ਪਾਵਰਕਾਮ ਸੀ.ਐੱਚ.ਬੀ ਤੇ ਡਬਲਿਊ ਠੇਕਾ ਕਾਮਿਆਂ ਦੀ ਜਥੇਬੰਦੀ ਨਾਲ ਮੁੱਖ ਮੰਤਰੀ ਦੀ ਹੋਈ ਮੀਟਿੰਗ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਕੀਤੀ ਜਾ ਰਹੀ ਸੰਘਰਸ਼ ਸਦਕਾ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਾਲ ਜਥੇਬੰਦੀ ਦੇ ਆਗੂਆਂ ਦੀ ਮੀਟਿੰਗ ਪੰਜਾਬ ਭਵਨ ਵਿਖੇ ਹੋਈ । ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਬਲਿਹਾਰ ਸਿੰਘ ਸੂਬਾ ਸਕੱਤਰ ਰਜੇਸ਼ ਕੁਮਾਰ ਮੀਤ ਪ੍ਰਧਾਨ ਚੌਧਰ ਸਿੰਘ ਸਹਾਇਕ ਸਕੱਤਰ ਅਜੇ ਕੁਮਾਰ ਪ੍ਰੈੱਸ ਸਕੱਤਰ ਇੰਦਰਪ੍ਰੀਤ ਸਿੰਘ ਮੈਂਬਰ ਮਨਿੰਦਰ ਸਿੰਘ ਨੇ ਦੱਸਿਆ ਕਿ ਅੱਜ ਚੱਲ ਰਹੇ ਸੰਘਰਸ਼ ਦੌਰਾਨ ਮੁੱਖ ਮੰਤਰੀ ਪੰਜਾਬ ਨਾਲ ਪੰਜਾਬ ਭਵਨ ਵਿਖੇ ਮੀਟਿੰਗ ਹੋਈ ਮੀਟਿੰਗ ਵਿੱਚ ਪ੍ਰਿੰਸੀਪਲ ਸਕੱਤਰ ਵੇਣੂ ਪ੍ਰਸਾਦ, ਪਾਵਰਕੌਮ ਸੈਕਟਰੀ ਤੇ ਸੀ ਐਮ ਡੀ ਬਲਦੇਵ ਸਿੰਘ ਸਰਾਂ ਅਤੇ ਪੰਜਾਬ ਸਰਕਾਰ ਦੇ ਹੋਰ ਅਧਿਕਾਰੀ ਮੀਟਿੰਗ ਵਿੱਚ ਹਾਜ਼ਰ ਸਨ।

Advertisements

ਜਥੇਬੰਦੀ ਵੱਲੋਂ ਦੋ ਦਿਨ ਦੇ ਸਮੇਂ ਤੋਂ ਬਾਅਦ ਸੰਘਰਸ਼ ਜਾਰੀ ਰੱਖਣ ਦਾ ਫੈਸਲਾ ਕਰਦੇ ਹੋਏ 11 ਜੂਨ ਬਿਜਲੀ ਮੰਤਰੀ ਤੇ 15 ਜੂਨ ਮੋਰਚੇ ਦੇ ਸੰਗਰੂਰ ਸੰਘਰਸ਼ ਚ’ ਕੰਮ ਜਾਮ ਕਰ ਸਮੂਹਲੀਅਤ ਕਰਨ ਦ‍ਾ ਫੈਸਲਾ

ਪਾਵਰਕਾਮ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਚੱਲ ਰਹੇ ਸੰਘਰਸ਼ ਤੇ ਚਰਚਾ ਕਰਦਿਆਂ ਸਹਾਇਕ ਲਾਈਨਮੈਨਾਂ ਦੀ ਭਰਤੀ ਤੋਂ ਪਹਿਲਾਂ ਉਨ੍ਹਾਂ ਪੋਸਟਾਂ ਤੇ ਕੰਮ ਕਰਦੇ ਸੀ ਐੱਚ ਬੀ ਅਤੇ ਡਬਲਿਊ ਠੇਕਾ ਕਾਮਿਆਂ ਨੂੰ ਵਿਭਾਗ ਚ’ ਲੈ ਕੇ ਰੈਗੂਲਰ ਕਰਨ, ਛਾਂਟੀ ਕੀਤੇ ਹੋਏ ਕਾਮਿਆਂ ਨੂੰ ਮੁੜ ਨੌਕਰੀ ਤੇ ਬਹਾਲ ਕਰਨ, ਤੁਰੰਤ ਦੌਰਾਨ ਹਾਦਸਾਗ੍ਰਸਤ ਕਾਮਿਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਪੱਕੀ ਨੌਕਰੀ ਦਾ ਪ੍ਰਬੰਧ ਕਰ, ਤਨਖਾਹਾਂ ਵਿੱਚ ਵਾਧੇ ਕਾਰਨ, ਪੁਰਾਣਾ ਬਕਾਇਆ ਕਰੋੜਾ ਅਰਬਾ ਰੁਪਏ ਏਰੀਅਲ ਬੋਨਸ ਦੀ ਅਦਾਇਗੀ ਕਰਨ, ਸਮੇਤ ਮੰਗ ਪੱਤਰ ਚ ਦਰਜ ਮੰਗਾਂ ਤੇ ਚਰਚਾ ਹੋਈ । ਮੀਟਿੰਗ ਵਿਚ ਮੰਗਾਂ ਨੂੰ ਲੈ ਕੇ ਚਰਚਾ ਕਰਦਿਆਂ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਅਤੇ ਮੀਟਿੰਗ ਚ’ ਸਾਮਿਲ ਅਧਿਕਾਰੀਆਂ ਵੱਲੋਂ ਮੰਗਾਂ ਹੱਲ ਕਰਨ ਭਰੋਸਾ ਦਿੰਦੇ ਹੋਏ ਦੋ ਦਿਨ ਦੇ ਅੰਦਰ ਅੰਦਰ ਬਿਜਲੀ ਮੰਤਰੀ ਤੇ ਸੀ.ਐਮ.ਡੀ ਅਤੇ ਪਾਵਰਕੌਮ ਸੈਕਟਰੀ ਨਾਲ ਮੀਟਿੰਗ ਕਰਵਾ ਕੇ ਮੰਗਾਂ ਹੱਲ ਕਰਨ ਦਾ ਭਰੋਸਾ ਦਿੱਤਾ ।

ਜਥੇਬੰਦੀ ਵੱਲੋਂ ਸੂਬਾ ਕਮੇਟੀ ਦੀ ਮੀਟਿੰਗ ਕਰਕੇ ਫ਼ੈਸਲਾ ਕੀਤਾ ਕਿ ਅਗਰ ਸਰਕਾਰ ਮੰਗਾਂ ਦਾ ਹੱਲ ਨਹੀਂ ਕਰਦੀ ਤਾਂ 9 ਜੂਨ ਦੀ ਵਿਜਾਏ ਨੂੰ ਐਚ ਟੀ ਲਾਈਨਾਂ ਦਾ ਮੁਕੰਮਲ ਕੰਮ ਜਾਮ ਕਰਕੇ 11 ਜੂਨ ਨੂੰ ਬਿਜਲੀ ਮੰਤਰੀ ਦੀ ਰਹਾਇਸ ਵੱਲ ਕੂਚ ਕਰਨ ਦਾ ਫੈਸਲਾ ਕੀਤਾ । ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਸੂਬਾ ਪੱਧਰੀ ਦਿੱਤੇ ਜਾ ਰਹੇ 15 ਜੂਨ 2022 ਨੂੰ ਪਰਿਵਾਰਾਂ ਤੇ ਬੱਚਿਆਂ ਸਮੇਤ ਸ਼ਮੂਲੀਅਤ ਕੀਤੀ ਜਾਵੇਗੀ ।

LEAVE A REPLY

Please enter your comment!
Please enter your name here