ਸਰਕਾਰੀ ਸਕੂਲ ਨਾਰੂ ਨੰਗਲ ਦਾ ਅੱਠਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਨਾਰੂ ਨੰਗਲ ਦਾ ਜਮਾਤ ਅੱਠਵੀਂ ਦੇ 44 ਵਿਦਿਆਰਥੀਆਂ ਨੇ ਪ੍ਰਿੰਸੀਪਲ ਸ਼੍ਰੀ ਸ਼ੇਲੈਂਦਰ ਠਾਕੁਰ ਜੀ ਯੋਗ ਅਗਵਾਈ ਹੇਠ ਅੱਠਵੀਂ ਦੀ ਪ੍ਰੀਖਿਆ ਲਈ ਬੈਠੇ ਸਨ।ਜਿਨ੍ਹਾਂ ਵਿਚੋਂ ਅਮਨਦੀਪ ਕੌਰ ਨੇ 94•66%’ਸੰਦੀਪ ਨੇ 92•50% ਅਤੇ ਅੰਜਨਾ ਤੇ ਇਸ਼ਾਤ ਵਿਰਦੀ ਨੇ 91•83% ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋ ਕ੍ਰਮਵਾਰ ਪਹਿਲਾ ‘ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ।

Advertisements

9 ਵਿਦਿਆਰਥੀਆਂ ਨੇ ਪ੍ਰਾਪਤ ਕੀਤੇ 90%  ਤੋਂ ਵੱਧ ਅੰਕ

ਕੁੱਲ 44 ਵਿਦਿਆਰਥੀਆਂ ਵਿੱਚੋ 09 ਵਿਦਿਆਰਥੀਆਂ ਨੇ 90% ਤੋਂ ਵੱਧ ਅੰਕ ਪ੍ਰਾਪਤ ਕੀਤੇ ,23 ਵਿਦਿਆਰਥੀਆਂ ਨੇ 80% ਤੋਂ ਵੱਧ ਅੰਕ ਪ੍ਰਾਪਤ ਕੀਤੇ ,11ਵਿਦਿਆਰਥੀਆਂ ਨੇ 70% ਤੋਂ ਵੱਧ ਅੰਕ ਪ੍ਰਾਪਤ ਕੀਤੇ ਅਤੇ 01 ਵਿਦਿਆਰਥੀ ਨੇ 60% ਤੋ ਵੱਧ ਅੰਕ ਪ੍ਰਾਪਤ ਕੀਤੇ! ਸਾਰੇ ਹੀ ਵਿਦਿਆਰਥੀ ਫਸਟ ਡਿਵੀਜ਼ਨ ਵਿੱਚ ਪਾਸ ਹੋਏ । ਪ੍ਰਿੰਸੀਪਲ ਸ਼ੈਲੇਂਦਰ ਠਾਕੁਰ ਨੇ ਕਿਹਾ ਕਿ ਬੱਚਿਆਂ ਦੇ ਇਸ ਸ਼ਾਨਦਾਰ ਨਤੀਜੇ ਦੇ ਪਿੱਛੇ ਸਕੂਲ ਦੇ ਬਹੁਤ ਹੀ ਮਿਹਨਤੀ ਸਟਾਫ ਤੇ ਬੱਚਿਆਂ ਦੀ ਆਪਣੀ ਮਿਹਨਤ ਵੀ ਸ਼ਾਮਲ ਹੈ।

ਉਨ੍ਹਾਂ ਨੇ ਸਾਰੇ ਬੱਚਿਆਂ ਤੇ ਸਟਾਫ ਨੂੰ ਵਧਾਈ ਦਿੰਦੇ ਹੋਏ ਕਿ ਸਾਰਾ ਸਟਾਫ ਇਸੇ ਤਰ੍ਹਾਂ ਬੱਚਿਆਂ ਨੂੰ ਮਿਹਨਤ ਨਾਲ ਪੜਾਉਦੇ ਰਹਿਣ ।

LEAVE A REPLY

Please enter your comment!
Please enter your name here