ਸੰਭਾਵਿਤ ਹੜ੍ਹਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਜਿਲ੍ਹਾਂ ਨਿਵਾਸੀਆਂ ਨੂੰ ਕੀਤੀ ਅਪੀਲ

ਪਠਾਨਕੋਟ (ਦ ਸਟੈਲਰ ਨਿਊਜ਼ )। ਜਿਲ੍ਹੇ ਅੰਦਰ ਸੰਭਾਵਿਤ ਹੜ੍ਹਾਂ ਨੂੰ ਲੈ ਕੇ ਹਰੇਕ ਵਿਅਕਤੀ ਨੂੰ ਸਜਗ ਹੋਣ ਦੀ ਲੋੜ ਹੈ, ਇਸ ਲਈ ਜਿਲ੍ਹਾ ਪ੍ਰਸਾਸਨ ਵੱਲੋਂ ਵੀ ਸਾਰੇ ਪੁੱਖਤਾ ਪ੍ਰਬੰਧ ਕਰ ਲਏ ਗਏ ਹਨ, ਜਿਲ੍ਹਾ ਪਠਾਨਕੋਟ ਦੀ ਜਨਤਾ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਜਿਲ੍ਹਾ ਪ੍ਰਸਾਸਨ ਵੱਲੋਂ ਸੰਭਾਵਿਤ ਹੜ੍ਹਾਂ ਨੂੰ ਲੈ ਕੇ ਜੋ ਹਦਾਇਤਾਂ ਦਿੱਤੀਆਂ ਜਾਂਦੀਆਂ ਹਨ ਉਨ੍ਹਾਂ ਦੀ ਪਾਲਣਾ ਕਰਨ ਅਤੇ ਪ੍ਰਸਾਸਨ ਦਾ ਸਹਿਯੋਗ ਕਰਨ। ਇਹ ਪ੍ਰਗਟਾਵਾ ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਕੀਤਾ ਗਿਆ।

Advertisements

ਡਿਪਟੀ ਕਮਿਸਨਰ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਫਲੱਡ ਸੀਜਨ 2022 ਮਿਤੀ 15.6.2022 ਤੋਂ ਕਿਰਿਆਸੀਲ ਹੋ ਜਾਵੇਗਾ ਅਤੇ ਕਈ ਵਾਰ ਅਚਾਨਕ ਡੈਮਾਂ ਤੋਂ ਪਾਈ ਛੱਡ ਦਿੱਤਾ ਜਾਂਦਾ ਹੈ। ਇਸ ਲਈ ਸਭ ਤੋਂ ਪਹਿਲਾਂ ਬਰਸਾਤਾਂ ਸਮੇਂ ਦਰਿਆਵਾ ਦੇ ਕਿਨਾਰੇ ਬੈਠੇ ਗੁਜਰ ਪਰਿਵਾਰਾਂ ਅਤੇ ਲੋਕਾਂ ਨੂੰ ਸੁਰਖਿਅਤ ਥਾਂ ਤੇ ਜਾਣ ਦੀ ਅਪੀਲ ਕੀਤੀ ਜਾਂਦੀ ਹੈ ਉਨ੍ਹਾਂ ਕਿਹਾ ਕਿ ਅਕਸਰ ਦੇਖਣ ਵਿੱਚ ਆਇਆ ਹੈ ਕਿ ਜਾਗਰੁਕਤਾ ਦੀ ਕਮੀ ਦੇ ਚਲਦਿਆਂ ਫਲੱਡ ਸੀਜਨ ਦੋਰਾਨ ਹਰ ਸਾਲ ਗੁਜਰ ਪਰਿਵਾਰ ਦਰਿਆ ਦੇ ਕਿਨਾਰੇ ਬੈਠਣ ਕਰਕੇ ਅਕਸਰ ਪ੍ਰਭਾਵਿਤ ਹੁੰਦੇ ਹਨ। ਇਸ ਲਈ ਆਮ ਜਨਤਾ ਖਾਸ ਕਰਕੇ ਗੁਜਰਾਂ ਆਦਿ ਨੂੰ ਆਪਣੇ ਪਸੂ ਧੰਨ ਜਿਵੇਂ ਮੱਝਾਂ, ਗਾਵਾਂ ਬਕਰੀਆਂ ਆਦਿ ਨੂੰ ਨਹਿਰਾਂ, ਨਾਲਿਆਂ ਆਦਿ ਦੇ ਕਿਨਾਰੇ ਲੈ ਕੇ ਜਾਣ ਤੋਂ ਮਨਾਹੀ ਕੀਤੀ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਸੰਭਾਵਿਤ ਹੜ੍ਹਾਂ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਸਟੇਸਨਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਨਹਿਰਾ ਜਾਂ ਨਹਿਰਾਂ ਦੇ ਹੈਡਾ ਤੇ ਨਜਰ ਰੱਖਣ ਕਿਉਂਕਿ ਗਰਮੀ ਹੋਣ ਕਾਰਨ ਸਾਰੇ ਬੱਚੇ ਅਤੇ ਨੌਜਵਾਨ ਇਹਨਾਂ ਤੇ ਅਕਸਰ ਨਹਾਉਦੇ ਰਹਿੰਦੇ ਹਨ ਜਿੰਨਾਂ ਕਰਕੇ ਆਏ ਦਿਨ ਕੋਈ ਨਾ ਕੋਈ ਘਟਨਾ ਵਾਪਰਦੀ ਰਹਿੰਦੀ ਹੈ।ਇਸ ਸਬੰਧੀ ਨਜਰ ਰੱਖੀ ਜਾਵੇ ਅਤੇ ਬੱਚੇ ਅਤੇ ਨੌਜਵਾਨਾਂ ਨੂੰ ਹੜ੍ਹ ਬਾਰੇ ਜਾਗਰੂਕ ਕਰਦੇ ਹੋਏ ਨਹਿਰ ਵਿੱਚ ਨਹਾਉਣ ਤੋਂ ਮਨਾਂ ਕੀਤਾ ਜਾਵੇ ਤਾਂ ਜੋ ਅਜਿਹੀਆਂ ਘਟਨਾ ਹੋਣ ਤੋ ਬਚਿਆ ਜਾ ਸਕੇ।    

ਉਨ੍ਹਾਂ ਦੱਸਿਆ ਕਿ ਐਨ.ਐਚ.ਪੀ.ਸੀ. ਲਿਮਿਟਿਡ ਵੱਲੋਂ ਵੀ ਹਦਾਇਤ ਕੀਤੀ ਗਈ ਹੈ ਕਿ ਚਮੇਰਾ ਪਾਵਰ ਸਟੇਸਨ-1 ਵੱਲੋਂ ਵੀ 15 ਜੂਨ 2022 ਤੋਂ 15 ਅਕਤੂਬਰ 2022 ਤੱਕ ਕਿਸੇ ਵੀ ਸਮੇਂ ਸਾਇਰਨ ਵਜਾ ਕੇ ਬੰਨ ਦਾ ਪਾਣੀ ਛੱਡਿਆ ਜਾ ਸਕਦਾ ਹੈ। ਉਨ੍ਹਾਂ ਨਦੀਂਆਂ ਕਿਨਾਰਿਆਂ ਤੇ ਰਹਿੰਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪ ਅਤੇ ਅਪਣੇ ਪਸੂਆਂ ਨੂੰ ਨਦੀਆਂ ਦੇ ਕਿਨਾਰਿਆਂ ਤੋਂ ਦੂਰ ਰੱਖਣ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਅਗਰ ਸੰਭਾਵਿਤ ਹੜ੍ਹਾਂ ਦੋਰਾਨ ਕੋਈ ਵੀ ਕਿਸੇ ਤਰ੍ਹਾਂ ਦਾ ਜਾਨੀ ਮਾਲੀ ਨੁਕਸਾਨ ਹੁੰਦਾ ਹੈ ਤਾਂ ਚਮੇਰਾ ਪਾਵਰ ਸਟੇਸਨ ਕਿਸੇ ਤਰ੍ਹਾਂ ਦਾ ਜਿਮ੍ਹੇਵਾਰ ਨਹੀਂ ਹੋਵੇਗਾ। ਉਨ੍ਹਾਂ ਦੱਸਿਆ ਕਿ ਸੰਭਾਵਿਤ ਹੜ੍ਹਾਂ ਨੂੰ ਧਿਆਨ ਵਿੱਚ ਰੱਖਦਿਆਂ ਜਿਲ੍ਹਾ ਪ੍ਰਸਾਸਨ ਵੱਲੋਂ ਵੀ ਜਿਲ੍ਹਾ ਪੱਧਰ ਤੇ ਕੰਟਰੋਲ ਰੂਮ ਸਥਾਪਤ ਕਰ ਦਿੱਤਾ ਗਿਆ ਹੈ ਜੋ 15 ਜੂਨ ਤੋਂ ਸੁਰੂ ਕਰ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here