“ਵਿਸ਼ਵ ਵਾਤਾਵਰਣ ਦਿਵਸ” ਇਕ ਰੁੱਖ ਸੋ ਸੁੱਖ, ਹਰ ਵਿਅਕਤੀ ਘੱਟੋ-ਘੱਟ ਇਕ ਬੂਟਾ ਜ਼ਰੂਰ ਲਗਾਵੇ: ਡਾ. ਗੁਰਿੰਦਰਬੀਰ

ਕਪੂਰਥਲਾ(ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਵਧਦੇ ਪ੍ਰਦੂਸ਼ਣ ਕਾਰਨ ਮਨੁੱਖ ਦੀ ਹੋਂਦ ਨੂੰ ਖ਼ਤਰਾ ਹੈ, ਜੇ ਮਨੁੱਖੀ ਹੋਂਦ ਨੂੰ ਬਚਾਉਣਾ ਹੈ ਤਾਂ ਹਰ ਵਿਅਕਤੀ ਜ਼ਿੰਦਗੀ ਵਿਚ ਘੱਟੋ-ਘੱਟ ਇਕ ਦਰੱਖ਼ਤ ਜ਼ਰੂਰ ਲਾਵੇ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਦੂਸ਼ਿਤ ਹਵਾ ਕਾਰਨ ਹਜ਼ਾਰਾਂ ਦੀ ਗਿਣਤੀ ‘ਚ ਮੌਤਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਮਨੁੱਖ ਨੇ ਆਪਣੇ ਨਿੱਜੀ ਸਵਾਰਥਾਂ ਲਈ ਕੁਦਰਤੀ ਸੋਮਿਆਂ ਨਾਲ ਖਿਲਵਾੜ ਕਰਨਾ ਸ਼ੁਰੂ ਕੀਤਾ ਹੋਇਆ ਹੈ, ਜੋ ਬੇਹੱਦ ਮੰਦਭਾਗਾਂ ਹੈ। ਵਾਤਾਵਰਨ ਨੂੰ ਬਚਾਉਣ ਲਈ ਅਸੀਂ ਕਿੰਨਾ ਕੁ ਸਹਿਯੋਗ ਕਰ ਰਹੇ ਹਾਂ, ਇਸ ਦਾ ਜਵਾਬ ਸਾਇਦ ਨਾਹ ਦੇ ਬਰਾਬਰ ਹੀ ਹੋਵੇਗਾ । ਪ੍ਰਦੂਸ਼ਿਤ ਵਾਤਾਵਰਨ ਕਾਰਨ ਅਸੀਂ ਅਨੇਕਾਂ ਬਿਮਾਰੀਆਂ ਦੇ ਸ਼ਿਕਾਰ ਹੁੰਦੇ ਜਾਂ ਰਹੇ ਹਾਂ।
ਮਨੁੱਖੀ ਹੋਂਦ ਨੂੰ ਖ਼ਤਰਾਂ
ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਵਧਦਾ ਤਾਪਮਾਨ ਆਲਮੀ ਸਮੱਸਿਆ ਹੈ। ਪ੍ਰਦੂਸ਼ਣ ਕਾਰਨ ਵਧਦਾ ਜਾ ਰਿਹਾ ਹੈ ਤਾਪਮਾਨ ਅਤੇ ਇਸ ਨਾਲ ਸਾਡੇ ਰੱਖ ਗਲੇਸ਼ੀਅਰ ਖ਼ਤਮ ਹੋ ਜਾਣਗੇ, ਸਮੁੰਦਰਾਂ ‘ਚ ਪਾਣੀ ਵੱਧ ਜਾਵੇਗਾ, ਜਿਸ ਨਾਲ ਸਮੁੰਦਰ ਕੰਢ ਵੱਸਣ ਵਾਲੇ ਕਰੋੜਾਂ ਲੋਕਾਂ ਦਾ ਖਾਤਮਾ ਹੋ ਜਾਵੇਗਾ। ਵਧਦੇ ਪ੍ਰਦੂਸ਼ਣ ਕਾਰਨ ਮਨੁੱਖ ਦੀ ਹੋਦ ਨੂੰ ਖਤਰਾ ਹੈ। ਇਸ ਲਈ ਸਾਡੇ ਕੋਲ ਹਾਲੇ ਵੀ ਮੌਕਾ ਹੈ ਕਿ ਸੰਭਲ ਜਾਈਏ ਅਤੇ ਹਰ ਮਨੁੱਖ ਆਪਣੀ ਜਿੰਦਗੀ ਵਿੱਚ ਘੱਟੋ-ਘੱਟ ਇੱਕ ਰੁੱਖ ਜ਼ਰੂਰ ਲਗਾਵੇ ਕਿਓ ਕਿ ਹਵਾ ਪ੍ਰਦੂਸ਼ਣ ਤੇ ਜਲਵਾਯੂ ਸੰਕਟ ਵਿਚਾਲੇ ਤਾਲਮੇਲ ਬਣਾਉਣਾ ਬਹੁਤ ਜ਼ਰੂਰੀ ਹੋ ਗਿਆ ਹੈ। ਵਾਤਾਵਰਨ ਪ੍ਰਦੂਸ਼ਣ ਕਾਰਨ ਹਰ ਸਾਲ ਲੱਖਾਂ ਲੋਕਾਂ ਨੂੰ ਜਾਨ ਗਵਾਉਣੀ ਪੈਂਦੀ ਹੈ। ਧਰਤੀ ਦਾ ਵਧਦਾ ਤਾਪਮਾਨ ਹਵਾ ਪ੍ਰਦੂਸ਼ਣ ਗਲੋਬਲ ਵਾਰਮਿੰਗ ਦਾ ਕਾਰਨ ਬਣਦੇ ਹਨ, ਜੋ ਵੱਡਾ ਖ਼ਤਰਾ ਹੈ।
ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਮੰਗ ਹੈ ਕਿ ਹੁਣ ਵੱਧ ਤੋਂ ਵੱਧ ਦਰਖਤ ਲਗਾਏ ਜਾਣ। ਪਲਾਸਟਿਕ ਦੀ ਵਰਤੋਂ ਨਾ ਕੀਤੀ ਜਾਵੇ, ਘਰਾਂ ਤੇ ਦਫ਼ਤਰਾਂ ‘ਚ ਏਅਰ ਕੰਡੀਸ਼ਨ ਦੀ ਘੱਟ ਤੋਂ ਘੱਟ ਵਰਤੋਂ ਹੋਵੇ, ਵਾਤਵਰਨ ਦੀ ਸੁਰੱਖਿਆ ਸਬੰਧੀ ਕਾਨੂੰਨਾਂ ਦਾ ਸਖ਼ਤੀ ਨਾਲ ਪਾਲਨ ਕੀਤਾ ਜਾਵੇ। ਬੱਚਿਆਂ ਨੂੰ ਸਕੂਲਾਂ ‘ਚ ਵਾਤਾਵਰਨ ਸਬੰਧੀ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ, ਜੋ ਆਪਣਾ ਬਣਦਾ ਯੋਗਦਾਨ ਪਾਓ ਲਈ ਅੱਗੇ ਆ ਸਕਣ। ਸਿਵਲ ਸਰਜਨ ਦਫ਼ਤਰ ਵਿਖੇ ਵੀ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਬੂਟੇ ਲਗਾਏ। ਇਸ ਮੌਕੇ ਡੀਆਈਓ ਡਾ ਰਣਦੀਪ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਨੰਦਿਤਾ ਖੁੱਲਰ,ਮਾਸ ਮੀਡੀਆ ਅਫ਼ਸਰ ਰਾਜ ਰਾਣੀ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਬੀਈਈ ਰਵਿੰਦਰ ਜੱਸਲ ਸਮੇਤ ਹੋਰ ਸਟਾਫ ਮੈਂਬਰ ਹਾਜ਼ਰ ਸਨ।

Advertisements

ਇੱਕ’ ਗ੍ਰਹਿ ‘ਦੋ’ ਵਾਅਦੇ
ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਆਮ ਜਨਤਾ ਨੂੰ ਅਪੀਲ ਕਰਦੇ ਕਿਹਾ ਕਿ ਆਵੋ ਇਸ ਵਾਰ ਵਿਸ਼ਵ ਵਾਤਾਵਰਣ ਦਿਵਸ ਮੌਕੇ ਆਪਣੇ ਆਪ ਨਾਲ ਦੋ ਵਾਅਦੇ ਕਰੀਏ।

ਪਹਿਲਾਂ ਵਾਅਦਾ, ਅਸੀਂ ਆਪਣੇ ਵਾਤਾਵਰਣ ਨੂੰ ਸੁਰੱਖਿਅਤ ਰੱਖਾਂਗੇ ਅਤੇ ਵੱਧ ਤੋਂ ਵੱਧ ਬੂਟੇ ਲਗਾਵਾਂਗੇ।

ਦੂਜਾ ਵਾਅਦਾ ਅਸੀਂ ਆਪਣੇ ਆਪ ਨੂੰ ਕੋਵਿੰਡ-19 ਤੋਂ ਸੁਰੱਖਿਅਤ ਰੱਖਣ ਲਈ ਵੈਕਸੀਨੇਸ਼ਨ ਕਰਵਾਵਾਂਗੇ ਅਤੇ ਆਪਣੇ ਆਪ ਨੂੰ ਕੁਦਰਤ ਦੇ ਨੇੜੇ ਰੱਖਾਂਗੇ।

LEAVE A REPLY

Please enter your comment!
Please enter your name here