ਪ੍ਰਧਾਨ ਮੰਤਰੀ ਮੋਦੀ ਨੇ ਗਰੀਬ ਕਲਿਆਣ ਸੰਮੇਲਨ ਦੌਰਾਨ ਲਾਭਪਾਤਰੀਆਂ ਨਾਲ ਆਨ ਲਾਈਨ ਕੀਤੀ ਗੱਲਬਾਤ

ਪਠਾਨਕੋਟ: (ਦ ਸਟੈਲਰ ਨਿਊਜ਼)। ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਅੱਜ ਹੋਏ ਗਰੀਬ ਕਲਿਆਣ ਸੰਮੇਲਨ ਦਾ ਜ਼ਿਲ੍ਹੇ ਵਿੱਚ ਸਿੱਧੇ ਪ੍ਰਸਾਰਣ ਲਈ ਜਿਲ੍ਹਾ ਪ੍ਰਬੰਧਕੀ ਕੰੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਵਿਸ਼ੇਸ਼ ਪ੍ਰਬੰਧ ਕੀਤਾ ਗਿਆ, ਜਿੱਥੇ ਵੱਖ ਵੱਖ ਸਕੀਮਾਂ ਬਾਰੇ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਸਕੀਮਾਂ ਨਾਲ ਜੁੜੇ ਲਾਭਪਾਤਰੀਆਂ ਨਾਲ ਵਿਚਾਰ ਸਾਂਝੇ ਕੀਤੇ।

Advertisements

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਮੀਟਿੰਗ ਹਾਲ ਵਿਖੇ ਸਮਾਗਮ ਦੇ ਆਨਲਾਈਨ ਪ੍ਰਸਾਰਣ ਦੇ ਕੀਤੇ ਪ੍ਰਬੰਧਾਂ ਤਹਿਤ ਕਰੀਬ 350 ਦੇ ਕਰੀਬ ਲਾਭਪਾਤਰੀਆਂ ਨੇ ਸ਼ਮੂਲੀਅਤ ਕੀਤੀ। ਪ੍ਰਧਾਨ ਮੰਤਰੀ ਵੱਲੋਂ ਅੱਜ ਦੇ ਇਸ ਸੰਮੇਲਨ ਰਾਹੀਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਲਾਭਪਾਤਰੀਆਂ ਨਾਲ ਵਿਚਾਰ ਸਾਂਝੇ ਕੀਤੇ।

ਇਸ ਮੌਕੇ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸ. ਬਲਰਾਜ ਸਿੰਘ ਵਧੀਕ ਡਿਪਟੀ ਕਮਿਸਨਰ (ਵਿਕਾਸ), ਸੁਨੀਲ ਦੱਤ ਲੀਡ ਬੈਂਕ ਮੈਨੇਜਰ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਡਾ. ਅਮਰੀਕ ਸਿੰਘ ਖੇਤੀ ਬਾੜੀ ਅਫਸਰ ਪਠਾਨਕੋਟ ਸਮੇਤ ਸੀਨੀਅਰ ਅਧਿਕਾਰੀ ਅਤੇ ਪ੍ਰਮੁੱਖ ਸਖਸ਼ੀਅਤਾਂ ਮੌਜੂਦ ਸਨ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਇਸ ਸਮਾਗਮ ਵਿੱਚ ਪ੍ਰਧਾਨ ਮੰਤਰੀ ਅਵਾਸ ਯੋਜਨਾ (ਸ਼ਹਿਰੀ ਤੇ ਗ੍ਰਾਮੀਣ), ਪ੍ਰਧਾਨ ਮੰਤਰੀ ਕਿਾਸਨ ਨਿਧੀ ਯੋਜਨਾ, ਪ੍ਰਧਾਨ ਮੰਤਰੀ ਉਜਵਲਾ ਯੋਜਨਾ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਪੋਸ਼ਣ ਅਭਿਆਨ ਲਾਭਪਾਤਰੀ, ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ, ਜਲ ਜੀਵਨ ਮਿਸ਼ਨ/ਸਵੱਛ ਭਾਰਤ ਮਿਸ਼ਨ-ਗ੍ਰਾਮੀਣ, ਪ੍ਰਧਾਨ ਮੰਤਰੀ ਸਵਾਨਿਧੀ ਯੋਜਨਾ, ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ, ਆਯੂਸ਼ਮਾਨ ਭਾਰਤ ਹੈਲਥ ਤੇ ਵੈਲਨੈਸ ਕੇਂਦਰ, ਪ੍ਰਧਾਨ ਮੰਤਰੀ ਮੁਦਰਾ ਯੋਜਨਾ ਦੇ ਲਾਭਪਾਤਰੀਆਂ ਸ਼ਾਮਿਲ ਸਨ। ਇਸ ਮੌਕੇ ਲਾਭਪਾਤਰੀਆਂ ਨੇ ਆਨਲਾਈਨ ਇਸ ਸਮੁੱਚੇ ਸਮਾਗਮ ਦਾ ਆਨੰਦ ਮਾਣਿਆ ਅਤੇ ਆਪਣੇ ਨਾਲ ਸਬੰਧਤ ਕੇਂਦਰੀ ਸਕੀਮਾਂ ਦੀ ਜਾਣਕਾਰੀ ਹਾਸਲ ਕੀਤੀ।    

LEAVE A REPLY

Please enter your comment!
Please enter your name here