
ਚੰਡੀਗੜ੍ਹ (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ। ਇਸ ਦੋਰਾਨ ਉਹਨਾਂ ਦੇ ਨਾਲ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਸਨ। ਇਸ ਮੌਕੇ ਪੁਲਿਸ ਦੇ ਸਖਤ ਬੰਦੋਬਸਤ ਸਨ।

ਇਸ ਦੋਰਾਨ ਰਾਹੁਲ ਗਾਂਧੀ ਨੇ ਸਿੱਧੂ ਦੇ ਪਰਿਵਾਰ ਨੂੰ ਹੌਸਲਾ ਦਿੱਤਾ । ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਅਤੇ ਮਾਤਾ ਚਰਨ ਕੌਰ ਨਾਲ ਦੁੱਖ ਪ੍ਰਗਟ ਕਰਨ ਲਈ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਪੁੱਜੇ ਹੋਏ ਹਨ। ਇਸੇ ਦੌਰਾਨ ਆਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਸਿੱਧੂ ਮੂਸੇਵਾਲਾ ਦੇ ਘਰ ਦੁੱਖ ਦਾ ਪ੍ਰਗਟਾਵਾ ਕਰਨ ਲਈ ਪੁੱਜੇ।












