ਰੇਲਵੇ ਮੰਡੀ ਸਕੂਲ ਵਿਖੇ ਲਗਾਈ ਗਈ ਦੋ-ਦਿਨਾਂ ਪੁਸਤਕ ਪ੍ਰਦਰਸ਼ਨੀ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼): ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਵਿਖੇ ਦੋ-ਦਿਨਾਂ ਪੁਸਤਕ ਪ੍ਰਦਰਸ਼ਨੀ ਲਗਾਈ ਗਈ ਸਕੂਲ ਪ੍ਰਿੰਸੀਪਲ ਸ੍ਰੀਮਤੀ ਲਲਿਤਾ ਅਰੋੜਾ ਜੀ ਦੀ ਅਗਵਾਈ ਹੇਠ ਇਸ ਪੁਸਤਕ ਇਸ ਪ੍ਰਦਰਸ਼ਨੀ ਵਿਦਿਆਰਥੀਆਂ- ਮਾਪਿਆਂ ਅਤੇ ਸਕੂਲ ਦੇ ਅਧਿਆਪਕਾਂ ਵੱਲੋਂ ਵਧ-ਚੜ੍ਹ ਕੇ ਹਿੱਸਾ ਲਿਆ ਗਿਆ।ਪੁਸਤਕ ਪ੍ਰਦਰਸ਼ਨੀ ਵਿੱਚ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਪੁਸਤਕਾਂ ਦੀ ਪ੍ਰਦਰਸ਼ਨੀ ਕੀਤੀ ਗਈ ਤੇ ਸਾਰਿਆਂ ਵੱਲੋਂ ਇਸ ਵਿੱਚ ਬਹੁਤ ਦਿਲਚਸਪੀ ਦਿਖਾਈ ਗਈ।ਪ੍ਰਿੰਸੀਪਲ ਮੈਡਮ ਵੱਲੋਂ 1 ਜੂਨ ਤੋਂ 30 ਜੂਨ ਤੱਕ ਵਿਦਿਆਰਥੀਆਂ ਨੂੰ ਹੋ ਰਹੀਆਂ ਗਰਮੀ ਦੀਆਂ ਛੁੱਟੀਆਂ ਦਾ ਸਮਾਂ ਇਨ੍ਹਾਂ ਪੁਸਤਕਾਂ ਨੂੰ ਪੜ੍ਹਨ ਨੂੰ ਦਿੱਤਾ  ਗਿਆ।ਉਨ੍ਹਾਂ ਨੇ ਕਿਹਾ ਕਿ ਪੁਸਤਕਾਂ ਮਨੁੱਖ ਦੇ ਜੀਵਨ ਵਿਚ ਵੱਡੀ ਭੂਮਿਕਾ ਨਿਭਾਉਂਦੀਆਂ ਹਨ ।

Advertisements

ਸਾਨੂੰ ਪੁਸਤਕਾਂ ਪੜ੍ਹ ਕੇ ਵੱਖ ਵੱਖ ਪ੍ਰਤੀਯੋਗਿਤਾਵਾਂ ਵਿੱਚ ਹਿੱਸਾ ਲੈਣਾ ਚਾਹੀਦਾ ਹੈ ਤਾਂ ਕਿ ਅਸੀਂ ਸਫਲਤਾ ਦੀ ਚੋਟੀ ਤੇ ਪਹੁੰਚ ਸਕੀਏ।ਉਨ੍ਹਾਂ ਨੇ ਕਿਹਾ ਕਿ ਪੁਸਤਕਾਂ ਪੜ੍ਹਨ ਨਾਲ ਹੀ ਮਨੁੱਖ ਦਾ ਸਰਵਪੱਖੀ ਵਿਕਾਸ ਹੁੰਦਾ ਹੈ ਤੇ ਸ਼ਖ਼ਸੀਅਤ ਵਿਚ ਨਿਖਾਰ ਆਉਂਦਾ ਹੈ।ਇਸ ਪੁਸਤਕ ਪ੍ਰਦਰਸ਼ਨੀ ਵਿੱਚ ਸਕੂਲ ਪ੍ਰਿੰਸੀਪਲ ਮੈਡਮ ਲਲਿਤਾ ਅਰੋੜਾ ਜੀ ਤੋਂ ਇਲਾਵਾ ਐਸ ਐਮ ਸੀ ਕਮੇਟੀ ਮੈਂਬਰ ,ਸ੍ਰੀਮਤੀ ਰਵਿੰਦਰ ਕੌਰ ਸ੍ਰੀਮਤੀ ਪ੍ਰਨੀਤ ,ਸ੍ਰੀਮਤੀ ਇਕਬਾਲ ਕੌਰ ,ਯੋਗਿਤਾ ਮੈਡਮ, ਬੀਰਬਲ ਸਿੰਘ,ਰਵਿੰਦਰ ਕੁਮਾਰ ਅਤੇ ਕੁੰਤੀ ਮੈਡਮ ਹਾਜਰ ਰਹੇ।

LEAVE A REPLY

Please enter your comment!
Please enter your name here