ਮੀਤ ਹੇਅਰ ਵੱਲੋਂ ਡਾ: ਸੁਲਤਾਨਾ ਬੇਗਮ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ


ਚੰਡੀਗੜ੍ਹ (ਦ ਸਟੈਲਰ ਨਿਊਜ਼): ਪੰਜਾਬੀ ਤੇ ਉਰਦੂ ਲੇਖਿਕਾ ਡਾ: ਸੁਲਤਾਨਾ ਬੇਗਮ ਦੇ ਦੇਹਾਂਤ ਤੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਡਾ: ਸੁਲਤਾਨਾ ਬੇਗਮ ਸਾਹਿੱਤ, ਸੱਭਿਆਚਾਰ ਤੇ ਧਰਮ ਨਿਰਪੱਖਤਾ ਦਾ ਮੁਜੱਸਮਾ ਸੀ। ਡਾ: ਸੁਲਤਾਨਾ ਬੇਗਮ ਨੂੰ ਕੁਝ ਦਿਨ ਪਹਿਲਾਂ ਹੀ ਗੰਭੀਰ ਬੀਮਾਰੀ ਨੇ ਘੇਰ ਲਿਆ ਸੀ ਜੋ ਬੀਤੀ ਰਾਤ ਜਾਨ ਲੇਵਾ ਸਾਬਤ ਹੋਈ। ਡਾ: ਸੁਲਤਾਨਾ ਬੇਗਮ ਦੇ ਮਹੱਤਵਪੂਰਨ ਕਾਵਿ ਸੰਗ੍ਰਹਿ ਗੁਲਜ਼ਾਰਾਂ ਤੇ ਬਹਾਰਾਂ ਸਨ ਜਦ ਕਿ ਵਾਰਤਕ ਪੁਸਤਕ ਸ਼ਗੂਫ਼ੇ ਉਸ ਦੀ ਚਰਚਿਤ ਪੁਸਤਕ ਹੈ। ਕਤਰਾ ਕਤਰਾ ਜ਼ਿੰਦਗੀ ਉਸ ਦੀ ਸਵੈ ਜੀਵਨੀ ਸੀ।

Advertisements


ਸ੍ਰੀ ਮੀਤ ਹੇਅਰ ਨੇ ਕਿਹਾ ਕਿ ਸੁਲਤਾਨਾ ਬੇਗਮ ਦੇ ਤੁਰ ਜਾਣ ਨਾਲ ਸਾਹਿਤ ਜਗਤ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।

LEAVE A REPLY

Please enter your comment!
Please enter your name here