ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਤੇ ਸਰਕਾਰ ਦੀ ਕਾਰਜਸ਼ੈਲੀ ਹੀ ਸਵਾਲਾਂ ਵਿੱਚ ਆ ਗਈ ਹੈ: ਜੱਥੇਦਾਰ ਸਾਹੀ

ਕਪੂਰਥਲਾ ( ਦ ਸਟੈਲਰ ਨਿਊਜ਼), ਰਿਪੋਰਟ: ਗੌਰਵ ਮੜੀਆ। ਵਿਸ਼ਵ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੇ ਜਿੱਥੇ ਪਰਿਵਾਰ ਨੂੰ ਵੱਡਾ ਝੱਟਕਾ ਲਗਾ ਹੈ।ਉਥੇ ਹੀ ਪੰਜਾਬੀ ਲੋਕਾ ਵਿੱਚ ਵੀ ਸੋਗ ਦੀ ਲਹਿਰ ਹੈ।ਐਤਵਾਰ ਸ਼ਾਮ ਨੂੰ ਮਾਨਸਾ ਜਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਸਿੱਧੂ ਮੂਸੇਵਾਲਾ ਦੀ ਗੋਲੀਆਂ ਮਾਰਕੇ ਕੀਤੀ ਗਈ ਹੱਤਿਆ ਦੀ ਖਬਰ ਮਿਲਣ ਦੇ ਬਾਅਦ ਪੰਜਾਬ ਸਮੇਤ ਵਿਦੇਸ਼ਾਂ ਵਿੱਚ ਰਹਿੰਦੇ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਸੋਗ ਲਹਿਰ ਦੇਖਣ ਨੂੰ ਮਿਲੀ।ਉਥੇ ਹੀ ਸਿੱਧੂ ਮੂਸੇਵਾਲਾ ਦੀ ਹੱਤਿਆ ਤੇ ਅਕਾਲੀ ਦਲ ਸੰਯੁਕਤ (ਢੀਂਡਸਾ ) ਦੇ ਜਿਲ੍ਹਾ ਕਪੂਰਥਲਾ ਦੇ ਪ੍ਰਧਾਨ ਜੱਥੇਦਾਰ ਜੁਗਰਾਜਪਾਲ ਸਿੰਘ ਸਾਹੀ ਤਲਵੰਡੀ ਚੌਧਰੀਆਂ ਨੇ ਸੋਗ ਪ੍ਰਗਟ ਕਰਦੇ ਹੋਏ ਪੰਜਾਬ ਸਰਕਾਰ ਤੋਂ ਉਨ੍ਹਾਂ ਦੇ ਹਤਿਆਰਿਆਂ ਨੂੰ ਛੇਤੀ ਤੋਂ ਛੇਤੀ ਫੜਨ ਦੀ ਮੰਗ ਵੀ ਕੀਤੀ।

Advertisements

ਉਥੇ ਹੀ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅਕਾਲ ਪੁਰਖ ਕੋਲ ਅਰਦਾਸ ਕੀਤੀ।ਸਾਹੀ ਨੇ ਕਿਹਾ ਕਿ ਮਾਨਸਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਤੇ ਵਿਧਾਨਸਭਾ ਚੋਣ ਲੜਨ ਵਾਲੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀਆਂ ਮਾਰਕੇ ਹੱਤਿਆ ਦੀ ਘਟਨਾ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਵਿੱਚ ਕਨੂੰਨ ਵਿਵਸਥਾ ਵਿਗੜੀ ਹੋਈ ਹੈ।ਅਜਿਹੇ ਵਿੱਚ ਪੰਜਾਬ ਵਿੱਚ ਰਾਸ਼ਟਰਪਤੀ ਸ਼ਾਸਨ ਲਗਾਉਣਾ ਚਾਹੀਦਾ ਹੈ,ਕਿਉਂਕਿ ਭਗਵੰਤ ਮਾਨ ਦੀ ਸਰਕਾਰ ਲੋਕਾਂ ਦੀ ਸੁਰੱਖਿਆ ਵਾਪਸ ਲੈਣ ਦੀ ਨੀਅਤ ਤੇ ਕੰਮ ਕਰ ਰਹੀ ਹੈ।ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਸਿਆਸੀ ਬਦਲਾਖੋਰੀ ਦੀ ਨੀਤੀ ਤੇ ਚਲਦੇ ਹੋਏ ਲੋਕਾ ਦੀ ਸੁਰੱਖਿਆ ਵਿੱਚ ਲਗਾਤਾਰ ਕਟੌਤੀ ਕੀਤੀ ਜਾ ਰਹੀ ਹੈ ਜਦੋਂ ਕਿ ਪੰਜਾਬ ਵਿੱਚ ਆਏ ਦਿਨ ਘਟਨਾਵਾਂ ਘਟਿਤ ਹੋ ਰਹੀਆਂ ਹਨ।ਮਾਨਸਾ ਤੋਂ ਕਾਂਗਰਸ ਦੀ ਟਿਕਟ ਤੇ ਚੋਣ ਲੜਕੇ ਚੁੱਕੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਧੇ ਤੌਰ ਤੇ ਜ਼ਿੰਮੇਦਾਰ ਹੈ।ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੀ ਬਰਾਬਰ ਦੀ ਜਿੰਮੇਵਾਰ ਹੈ ਕਿਉਂਕਿ ਬਾਦਲਾਂ ਦੇ ਪਿਛਲੇ 10 ਸਾਲ ਦੇ ਰਾਜ ਵਿਚ ਹੀ ਗੈਂਗਸਟਰਵਾਦ ਪੈਦਾ ਹੋਇਆ ਹੈ,

ਜਿਸਨੂੰ ਬਾਦ ਵਿਚ ਆਈ ਕਾਂਗਰਸ ਤੇ ਨਵੀ ਬਣੀ ਆਪ ਸਰਕਾਰ ਗੈਂਗਸਟਰਾਂ ਦਾ ਸਫਾਇਆ ਕਰਨ ਚ ਨਾਕਾਮਯਾਬ ਸਾਬਿਤ ਹੋਈ ਹੈ, ਇਸ ਪਾਰਟੀ ਨੂੰ ਸਰਕਾਰ ਵਿੱਚ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਸਾਹੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸ਼ਾਸਨ ਵਿੱਚ ਅਪਰਾਧ ਲਗਾਤਾਰ ਵੱਧ ਰਿਹਾ ਹੈ ਅਤੇ ਲੋਕਾਂ ਵਿੱਚ ਦਹਸ਼ਤ ਦਾ ਮਾਹੌਲ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ ਤੇ ਫੇਲ ਸਾਬਤ ਹੋਈ ਹੈ। ਪੰਜਾਬ ਵਿੱਚ ਦੁਬਾਰਾ ਦਹਸ਼ਤ ਦਾ ਮਾਹੌਲ ਬੰਨ ਗਿਆ ਹੈ।ਬਿਨਾਂ ਕਿਸੇ ਜਾਂਚ ਦੇ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਤੇ ਸਰਕਾਰ ਦੀ ਕਾਰਜਸ਼ੈਲੀ ਹੀ ਸਵਾਲਾਂ ਵਿੱਚ ਆ ਗਈ ਹੈ।ਪੰਜਾਬ ਦੀ ਸਰਕਾਰ ਵਲੋਂ ਪੰਜਾਬ ਵਿੱਚ ਮੁੱਖ ਹੱਸਤੀਆਂ ਦੀ ਸੁਰੱਖਿਆ ਵਾਪਸ ਲੈਣਾ ਪੰਜਾਬ ਦੇ ਹਾਲਾਤਾਂ ਨੂੰ ਖ਼ਰਾਬ ਕਰਣ ਵਾਲਾ ਹੈ।

LEAVE A REPLY

Please enter your comment!
Please enter your name here