ਗੈਰ ਹਾਜਿਰ ਰਹਿਣ ਵਾਲੇ ਕਰਮਚਾਰੀਆਂ ਤੇ ਕੀਤੀ ਜਾਵੇਗੀ ਕਾਰਵਾਈ: ਕੈਬਨਿਟ ਮੰਤਰੀ

ਪਠਾਨਕੋਟ (ਦ ਸਟੈਲਰ ਨਿਊਜ਼): ਪੰਜਾਬ ਸਰਕਾਰ ਵੱਲੋਂ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਕਿ ਸਰਕਾਰੀ ਦਫਤਰਾਂ ਅੰਦਰ ਲੋਕਾਂ ਨੂੰ ਹਰ ਸੁਵਿਧਾ ਦਿੱਤੀ ਜਾਵੇ ਤਾਂ ਜੋ ਸਰਕਾਰੀ ਦਫਤਰਾਂ ਵਿੱਚ ਆਉਂਣ ਵਾਲੀ ਜਨਤਾ ਨੂੰ ਕਿਸੇ ਤਰ੍ਹਾਂ ਦੀ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ, ਅਤੇ ਜੋ ਕਰਮਚਾਰੀ ਅਪਣੀ ਡਿਊਟੀ ਤੋਂ ਗੈਰ ਹਾਜਰ ਪਾਏ ਜਾਂਣਗੇ ਉਨ੍ਹਾਂ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ , ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਤਹਿਸੀਲ ਪਰਿਸਰ ਵਿਖੇ ਰਜਿਸਟ੍ਰੀ ਕਾਊਂਟਰ ਦੀ ਚੈਕਿੰਗ ਦੋਰਾਨ ਕੀਤਾ।

Advertisements


ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਹੂਲਤ ਦੇਣ ਲਈ ਪਹਿਲਾ ਤੋਂ ਹੀ ਸਰਕਾਰੀ ਵਿਭਾਗੀ ਅਧਿਕਾਰੀਆ ਨੂੰ ਹਦਾਇਤਾਂ ਦਿੱਤੀਆਂ ਹੋਈਆਂ ਹਨ ਪਰ ਇਸ ਦੇ ਬਾਵਜੂਦ ਵੀ ਸਰਕਾਰੀ ਕਰਮਚਾਰੀ ਡਿਊਟੀ ਟਾਈਮ ਦੋਰਾਨ ਵੀ ਅਪਣੀਆਂ ਸੀਟਾਂ ਤੋਂ ਗੈਰ ਹਾਜਿਰ ਰਹਿੰਦੇ ਹਨ ਜਿਸ ਦਾ ਖਮਿਆਜਾ ਆਮ ਜਨਤਾ ਨੂੰ ਭੁਗਤਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਅੱਜ ਤਹਿਸੀਲ ਪਠਾਨਕੋਟ ਵਿਖੇ ਰਜਿਸਟ੍ਰਰੀ ਕਾਊਂਟਰ ਤੇ ਚੈਕਿੰਗ ਕੀਤੀ ਗਈ ਅਤੇ ਉਸ ਸਮੇਂ ਕੇਵਲ ਇੱਕ ਹੀ ਕਰਮਚਾਰੀ ਡਿਊਟੀ ਤੇ ਸੀ ਅਤੇ ਬਾਕੀ ਸਾਰੀਆਂ ਸੀਟਾਂ ਖਾਲੀ ਪਈਆਂ ਹੋਈਆ ਸਨ। ਉਨ੍ਹਾਂ ਕਿਹਾ ਕਿ ਪੁੱਛਣ ਤੇ ਮੋਜੂਦ ਕਰਮਚਾਰੀ ਬਾਕੀ ਕਰਮਚਾਰੀਆਂ ਬਾਰੇ ਕੋਈ ਸਪੱਸਟ ਜਵਾਬ ਨਹੀਂ ਦੇ ਸਕਿਆ। ਉਨ੍ਹਾਂ ਕਿਹਾ ਕਿ ਗੈਰ ਹਾਜਰ ਕਰਮਚਾਰੀਆਂ ਤੇ ਕਾਰਵਾਈ ਕੀਤੀ ਜਾਵੇਗੀ।


ਇਸ ਤੋਂ ਇਲਾਵਾ ਕੈਬਨਿਟ ਮੰਤਰੀ ਪੰਜਾਬ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਸੇਵਾ ਕੇਂਦਰ ਦੀ ਵੀ ਚੈਕਿੰਗ ਕੀਤੀ ਗਈ ਜਿੱਥੇ ਸਭ ਕੂਝ ਠੀਕ ਪਾਇਆ ਗਿਆ। ਉਨ੍ਹਾ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸੁਵਿਧਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ, ਤਾਂ ਜੋ ਜਨਤਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ।

LEAVE A REPLY

Please enter your comment!
Please enter your name here