ਸਿੱਧੂ ਦੇ ਪਰਿਵਾਰ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ, ਕੇਂਦਰੀ ਜਾਂਚ ਏਜੰਸੀ ਕਰੇ ਸਿੱਧੂ ਦੇ ਕਤਲ ਮਾਮਲੇ ਦੀ ਜਾਂਚ

ਚੰਡੀਗੜ੍ਹ ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਦੀ ਜਾਂਚ ਲਈ ਸਿੱਧੂ ਦੇ ਪਰਿਵਾਰ ਵੱਲੋਂ ਕੇਂਦਰੀ ਜਾਂਚ ਏਜੰਸੀ ਤੋਂ ਕਤਲ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਗਈ ਹੈ। ਪਰਿਵਾਰ ਨੇ ਇਹ ਮੰਗ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਕੀਤੀ ਹੈ। ਇਹ ਜਾਣਕਾਰੀ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਦਿੱਤੀ ਹੈ। ਪਰਿਵਾਰ ਵੱਲੋਂ ਪੰਜਾਬ ਸਰਕਾਰ ਦੀ ਜਾਂਚ ਤੋਂ ਵੱਧ ਕੇਂਦਰੀ ਜਾਂਚ ਏਜੰਸੀ ‘ਤੇ ਭਰੋਸਾ ਵਿਖਾਇਆ ਜਾ ਰਿਹਾ ਹੈ, ਜਿਸ ਲਈ ਇਹ ਚਿੱਠੀ ਬਹੁਤ ਕੁੱਝ ਕਹਿ ਰਹੀ ਹੈ।

Advertisements

ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਗਜੇਂਦਰ ਸ਼ੇਖਾਵਤ ਵੱਲੋਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਉਨ੍ਹਾਂ ਦੇ ਘਰ ਪੁੱਜ ਕੇ ਮੁਲਾਕਾਤ ਕੀਤੀ ਗਈ ਸੀ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਆਗੂ ਸੁਨੀਲ ਜਾਖੜ ਵੀ ਹਾਜ਼ਰ ਸਨ। ਕੇਂਦਰੀ ਮੰਤਰੀ ਨੇ ਦੱਸਿਆ ਕਿ ਇਹ ਚਿੱਠੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕਾਰ ਸਿੰਘ ਸਿੱਧੂ ਵੱਲੋਂ ਲਿਖੀ ਗਈ ਹੈ। ਇਸ ਵਿੱਚ ਉਨ੍ਹਾਂ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਨੂੰ ਕਤਲ ਮਾਮਲੇ ਦੀ ਜਾਂਚ ਐਨਆਈਏ ਤੋਂ ਕਰਵਾਉਣ ਲਈ ਅਪੀਲ ਕੀਤੀ ਹੈ।

LEAVE A REPLY

Please enter your comment!
Please enter your name here