ਦਿ ਕਲਾਸ ਫੋਰਥ ਗੋਰਮਿੰਟ ਇਪਲਾਈਜ਼ ਯੂਨੀਅਨ ਵੱਲੋਂ ਪੰਜਾਬ ਸਰਕਾਰ ਤੋਂ ਕੱਚੇ ਮੁਲਾਜਮਾ ਨੂੰ ਪੱਕੇ ਕਰਨ ਦੀ ਕੀਤੀ ਮੰਗ

ਫਿਰੋਜ਼ਪੁਰ : (ਦ ਸਟੈਲਰ ਨਿਊਜ਼)। ਪੰਜਾਬ ਦੀ ਕਲਾਸ ਫੋਰਥ ਗੌਰਮਿੰਟ ਇੰਪਲਾਇਜ਼ ਯੂਨੀਅਨ ਵੱਲੋਂ ਪੰਜਾਬ ਦੀ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਦੇਵੇ ਇਹ ਜਾਣਕਾਰੀ ਦੀ ਕਲਾਸ ਫੋਰ ਗੋਰਮਿੰਟ ਇੰਪਲਾਇਜ਼ ਯੁਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦਦ ਨੇ ਦਿੱਤੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਮੁਲਾਜਮਾਂ ਨੂੰ ਪੇ-ਕਮਿਸ਼ਨ ਦਿੱਤਾ ਗਿਆ ਸੀ ਜਿਸ ਵਿਚਜਿਸ ਵਿੱਚ ਬਹੁਤ ਸਾਰੀਆਂ ਖਾਮੀਆਂ ਪਾਈਆਂ ਗਈਆਂ ਹਨ ਜਿਸ ਕਰਕੇ ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਵਿਚਚੋਣਾਂ ਵਿੱਚ ਹਾਰ ਦਾ ਮੂੰਹ ਵੇਖਣਾ ਪਿਆ ਹੈ ਉਨ੍ਹਾਂ ਪੰਜਾਬ ਸਰਕਾਰ ਤੇ ਪੰਜਾਬ ਦੇ ਮੁੱਖ ਮੰਤਰੀ ਤੇ ਖਜਾਨਾ ਮੰਤਰੀ  ਨੂੰ ਕਿਹਾ ਕਿ ਮੁਲਾਜ਼ਮਾਂ ਦੇ ਅਧੂਰੇ ਪਏ ਕਮਿਸ਼ਨ ਨੂੰ ਪੂਰਾ ਕੀਤਾ ਜਾਵੇ ਅਤੇ ਕਮਿਸ਼ਨ ਦਾ ਏਰੀਅਰ ਦਿੱਤਾ ਜਾਵੇ।

Advertisements

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਜਲਦੀ ਹੀ ਪੱਕਾ ਕਰੇ, ਪੰਜਾਬ ਮੁਲਾਜ਼ਮਾਂ ਤੇ 200 ਰੁਪਏ ਦਾ ਵਿਕਾਸ ਟੈਕਸ ਦਾ ਫ਼ੈਸਲਾ ਵਾਪਸ ਲਵੇ , ਪੈਰਾ ਪੈਰਾਮੈਡੀਕਲ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ, ਡੀ.ਏ ਦਾ ਏਰੀਅਰ  ਦਿੱਤਾ ਜਾਵੇ ਸਮੇਤ ਮੁਲਾਜ਼ਮਾਂ ਦੀਆਂ ਵੱਖ-ਵੱਖ ਮੰਗਾਂ ਪੂਰੀਆਂ ਕੀਤੀਆਂ ਜਾਣ।

ReplyForward

LEAVE A REPLY

Please enter your comment!
Please enter your name here