Saturday, October 17, 2026
Home National ਕਰਨਾਟਕ: ਕਿਸਾਨ ਆਗੂ ਰਾਕੇਸ਼ ਟਿਕੈਤ ਤੇ ਸੁੱਟੀ ਗਈ ਕਾਲੀ ਸਿਆਹੀ, 3 ਗ੍ਰਿਫਤਾਰ

ਕਰਨਾਟਕ: ਕਿਸਾਨ ਆਗੂ ਰਾਕੇਸ਼ ਟਿਕੈਤ ਤੇ ਸੁੱਟੀ ਗਈ ਕਾਲੀ ਸਿਆਹੀ, 3 ਗ੍ਰਿਫਤਾਰ

ਬੈਂਗਲੁਰੂ (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਕਰਨਾਟਕ ‘ਚ ਸੋਮਵਾਰ ਨੂੰ ਕਿਸਾਨ ਨੇਤਾਵਾਂ ਰਾਕੇਸ਼ ਟਿਕੈਤ ਅਤੇ ਯੁੱਧਵੀਰ ਸਿੰਘ ‘ਤੇ ਕਾਲੀ ਸਿਆਹੀ ਸੁੱਟੀ ਗਈ। ਟਿਕੈਤ ਅਤੇ ਯੁੱਧਵੀਰ ਸਿੰਘ ਬੈਂਗਲੁਰੂ ਵਿਚ ਇਕ ਪ੍ਰੈਸ ਕਾਨਫਰੰਸ ਵਿਚ ਸਪੱਸ਼ਟੀਕਰਨ ਦੇ ਰਹੇ ਸਨ। ਮਿਲੀ ਜਾਣਕਾਰੀ ਦੇ ਅਨੁਸਾਰ, ਸਟਿੰਗ ਆਪ੍ਰੇਸ਼ਨ ਵਿੱਚ ਕਰਨਾਟਕ ਦੇ ਕਿਸਾਨ ਆਗੂ ਕੋਡੀਹੱਲੀ ਚੰਦਰਸ਼ੇਖਰ ਨੂੰ ਪੈਸੇ ਦੀ ਮੰਗ ਕਰਦੇ ਹੋਏ ਰੰਗੇ ਹੱਥੀਂ ਫੜਨ ਦਾ ਦਾਅਵਾ ਕੀਤਾ ਹੈ।

Advertisements

ਰਾਕੇਸ਼ ਟਿਕੈਤ ਅਤੇ ਯੁੱਧਵੀਰ ਸਿੰਘ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸਪੱਸ਼ਟ ਕੀਤਾ ਕਿ ਉਹ ਇਸ ਵਿੱਚ ਸ਼ਾਮਲ ਨਹੀਂ ਹਨ ਅਤੇ ਕਿਸਾਨ ਆਗੂ ਕੋਡੀਹਾਲੀ ਚੰਦਰਸ਼ੇਖਰ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਇਸ ਦੌਰਾਨ ਕੁਝ ਲੋਕਾਂ ਨੇ ਝਗੜਾ ਸ਼ੁਰੂ ਕਰ ਦਿੱਤਾ ਅਤੇ ਦੋਵਾਂ ਕਿਸਾਨ ਆਗੂਆਂ ‘ਤੇ ਕਾਲੀ ਸਿਆਹੀ ਸੁੱਟ ਦਿੱਤੀ। ਲੋਕਾਂ ਨੇ ਕੁਰਸੀਆਂ ਵੀ ਸੁੱਟਣੀਆਂ ਸ਼ੁਰੂ ਕਰ ਦਿੱਤੀਆਂ। ਸੂਤਰਾਂ ਅਨੁਸਾਰ ਕਿਸਾਨ ਆਗੂ ਚੰਦਰਸ਼ੇਖਰ ਦੇ ਸਮਰਥਕਾਂ ਵੱਲੋਂ ਉਨ੍ਹਾਂ ‘ਤੇ ਸਿਆਹੀ ਸੁੱਟੀ ਗਈ ਸੀ। ਕਿਸਾਨ ਨੇਤਾਵਾਂ ‘ਤੇ ਕਾਲੀ ਸਿਆਹੀ ਸੁੱਟਣ ਦੇ ਦੋਸ਼ ਵਿੱਚ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

LEAVE A REPLY

Please enter your comment!
Please enter your name here