ਸਿੱਧੂ ਮੂਸੇਵਾਲਾ ਦੇ ਨਾਂ ਤੇ ਬਣੇਗਾਂ ਸਟੇਡੀਅਮ ਅਤੇ ਕੈਂਸਰ ਹਸਪਤਾਲ: ਸੀਐਮ ਮਾਨ

ਮਾਨਸਾ (ਦ ਸਟੈਲਰ ਨਿਊਜ਼), ਰਿਪੋਰਟ:ਜੋਤੀ ਗੰਗੜ੍ਹ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਕਈ ਦਿਨ ਬਾਅਦ ਸੀਐਮ ਭਗਵੰਤ ਮਾਨ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਲਈ ਮਾਨਸਾ ਸਥਿਤ ਜੱਦੀ ਪਿੰਡ ਪਹੁੰਚੇ। ਇਸ ਦੌਰਾਨ ਉਹ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇ ਅਤੇ ਉਨ੍ਹਾਂ ਨੂੰ ਦਿਲਾਸਾ ਦਿੱਤਾ। ਹਾਲਾਂਕਿ ਸੀਐਮ ਮਾਨ ਦੇ ਆਉਣ ਤੋਂ ਪਹਿਲਾਂ ਹੀ ਸਥਾਨਕ ਲੋਕਾਂ ਨੇ ਰੋਸ ਪ੍ਰਦਰਸ਼ਨ ਕੀਤਾ। ਸੀਐਮ ਮਾਨ ਨੇ ਪਰਿਵਾਰ ਨੂੰ ਮੂਸੇਵਾਲਾ ਦੇ ਨਾਂ ‘ਤੇ ਸਟੇਡੀਅਮ ਅਤੇ ਕੈਂਸਰ ਹਸਪਤਾਲ ਬਣਾਉਣ ਦਾ ਭਰੋਸਾ ਦਿੱਤਾ। ਇਸਤੋਂ ਇਲਾਵਾ ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

Advertisements

ਭਗਵੰਤ ਮਾਨ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਨੂੰ ਬਿਲਕੁਲ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਧੂ ਦੇ ਨਾਂ ‘ਤੇ ਕੈਂਸਰ ਹਸਪਤਾਲ ਬਣਾਇਆ ਜਾਵੇਗਾ। ਉਨ੍ਹਾਂ ਮੂਸੇਵਾਲਾ ਦੇ ਪਰਿਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਦੀ ਰਿਹਾਇਸ਼ ਦੇ ਦਰਵਾਜ਼ੇ ਤੁਹਾਡੇ ਲਈ ਹਮੇਸ਼ਾ ਖੁੱਲ੍ਹੇ ਹਨ, ਤੁਸੀਂ ਜਦੋਂ ਚਾਹੋ, ਆਓ, ਤੁਹਾਡੀ ਮਦਦ ਲਈ ਹਮੇਸ਼ਾ ਅੱਗੇ ਰਹਾਂਗੇ। ਕਾਬਲੇਗੌਰ ਹੈ ਕਿ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੀ ਐਤਵਾਰ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।

LEAVE A REPLY

Please enter your comment!
Please enter your name here