Tuesday, October 27, 2026
Home Latest ਗੁਰਦੁਆਰਾ ਸ਼੍ਰੀ ਬੇਰ ਸਾਹਿਬ ਵਿਖੇ ਇਕ ਬਜ਼ੁਰਗ ਵਿਅਕਤੀ ਦੀ ਸ਼ੱਕੀ ਹਾਲਾਤਾਂ ‘ਚ...

ਗੁਰਦੁਆਰਾ ਸ਼੍ਰੀ ਬੇਰ ਸਾਹਿਬ ਵਿਖੇ ਇਕ ਬਜ਼ੁਰਗ ਵਿਅਕਤੀ ਦੀ ਸ਼ੱਕੀ ਹਾਲਾਤਾਂ ‘ਚ ਮਿਲੀ ਲਾਸ਼

ਕਪੂਰਥਲਾ(ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਵਿਖੇ ਮਰਦਾਨਾ ਦੀਵਾਨ ਹਾਲ ‘ਚ ਅੱਜ ਇਕ ਬਜ਼ੁਰਗ ਵਿਅਕਤੀ ਦੀ ਸ਼ੱਕੀ ਹਾਲਾਤਾਂ ‘ਚ ਲਾਸ਼ ਮਿਲੀ, ਬਜ਼ੁਰਗ ਦੀ ਪਛਾਣ ਨਹੀਂ ਹੋ ਸਕੀ ਹੈ। ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮੌਕੇ ‘ਤੇ ਪਹੁੰਚ ਕੇ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਏ.ਐਸ.ਆਈ ਸੁਬੇਗ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਰਦੁਆਰਾ ਸਾਹਿਬ ਤੋਂ ਸੂਚਨਾ ਮਿਲੀ ਸੀ ਕਿ ਦੀਵਾਨ ਹਾਲ ‘ਚ ਇੱਕ ਬਜ਼ੁਰਗ ਵਿਅਕਤੀ ਦੀ ਲਾਸ਼ ਪਈ ਹੈ ਜਿਸ ਤੇ ਉਹ ਮੌਕੇ ‘ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਕਬਜ਼ੇ ‘ਚ ਲੈ ਕੇ 72 ਘੰਟਿਆਂ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾ ਘਰ ‘ਚ ਰਖਵਾ ਦਿੱਤਾ ਗਿਆ ਹੈ।

Advertisements

LEAVE A REPLY

Please enter your comment!
Please enter your name here