
ਗੜ੍ਹਸ਼ੰਕਰ (ਦ ਸਟੈਲਰ ਨਿਊਜ਼), ਰਿਪੋਰਟ: ਹਰਦੀਪ ਚੌਹਾਨ। ਅੱਜ ਸਵੇਰੇ ਮਾਹਿਲਪੁਰ ਨੇੜੇ 9 ਵਜੇ ਦੇ ਕਰੀਬ ਇਕ ਟਰੱਕ ਦੀ ਲਪੇਟ ‘ਚ ਆਉਣ ਨਾਲ ਕਾਲਜ ਦੀ ਵਿਦਿਆਰਥਣ ਦੀ ਮੌਤ ਹੋ ਗਈ। ਪੁਲਸ ਨੇ ਟਰੱਕ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਵਿਦਿਆਰਥਣ ਸੋਨੀਆ ਗੌਤਮ ਪੁੱਤਰ ਮਨੋਹਰ ਲਾਲ ਵਾਸੀ ਲਾਲਵਾਨ ਆਪਣੇ ਪਰਿਵਾਰਕ ਮੈਂਬਰਾਂ ਨਾਲ ਦੋਹਲਰੋਂ ਮਾਹਿਲਪੁਰ ਵਿਖੇ ਰਹਿੰਦੀ ਸੀ ਅਤੇ ਖਾਲਸਾ ਕਾਲਜ ਮਾਹਿਲਪੁਰ ਵਿਖੇ ਬੀਏ ਭਾਗ ਪਹਿਲਾ ਵਿੱਚ ਪੜ੍ਹਦੀ ਸੀ। ਅੱਜ ਸਵੇਰੇ 9 ਵਜੇ ਦੇ ਕਰੀਬ ਜਦੋਂ ਉਹ ਕਾਲਜ ਜਾ ਰਹੀ ਸੀ ਤਾ ਪੁਰਾਣੇ ਬੱਸ ਅੱਡੇ ਕੋਲ ਤੇਜ਼ ਰਫਤਾਰ ਟਰੱਕ ਦੀ ਲਪੇਟ ‘ਚ ਆਉਣ ਨਾਲ ਉਸ ਦੀ ਮੌਤ ਹੋ ਗਈ। ਮਾਹਿਲਪੁਰ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਰਖਵਾ ਕੇ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਸਟਾਫ ਅਤੇ ਵਿਦਿਆਰਥੀਆ ਨੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ।













