ਮੁਕੰਮਲ ਕੋਵਿਡ ਟੀਕਾਕਰਨ ਲਈ ਸ਼ੁਰੂ ਕੀਤੀ ਹਰ ਘਰ ਦਸਤਕ ਮੁਹਿੰਮ

ਫਿਰੋਜਪੁਰ(ਦ ਸਟੈਲਰ ਨਿਊਜ਼): ਸਿਵਲ ਸਰਜਨ ਫਿਰੋਜਪੁਰ ਡਾ. ਰਾਜਿੰਦਰ ਅਰੋੜਾ ਦੀ ਅਗਵਾਈ ਹੇਠ ਜ਼ਿਲੇ ਅੰਦਰ ਵੱਖ-ਵੱਖ ਸਿਹਤ ਗਤੀਵਿਧੀਆਂ ਨਿਰੰਤਰ ਜਾਰੀ ਹਨ। ਇਸੇ ਸਿਲਸਿਲੇ ਵਿੱਚ ਵਿਭਾਗੀ ਨਿਰਦੇਸ਼ਾਂ ਅਨੁਸਾਰ ਮੁਕੰਮਲ ਕੋਵਿਡ ਟੀਕਾਕਰਨ ਲਈ ਹਰ ਘਰ ਦਸਤਕ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇਵਿਡ ਟੀਕਾਕਰਨ ਬਾਰੇ ਸਰਵੇ ਕੀਤਾ ਜਾਵੇਗਾ ਅਤੇ ਕਿਸੇ ਕਾਰਨ ਕੋਵਿਡ ਟੀਕਾਕਰਨ ਤੋਂ ਵਾਂਝੇ ਰਹਿ ਗਏ ਵਿਅਕਤੀਆਂ ਦਾ ਟੀਕਾਕਰਨ ਵੀ ਕੀਤਾ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਮੈਡੀਕਲ ਕਮਿਸ਼ਨਰ ਅਤੇ ਪ੍ਰਭਾਰੀ ਸਿਵਲ ਸਰਜਨ ਡਾ:ਰਾਜਿੰਦਰ ਮਨਚੰਦਾ ਨੇ ਜ਼ਿਲਾ ਨਿਵਾਸੀਆਂ ਦੇ ਨਾਮ ਇੱਕ ਸਿਹਤ ਸੁਨੇਹੇ ਵਿੱਚ ਕੀਤਾ। ਉਨਾਂ ਕਿਹਾ ਕਿ ਕੋਵਿਡ ਟੀਕਾਕਰਨ ਕੋਵਿਡ ਤੋਂ ਬਚਾਅ ਦਾ ਪੱਕਾ ਅਤੇ ਕਾਰਗਾਰ ਉਪਾਅ ਹੈ।

Advertisements

ਸਮੁੱਚੀ ਆਬਾਦੀ ਦਾ ਟੀਕਾਕਰਨ ਕਰਵਾ ਕੇ ਕੋਵਿਡ ਦੀ ਕਿਸੇ ਵੀ ਸੰਭਾਵਿਤ ਲਹਿਰ ਨੂੰ ਰੋਕਿਆ ਜਾ ਸਕਦਾ ਹੈ। ਸਬੰਧਤ ਪ੍ਰੋਗਰਾਮ ਅਫਸਰ ਅਤੇ ਜ਼ਿਲਾ ਟੀਕਾਕਰਨ ਅਧਿਕਾਰੀ ਡਾ. ਮੀਨਾਕਸ਼ੀ ਅਬਰੋਲ ਨੇ ਸਮੂਹ ਜ਼ਿਲਾ ਨਿਵਾਸੀਆਂ ਨੂੰ ਇਹ ਅਪੀਲ ਕੀਤੀ ਹੈ ਕਿ ਹਰ ਯੋਗ ਵਿਅਕਤੀ ਨੂੰ ਆਪਣੀਆਂ ਬਣਦੀਆਂ ਦੋਵੇਂ ਖੁਰਾਕਾਂ ਅਤੇ ਬੂਸਟਰ ਡੋਜ਼ ਜਰੂਰ ਲੈਣੀ ਚਾਹੀਦੀ ਹੈ। ਉਨਾਂ ਜ਼ਿਲਾ ਨਿਵਾਸੀਆਂ ਨੂੰ ਹਰ ਘਰ ਦਸਤਕ ਮੁਹਿੰਮ ਅਧੀਨ ਘਰ-ਘਰ ਆਉਣ ਵਾਲੀਆਂ ਟੀਮਾਂ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ ਹੈ।

LEAVE A REPLY

Please enter your comment!
Please enter your name here