Saturday, October 31, 2026
Home Punjab ਜ਼ਿਲ੍ਹਾ ਮੈਜਿਸਟਰੇਟ ਵੱਲੋਂ ਡਰੋਨ ਦੀ ਵਰਤੋਂ ਕਰਨ ਤੇ ਪਾਬੰਦੀ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਡਰੋਨ ਦੀ ਵਰਤੋਂ ਕਰਨ ਤੇ ਪਾਬੰਦੀ ਦੇ ਹੁਕਮ ਜਾਰੀ

ਫਿਰੋਜ਼ਪੁਰ (ਦ ਸਟੈਲਰ ਨਿਊਜ਼): ਜ਼ਿਲ੍ਹਾ ਮੈਜਿਸਟਰੇਟ, ਫਿਰੋਜ਼ਪੁਰ ਅੰਮ੍ਰਿਤ ਸਿੰਘ ਆਈ.ਏ.ਐਸ. ਨੇ ਦਫਾ 144 ਸੀ.ਆਰ.ਪੀ.ਸੀ. 1973 ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਿਰੋਜ਼ਪੁਰ ਦੇ ਅੰਤਰ-ਰਾਸ਼ਟਰੀ ਬਾਰਡਰ ਅਤੇ ਵੱਖ-ਵੱਖ ਸਥਾਨਾਂ ‘ਤੇ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਡਰੋਨ ਦੀ ਵਰਤੋਂ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

Advertisements

ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਡਰੋਨ ਦੀ ਵਰਤੋਂ ਕਰਕੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ ਇਸ ਲਈ ਸੁਰੱਖਿਆ ਦੇ ਮੱਦੇਨਜ਼ਰ ਡਰੋਨ ਦੀ ਵਰਤੋਂ ‘ਤੇ ਪਾਬੰਦੀ ਲਗਾਉਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਡਰੋਨ ਦੀ ਵਰਤੋਂ ਕਰਨ ਸਬੰਧੀ ਕਿਸੇ ਵਿਭਾਗ/ਆਮ ਵਿਅਕਤੀ ਵੱਲੋਂ ਯੋਗ ਪ੍ਰਣਾਲੀ ਰਾਹੀਂ ਮਨਜੂਰੀ ਪ੍ਰਾਪਤ ਕੀਤੀ ਜਾਵੇਗੀ। ਇਹ ਹੁਕਮ 4 ਅਗਸਤ, 2022 ਤੱਕ ਲਾਗੂ ਰਹਿਣਗੇ।

LEAVE A REPLY

Please enter your comment!
Please enter your name here