ਕਪੂਰਥਲਾ ਵਿਖੇ ਜ਼ਿਲ੍ਹਾ ਵਾਤਾਵਰਨ ਹੈਲਥ ਸੈਲ ਦੀ ਕੀਤੀ ਗਈ ਮੀਟਿੰਗ

ਕਪੂਰਥਲਾ ( ਦ ਸਟੈਲਰ ਨਿਊਜ਼), ਰਿਪੋਰਟ: ਗੌਰਵ ਮੜ੍ਹੀਆਂ। ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਡੀਐਫਪੀਓ ਡਾ. ਅਸ਼ੋਕ ਕੁਮਾਰ ਦੀ ਯੋਗ ਅਗਵਾਈ ਹੇਠ ਸਿਵਲ ਸਰਜਨ ਦਫ਼ਤਰ ਕਪੂਰਥਲਾ ਵਿਖੇ ਜ਼ਿਲ੍ਹਾ ਵਾਤਾਵਰਨ ਹੈਲਥ ਸੈੱਲ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀਐਫਪੀਓ ਡਾ. ਅਸ਼ੋਕ ਕੁਮਾਰ ਨੇ ਦੱਸਿਆ ਕਿ ਨੈਸ਼ਨਲ ਪ੍ਰੋਗਰਾਮ ਕਲਾਈਮੇਟ ਚੇਂਜ ਹੀਊਮਨ ਹੈਲਥ ਤਹਿਤ ਅੱਜ ਜ਼ਿਲ੍ਹਾ ਪੱਧਰੀ ਮੀਟਿੰਗ ਸੱਦੀ ਗਈ ਸੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ ਅਸ਼ੋਕ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਕਪੂਰਥਲਾ ਦੇ ਹੜ੍ਹ ਸੰਭਾਵਤ ਇਲਾਕਿਆਂ ਵਿਚ ਅਗਾਹੂ ਪ੍ਰਬੰਧਾਂ ਦੀ ਸਮੀਖਿਆ ਨੂੰ ਲੈਕੇ ਅੱਜ ਦੀ ਇਹ ਮੀਟਿੰਗ ਸੱਦੀ ਗਈ।

Advertisements

ਉਨ੍ਹਾਂ ਕਿਹਾ ਕਿ ਹੜ੍ਹ ਆਉਣ ਤੇ ਡੇਂਗੂ, ਮਲੇਰੀਆ, ਹੈਜਾ ਵਰਗੀਆਂ ਅਨੇਕਾਂ ਤਰ੍ਹਾਂ ਦੀਆਂ ਬਿਮਾਰੀਆਂ ਫੈਲਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਪਸ਼ੂਆਂ ਨੂੰ ਵੀ ਅਨੇਕਾਂ ਬਿਮਾਰੀਆਂ ਲੱਗ ਜਾਂਦੀਆਂ ਹਨ। ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਨੰਦਿਤਾ ਖੁੱਲਰ ਨੇ ਦੱਸਿਆ ਕਿ ਜ਼ਿਲ੍ਹਾ ਵਾਤਾਵਰਨ ਹੈਲਥ ਸੈੱਲ ਦੇ ਮੈਂਬਰਾਂ ਨੂੰ ਹਦਾਇਤ ਕਰ ਦਿੱਤੀ ਗਈ ਹੈ ਕਿ ਉਹ ਇਨ੍ਹਾਂ ਸੰਭਾਵੀ ਏਰੀਆ ਵਿਚ ਜਾ ਕੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਤਾਂ ਕਿ ਸਮਾਂ ਰਹਿੰਦਿਆਂ ਤਰੂਟੀਆਂ ਨੂੰ ਦੂਰ ਕੀਤਾ ਜਾ ਸਕੇ। ਉਨ੍ਹਾਂ ਆਮ ਜਨਤਾ ਨੂੰ ਵੀ ਅਪੀਲ ਵਾਤਾਵਰਨ ਨੂੰ ਸ਼ੁਧ ਰੱਖਣ ‘ਚ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਪੰਜ ਜੂਨ ਨੂੰ ਵਿਸ਼ਵ ਵਾਤਾਵਰਨ ਦਿਵਸ ਹੈ ਇਸ ਮੌਕੇ ਹਰ ਵਿਅਕਤੀ ਘੱਟੋਂ-ਘੱਟ ਇਕ ਇਕ ਬੂਟੇ ਜ਼ਰੂਰ ਲਗਾਵੇ । ਇਸ ਮੌਕੇ ਜ਼ਿਲ੍ਹਾ ਵੈਟਰਨਰੀ ਅਫਸਰ, ਮਾਈਕ੍ਰੋਬਾਈਲੋਜਿਸਟ ਰਮਨਪ੍ਰੀਤ ਕੌਰ, ਡੀਆਈਓ ਦਫ਼ਤਰ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here