ਆਪ ਪਾਰਟੀ ਦੇ ਐਸੀ ਵਿੰਗ ਦੇ ਜ਼ਿਲ੍ਹਾ ਜੁਆਇੰਟ ਸੈਕਟਰੀ ਹਰਪ੍ਰੀਤ ਨੇ ਪਿੰਡ ਕਾਜ਼ਲੀ ਦੇ ਲੇਡੀਸ ਜਿੰਮ ਦੀ ਉਸਾਰੀ ਦਾ ਕੰਮ ਕਰਵਾਇਆ ਸ਼ੁਰੂ

ਕਪੂਰਥਲਾ(ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਜ਼ਿਲ੍ਹਾ ਕਪੂਰਥਲਾ ਦੇ ਪਿੰਡ ਕਾਜ਼ਲੀ ਦੇ ਪੰਚਾਇਤ ਮੈਂਬਰ ਜਸਵੀਰ ਸਿੰਘ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਮਨਜੀਤ ਸਿੰਘ ਪ੍ਰਿੰਸੀਪਲ ਮੋਹਤਬਰ ਵਿਅਕਤੀਆਂ ਦੇ ਸਹਿਯੋਗ ਸਦਕਾ ਪਿੰਡ ਦੇ ਵਿੱਚ ਲੇਡੀਸ ਜਿੰਮ ਦੀ ਉਸਾਰੀ ਦਾ ਕੰਮ ਆਮ ਆਦਮੀ ਪਾਰਟੀ ਦੇ ਐਸੀ ਵਿੰਗ ਦੇ ਜ਼ਿਲ੍ਹਾ ਜੁਆਇੰਟ ਸੈਕਟਰੀ ਹਰਪ੍ਰੀਤ ਸਿੰਘ ਵੱਲੋਂ ਸ਼ੁਰੂ ਕਰਵਾਇਆ ਗਿਆ, ਹਰਪ੍ਰੀਤ ਸਿੰਘ ਜ਼ਿਲ੍ਹਾ ਜੁਆਇੰਟ ਸੈਕਟਰੀ ਨੇ ਏਨਾ ਮਾਣ ਸਤਿਕਾਰ ਦੇਣ ਲਈ ਵਿਸ਼ੇਸ਼ ਤੌਰ ਤੇ ਸਾਰੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਅਤੇ ਸਾਰੇ ਹੀ ਪਿੰਡ ਕਾਜ਼ਲੀ ਦੇ ਪਤਵੰਤੇ ਸੱਜਣਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਹਰ ਪਿੰਡ ਵਿੱਚ, ਅਤੇ ਸ਼ਹਿਰ ਦੇ ਹਰ ਮੁਹੱਲੇ ਦਾ ਵਿਕਾਸ ਜ਼ੰਗੀ ਪੱਧਰ ਤੇ ਕਰਵਾਇਆ ਜਾਵੇਗਾ ਅਤੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ।

Advertisements

ਹੋਰਨਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਐਸੀ ਵਿੰਗ ਦੇ ਜ਼ਿਲ੍ਹਾ ਜੁਆਇੰਟ ਸੈਕਟਰੀ ਮਲਕੀਤ ਸਿੰਘ, ਆਮ ਆਦਮੀ ਪਾਰਟੀ ਦੇ ਐਸੀ ਵਿੰਗ ਦੇ ਜ਼ਿਲ੍ਹਾ ਜੁਆਇੰਟ ਸੈਕਟਰੀ ਸਰਬਜੀਤ ਸਿੰਘ, ਡਾਕਟਰ ਧਿਆਨ ਸਿੰਘ,ਸਾਹਿਲ,ਕਰਨ,ਸਵਰਨ ਸਿੰਘ ਪੰਚ, ਨਵਰਾਜ ਸਿੰਘ ਨੰਬਰਦਾਰ, ਜਸਵੰਤ ਸਿੰਘ ਬੱਬੂ, ਜਸਵੀਰ ਸਿੰਘ ਸਾਬਕਾ ਸਰਪੰਚ, ਕੁਲਵਿੰਦਰ ਕੌਰ ਪੰਚ ਅਤੇ ਸਮੂਹ ਨਗਰ ਨਿਵਾਸੀਆਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।

LEAVE A REPLY

Please enter your comment!
Please enter your name here