ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਦੀਆਂ ਖਾਲੀ ਅਸਾਮੀਆਂ ਤੇ ਪ੍ਰਿੰਸੀਪਲ ਨੂੰ ਚਾਰਜ ਦੇਣਾ ਗਲਤ ਫੈਂਸਲਾ: ਜੀ.ਟੀ.ਯੂ.

ਹੁਸ਼ਿਆਰਪੁਰ(ਦ ਸਟੈਲਰ ਨਿਊਜ਼ )। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਪ੍ਰਿੰਸੀਪਲ ਅਮਨਦੀਪ ਸ਼ਰਮਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਜਸਵੀਰ ਤਲਵਾੜਾ, ਸੀਨੀਅਰ ਮੀਤ ਪ੍ਰਧਾਨ ਪ੍ਰਿਤਪਾਲ ਸਿੰਘ ਚੌਟਾਲਾ ,ਜੁਆਇੰਟ ਸਕੱਤਰ ਵਿਕਾਸ ਸ਼ਰਮਾ, ਜੱਥੇਬੰਧਕ ਸਕੱਤਰ ਹਰਵਿੰਦਰ ਸਿੰਘ ਨੇ ਵੱਖ-ਵੱਖ ਜ਼ਿਲ੍ਹਿਆਂ ਅੰਦਰ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਦੀਆਂ ਖਾਲੀ ਅਸਾਮੀਆਂ ਤੇ ਆਰਜ਼ੀ ਚਾਰਜ ਲਾਗਲੇ ਪ੍ਰਿੰਸੀਪਲਾਂ ਨੂੰ ਦੇਣ ਦੀ ਸਖਤ ਨਿਖੇਧੀ ਕੀਤੀ ਹੈ ਤੇ ਮੰਗ ਕੀਤੀ ਹੈ ਕਿ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਦੀਆਂ ਖਾਲੀ ਅਸਾਮੀਆਂ ਨੂੰ 75% ਨੂੰ ਪਰਮੋਸ਼ਨ ਰਾਹੀਂ ਤੇ 25% ਨੂੰ ਸਿੱਧੀ ਭਰਤੀ ਰਾਹੀਂ ਭਰਿਆ ਜਾਵੇ। ਜਿੰਨਾ ਸਮਾਂ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਦੀਆਂ ਖਾਲੀ ਅਸਾਮੀਆਂ ਨਹੀਂ ਭਰੀਆਂ ਜਾਂਦੀਆਂ ਓਨਾਂ ਸਮਾਂ ਚਾਰਜ ਬਲਾਕ ਦੇ ਸੀਨੀਅਰ ਸੈਂਟਰ ਹੈੱਡ ਟੀਚਰ ਨੂੰ ਦਿੱਤਾ ਜਾਵੇ ਅਤੇ ਨਾਲ ਹੀ ਪਿੱਛਲੀ ਸਰਕਾਰ ਵਿੱਚ ਮੌਜੂਦ ਉੱਚ ਅਧਿਕਾਰੀ ਵੱਲੋਂ ਆਪਣੀਆਂ ਮਨ -ਮਰਜ਼ੀਆਂ ਕਰਦੇ ਹੋਏ ਸੀ ਐੱਚ ਟੀ ਕਾਡਰ ਨੂੰ ਜ਼ਿਲ੍ਹੇ ਤੋਂ ਸਟੇਟ ਕਾਡਰ ਤਬਦੀਲ ਕਰਨ ਤੇ ਪੰਜਾਬ ਪੱਧਰ ਤੇ ਵੱਡੀ ਸਮੱਸਿਆ ਖੜ੍ਹੀ ਹੋ ਗਈ ਹੈ, ਇਸ ਲਈ ਸੀ ਐੱਚ ਟੀ ਕਾਡਰ ਨੂੰ ਦੁਬਾਰਾ ਜ਼ਿਲ੍ਹਾ ਕਾਡਰ ਘੋਸ਼ਿਤ ਕੀਤਾ ਜਾਣਾ ਚਾਹੀਦਾ ਹੈ l

Advertisements

ਇਸ ਸਮੇਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਕੇਂਦਰੀ ਨਵੀਂ ਸਿੱਖਿਆ ਨੀਤੀ ਤਹਿਤ ਹੀ ਅਸਾਮੀਆਂ ਖਾਲੀ ਰੱਖ ਕੇ ਸਿੱਖਿਆ ਵਿਭਾਗ ਦੀ ਅਕਾਰ ਘਟਾਈ ਕਰ ਰਹੀ ਹੈ ਤੇ ਨਵੀਆਂ ਭਰਤੀਆਂ ਤੋ ਬਚਣ ਲਈ ਇੱਕ-ਇੱਕ ਪ੍ਰਿੰਸੀਪਲਾਂ, ਹੈੱਡ ਮਾਸਟਰਾਂ ਤੇ ਕਲਰਕਾਂ ਨੂੰ ਕਈ ਕਈ ਸਕੂਲਾਂ ਦੇ ਵਾਧੂ ਚਾਰਜ ਦਿੱਤੇ ਜਾ ਰਹੇ ਹਨ। ਇਸ ਤਰ੍ਹਾਂ ਪੰਜਾਬ ਸਰਕਾਰ ਪ੍ਰਾਇਮਰੀ ਦੇ ਹਰ ਕੇਡਰ ਦੇ ਪ੍ਮੋਸ਼ਨ ਚੈਨਲਾਂ ਨੂੰ ਵੀ ਖੋਰਾ ਲਗਾ ਰਹੀ ਹੈ, ਜੇਕਰ ਇਹਨਾਂ ਆਰਡਰਾਂ ਨੂੰ ਵਾਪਿਸ ਨਹੀਂ ਲਿਆ ਗਿਆ ਤਾਂ ਜੀ ਟੀ ਯੂ ਜ਼ਿਲ੍ਹਾ ਭਰ ਵਿੱਚ 10 ਜੂਨ ਤੋਂ ਬਲਾਕ ਪੱਧਰ ਤੇ ਇਹਨਾਂ ਆਰਡਰਾਂ ਦੀਆਂ ਕਾਪੀਆਂ ਫੂਕ ਕੇ ਆਪਣਾ ਵਿਰੋਧ ਪ੍ਰਦਰਸ਼ਨ ਕਰੇਗੀ lਇਸ ਨੀਤੀ ਤਹਿਤ ਆਉਂਣ ਵਾਲੇ ਸਮੇਂ ਵਿੱਚ ਹੈੱਡ ਟੀਚਰਾਂ,ਸੈਂਟਰ ਹੈੱਡ ਟੀਚਰਾਂ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਦੀਆਂ ਅਸਾਮੀਆਂ ਦਾ ਭੋਗ ਪਾਉਂਣ ਦੀ ਤਿਆਰੀ ਹੈ।ਇਸ ਸਮੇਂ ਪ੍ਰਿੰਸੀਪਲ ਅਮਨਦੀਪ ਸ਼ਰਮਾ ਨੇ ਕਿਹਾ ਕਿ ਜੇਕਰ ਸਰਕਾਰ ਸਿੱਖਿਆ ਖੇਤਰ ਵਿੱਚ ਸੁਧਾਰ ਕਰਨਾ ਚਾਹੁੰਦੀ ਹੈ ਤਾਂ ਸਭ ਤੋਂ ਪਹਿਲਾਂ ਪ੍ਰਾਇਮਰੀ ਵਿਭਾਗ ਨੂੰ ਮਜ਼ਬੂਤ ਕਰਨਾ ਚਾਹੀਦਾ ਹੈl

ਉਹਨਾਂ ਕਿਹਾ ਕਿ ਅਧਿਆਪਕਾਂ ਤੇ ਜਥੇਬੰਦੀਆਂ ਦੇ ਸੁਝਾਵਾਂ ਅਨੁਸਾਰ ਬਦਲੀ ਨੀਤੀ ਵਿਚ ਸੋਧ ਕਰਕੇ ਉਸ ਨੂੰ ਪਾਰਦਰਸ਼ੀ ਤਰੀਕੇ ਨਾਲ ਲਾਗੂ ਕੀਤਾ ਜਾਵੇ। ਇਸ ਸਮੇਂ ਮੰਗ ਕੀਤੀ ਕੱਚੇ ਅਧਿਆਪਕ ਪੱਕੇ ਕੀਤੇ ਜਾਣ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ਼ ਕੀਤਾ ਜਾਵੇ,ਖਾਲੀ ਅਸਾਮੀਆਂ ਤੇ ਅਧਿਆਪਕਾਂ ਦੀ ਰੈਗੂਲਰ ਭਰਤੀ ਕੀਤੀ ਜਾਵੇ,ਬਦਲੀ ਨੀਤੀ ਅਧਿਆਪਕ ਜਥੇਬੰਦੀਆਂ ਦੇ ਸੁਝਾਵਾਂ ਅਨੁਸਾਰ ਸੋਧ ਕੇ ਪਾਰਦਰਸ਼ਤਾ ਨਾਲ ਲਾਗੂ ਕੀਤੀ ਜਾਵੇ,ਸਕੂਲਾਂ ਤੋਂ ਬਾਹਰ ਵੱਖ ਵੱਖ ਪਰੋਜੈਕਟਾਂ ਵਿੱਚ ਲੱਗੇ ਅਧਿਆਪਕਾਂ ਨੂੰ ਤਰੁੰਤ ਸਕੂਲਾਂ ਵਿੱਚ ਭੇਜਿਆ ਜਾਵੇ, ਅਧਿਆਪਕ ਅੰਦੋਲਨਾਂ ਦੌਰਾਨ ਅਧਿਆਪਕਾਂ ਦੀਆਂ ਕੀਤੀਆਂ ਸਾਰੀਆਂ ਵਿਕਟੇਮਾਈਜੇਸ਼ਨਾਂ ਰੱਦ ਕੀਤੀਆਂ ਜਾਣ ਆਦਿ ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਸੀਨੀਅਰ ਵਾਈਸ ਪ੍ਰਧਾਨ ਲੈਕਚਰ ਅਮਰ ਸਿੰਘ,ਪ੍ਰਚਾਰ ਸਕੱਤਰ ਅਰਵਿੰਦਰ ਸਿੰਘ ਮਾਹਿਲਪੁਰ, ਸਹਾਇਕ ਜਥੇਬੰਦਕ ਸਕੱਤਰ, ਪ੍ਰਿੰਸੀਪਲ ਹਰਜੀਤ ਸਿੰਘ ਖਜ਼ਾਨਚੀ,ਹੈੱਡਮਾਸਟਰ ਸੰਦੀਪ ਸਿੰਘ,ਬਲਜੀਤ ਕੌਸ਼ਲ,ਨਰੇਸ਼ ਕੁਮਾਰ ਗੜ੍ਹਸ਼ੰਕਰ, ਮੁੱਖ ਸਲਾਹਕਾਰ ਸੁਨੀਲ ਕੁਮਾਰ ਸ਼ਰਮਾ,ਮੀਤ ਪ੍ਰਧਾਨ ਸੰਜੀਵ ਧੂਤ,ਸਚਿਨ ਕੁਮਾਰ ਜੁਆਇੰਟ ਸਕੱਤਰ,ਸ਼ਾਮ ਸੁੰਦਰ ਕਪੂਰ,ਨਰਿੰਦਰ ਅਜਨੋਹਾ,ਕੇਸ਼ਵ ਦਾਸ ਖੇਪੜ,ਸਤਵਿੰਦਰ ਮਾਹਿਲਪੁਰ, ਰਾਜ ਕੁਮਾਰ, ਸੰਦੀਪ ਸ਼ਰਮਾ ਬਾਗਪੁਰ, ਰਣਵੀਰ ਸਿੰਘ ,ਅਨੁਪਮ ਰਤਨ, ਸਰਬਜੀਤ ਟਾਂਡਾ, ਨਰਿੰਦਰ ਮੰਗਲ, ਰਾਜੇਸ਼ ਅਰੋਡ਼ਾ,ਮਨਜੀਤ ਸਿੰਘ ਮੁਕੇਰੀਆਂ, ਪ੍ਰਿੰਸੀਪਲ ਬਲਵੀਰ ਸਿੰਘ, ਸ਼ਸ਼ੀਕਾਂਤ ਤਲਵਾੜਾ, ਕਮਲਦੀਪ ਸਿੰਘ ਭੂੰਗਾ, ਲੈਕਚਰਾਰ ਸੰਜੀਵ ਕੁਮਾਰ,ਬਲਜੀਤ ਕੋੌਸ਼ਲ,ਪਵਨ ਗੋਇਲ,ਅਸ਼ੋਕ ਕੁਮਾਰ ਬੁਲੋਵਾਲ, ਮਨੋਜ ਰਤਨ, ਜਸਵਿੰਦਰ ਬੁਲੋਵਾਲ, ਜਰਨੈਲ ਸਿੰਘ, ਮਨਵੀਰ ਸਿੰਘ, ਅਮਨਦੀਪ ਸਿੰਘ, ਲੈਕਚਰਾਰ ਹਰਜੀਤ ਸਿੰਘ, ਲੈਕਚਰਾਰ ਸਵਰਨ ਸਿੰਘ,ਜਸਵੰਤ ਮੁਕੇਰੀਆਂ, ਪਰਸਰਾਮ, ਨਰੇਸ਼ ਕੁਮਾਰ ਮੇਧਾ ,ਅਮਰਜੀਤ ਹਾਜੀਪੁਰ,ਵਿਕਾਸ ਅਰੋੜਾ, ਗੁਰਵਿੰਦਰ ਸਿੰਘ, ਗੁਰਵਿੰਦਰ ਜੱਜ ਤੇ ਸੁਰਿੰਦਰ ਕੁਮਾਰ ਕਮਾਹੀ ਦੇਵੀ, ਧਰੁਵ ਰਾਜ, ਨਰੇਸ਼ ਕੁਮਾਰ ਹਾਜ਼ਰ ਸਨ l

LEAVE A REPLY

Please enter your comment!
Please enter your name here