ਆਪ ਨੇ ਬਲਬੀਰ ਸੀਚੇਵਾਲ ਤੇ ਵਿਕਰਮਜੀਤ ਸਾਹਨੀ ਨੂੰ ਰਾਜ ਸਭਾ ਲਈ ਉਮੀਦਵਾਰ ਐਲਾਨਿਆ

ਚੰਡੀਗੜ੍ਹ (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਆਮ ਆਦਮੀ ਪਾਰਟੀ ਨੇ ਬਲਬੀਰ ਸਿੰਘ ਸੀਚੇਵਾਲ ਤੇ ਵਿਕਰਮਜੀਤ ਸਾਹਨੀ ਨੂੰ ਰਾਜ ਸਭਾ ਲਈ ਉਮੀਦਵਾਰ ਐਲਾਨਿਆ ਹੈ । ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।

Advertisements

ਉਨ੍ਹਾਂ ਨੇ ਟਵੀਟ ਕੀਤਾ ਹੈ- ਮੈਨੂੰ ਸੂਚਿਤ ਕਰਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਆਮ ਆਦਮੀ ਪਾਰਟੀ ਦੋ ਪਦਮ ਅਵਾਰਡ ਨਾਲ ਸਨਮਾਨਿਤ ਸ਼ਖਸ਼ੀਅਤਾਂ ਨੂੰ ਰਾਜ ਸਭਾ ਮੈਂਬਰ ਨਾਮਜ਼ਦ ਕਰ ਰਹੀ ਐ..ਇੱਕ ਵਾਤਾਵਰਨ ਪ੍ਰੇਮੀ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਦੂਜੇ ਪੰਜਾਬੀ ਕਲਚਰ ਨਾਲ ਸਬੰਧਤ ਪਦਮ ਵਿਕਰਮਜੀਤ ਸਿੰਘ ਸਾਹਨੀ…ਦੋਵਾਂ ਨੂੰ ਮੇਰੇ ਵੱਲੋਂ ਸ਼ੁਭਕਾਮਨਾਵਾਂ। ਪੰਜਾਬ ਵਿੱਚ ਰਾਜ ਸਭਾ ਦੀਆਂ ਦੋ ਸੀਟਾਂ ਲਈ 10 ਜੂਨ ਨੂੰ ਵੋਟਾਂ ਪੈਣਗੀਆਂ। ਦੋਵੇਂ ਸੀਟਾਂ ਆਮ ਆਦਮੀ ਪਾਰਟੀ ਨੂੰ ਮਿਲਣੀਆਂ ਤਕਰੀਬਨ ਤੈਅ ਹਨ।

LEAVE A REPLY

Please enter your comment!
Please enter your name here