ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਤਹਿਤ 11ਵੀਂ ਕਿਸ਼ਤ ਕਿਸਾਨਾਂ ਦੇ ਖਾਤਿਆਂ ਵਿੱਚ ਆਨ ਲਾਈਨ ਤਬਦੀਲ

ਫਿਰੋਜ਼ਪੁਰ (ਦ ਸਟੈਲਰ ਨਿਊਜ਼): ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸ਼ਿਮਲਾ ਵਿਖੇ ਹੋਏ ਗ਼ਰੀਬ ਕਲਿਆਣ ਸੰਮੇਲਨ ਦੇ ਲਾਈਵ ਪ੍ਰਸਾਰਣ ਲਈ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦਾ ਪ੍ਰਬੰਧ ਇਥੋਂ ਦੇ ਡੈਂਟਲ ਕਾਲਜ ਵਿਖੇ ਕੀਤਾ ਗਿਆ ਜਿਸ ਵਿਚ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅੰਮ੍ਰਿਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਸਰਪੰਚਾਂ, ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਅਤੇ ਵੱਖੋ-ਵੱਖ ਸਕੀਮਾਂ ਦੇ ਲਾਭਪਾਤਰੀਆਂ ਨੇ ਪ੍ਰਧਾਨ ਮੰਤਰੀ ਦੇ ਸਿੱਧੇ ਪ੍ਰਸਾਰਣ ਨੂੰ ਸੁਣਿਆ। ਪ੍ਰਧਾਨ ਮੰਤਰੀ ਵੱਲੋਂ ਅੱਜ ਦੇ ਇਸ ਸੰਮੇਲਨ ਰਾਹੀਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਲਾਭਪਾਤਰੀਆਂ ਨਾਲ ਗੱਲਬਾਤ ਵੀ ਕੀਤੀ ਗਈ। ਇਸ ਮੌਕੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਤਹਿਤ 11ਵੀਂ ਕਿਸ਼ਤ ਵੀ ਕਿਸਾਨਾਂ ਦੇ ਖਾਤਿਆਂ ਵਿੱਚ ਆਨ ਲਾਈਨ ਤਬਦੀਲ ਕੀਤੀ ਗਈ ਜਿਸਦਾ ਲਾਭ 10 ਕਰੋੜ ਤੋਂ ਵਧ ਕਿਸਾਨਾਂ ਨੂੰ ਹੋਵੇਗਾ।

Advertisements

ਇਸ ਮੌਕੇ ਪ੍ਰਧਾਨ ਮੰਤਰੀ ਅਵਾਸ ਯੋਜਨਾ (ਸ਼ਹਿਰੀ ਤੇ ਗ੍ਰਾਮੀਣ), ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ, ਪ੍ਰਧਾਨ ਮੰਤਰੀ ਉਜਵਲਾ ਯੋਜਨਾ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਪੋਸ਼ਣ ਅਭਿਆਨ ਲਾਭਪਾਤਰੀ, ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ, ਜਲ ਜੀਵਨ ਮਿਸ਼ਨ/ਸਵੱਛ ਭਾਰਤ ਮਿਸ਼ਨ-ਗ੍ਰਾਮੀਣ, ਪ੍ਰਧਾਨ ਮੰਤਰੀ ਸਵਾਨਿਧੀ ਯੋਜਨਾ, ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ, ਆਯੂਸ਼ਮਾਨ ਭਾਰਤ ਹੈਲਥ ਤੇ ਵੈਲਨੈਸ ਕੇਂਦਰ, ਪ੍ਰਧਾਨ ਮੰਤਰੀ ਮੁਦਰਾ ਯੋਜਨਾ ਦੇ ਲਾਭਪਾਤਰੀ ਮੌਜੂਦ ਸਨ ਜਿਨ੍ਹਾਂ ਨੇ ਇਸ ਸਮੁੱਚੇ ਸਮਾਗਮ ਦਾ ਆਨੰਦ ਮਾਣਿਆ। 

ਇਸ ਤੋਂ ਪਹਿਲਾਂ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਆਪੋ ਆਪਣੇ ਵਿਭਾਗਾਂ ਨਾਲ ਸਬੰਧਤ ਸਕੀਮਾਂ ਬਾਰੇ ਹਾਜ਼ਰੀਨ ਨੂੰ ਜਾਣੂ ਕਰਵਾਇਆ ਤਾਂ ਜੋ ਉਹ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ। 

LEAVE A REPLY

Please enter your comment!
Please enter your name here