ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਕੀਤੀ ਪਹਿਲੀ ਗ੍ਰਿਫਤਾਰੀ

ਚੰਡੀਗੜ੍ਹ (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਪਹਿਲੀ ਗ੍ਰਿਫਤਾਰੀ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ । ਪੰਜਾਬ ਪੁਲਿਸ ਨੇ ਉਤਰਾਖੰਡ ਪੁਲਿਸ ਦੀ ਮਦਦ ਨਾਲ ਮਨਪ੍ਰੀਤ ਨਾਮ ਦੇ ਇਸ ਦੋਸ਼ੀ ਨੂੰ ਕਾਬੂ ਕੀਤਾ ਹੈ, ਜਿਸਨੇ ਹਮਲਾਵਰਾਂ ਨੂੰ ਬੋਲੈਰੋ ਗੱਡੀ ਅਤੇ ਕੋਰੋਲਾ ਗੱਡੀ ਮੁਹੱਈਆ ਕਰਵਾਈਆਂ ਸਨ। ਮਿਲੀ ਜਾਣਕਾਰੀ ਦੇ ਅਨੁਸਾਰ, ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸਿੱਧੂ ਮੂਸੇਵਾਲਾ ਕੇਸ ਦਾ ਇਹ ਪਹਿਲਾ ਮੁਲਜ਼ਮ ਹੈ।

Advertisements

ਮਾਨਸਾ ਪੁਲਿਸ ਨੇ ਮਨਪ੍ਰੀਤ ਨੂੰ ਕੋਰਟ ਵਿੱਚ ਪੇਸ਼ ਕੀਤਾ। ਅਦਾਲਤ ਨੇ ਦੋਸ਼ੀ ਨੂੰ ਪੰਜ ਦਿਨਾਂ ਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ। ਮਨਪ੍ਰੀਤ ਸਿਘ ਖ਼ਿਲਾਫ਼ ਫਰੀਦਕੋਟ, ਮੁਕਤਸਰ ਅਤੇ ਹੋਰ ਜ਼ਿਲ੍ਹਿਆਂ ਵਿੱਚ 9 ਕੇਸ ਦਰਜ ਹਨ। ਇਹ ਗ੍ਰਿਫਤਾਰ ਮੁਲਜ਼ਮ ਬਦਨਾਮ ਲਾਰੇਂਸ ਬਿਸ਼ਨੋਈ ਗੈਂਗ ਦਾ ਦੱਸਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਉਤਰਾਖੰਡ ਪੁਲਿਸ ਨੇ ਬਾਕੀ ਪੰਜ ਲੋਕਾਂ ਨੂੰ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਸਿੱਧੂ ਦੇ ਕਤਲ ਦੇ ਮਾਮਲੇ ਵਿੱਚ ਦੇਹਰਾਦੂਨ ਐਸਟੀਐਫ ਨੇ ਪਟੇਲਨਗਰ ਥਾਣੇ ਦੀ ਚੌਕੀ ਨਯਾਗਾਂਵ ਪਾਲੀਓ ਤੋਂ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ।

LEAVE A REPLY

Please enter your comment!
Please enter your name here