਈ ਤੋਂ ਪਹਿਲਾਂ ਘੱਟੋ ਘੱਟ ਦੋ ਰੌਣੀਆਂ ਜ਼ਰੂਰ ਕਰ ਲੈਣੀਆਂ ਚਾਹੀਦੀਆਂ ਹਨ ਤਾਂ ਜੋ ਪਿਛਲੇ ਸਾਲ ਦੇ ਝੋਨੇ ਦੇ ਬੀਜ, ਨਦੀਨਾਂ ਦੇ ਬੀਜ ਅਤੇ ਜੰਗਲੀ ਝੋਨੇ ਦੇ ਬੀਜ ਖਤਮ ਕੀਤੇ ਜਾ ਸਕਣ। ਉਨਾਂ ਕਿਹਾ ਕਿ ਨਦੀਨਾਂ ਦੀ ਰੋਕਥਾਮ ਲਈ ਸਿਫਾਰਸ਼ੁਸ਼ਦਾ ਨਦੀਨਨਾਸ਼ਕਾਂ ਦੀ ਸਹੀ ਅਵਸਥਾ ਤੇ ਸਹੀ ਤਕਨੀਕ ਨਾਲ ਛਿੜਕਾਅ ਕਰਨਾ ਚਾਹੀਦਾ ਹੈ। 

LEAVE A REPLY

Please enter your comment!
Please enter your name here