ਨੇਤਰਦਾਨ ਸੰਸਥਾ ਦੇ ਅਹੁਦੇਦਾਰਾਂ ਵੱਲੋ ਡੀ.ਸੀ. ਨਾਲ ਮੁਲਾਕਾਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਨੇਤਰਦਾਨ ਸੰਸਥਾ ਹੁਸ਼ਿਆਰਪੁਰ ਦੇ ਮੈਂਬਰਾਂ ਵੱਲੋ ਸੰਸਥਾ ਦੇ ਪ੍ਰਧਾਨ ਸ ਮਨਮੋਹਣ ਸਿੰਘ ਜੀ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ਼੍ਰੀ ਸੰਦੀਪ ਹੰਸ ਜੀ ਨਾਲ ਮੁਲਾਕਾਤ ਕੀਤੀ ਗਈ।ਸਕੱਤਰ ਸ ਬਲਜੀਤ ਸਿੰਘ ਜੀ ਨੇ ਸੰਸਥਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਡਿਪਟੀ ਕਮਿਸ਼ਨਰ ਸਾਹਿਬ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਸੰਸਥਾ ਦਾ ਦਫਤਰ ਜੋ ਪਹਿਲਾਂ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਸੀ, ਕੋਰੋਨਾ ਕਾਲ ਦੌਰਾਨ ਉਸ ਸਮੇਂ ਦੇ ਡਿਪਟੀ ਕਮਿਸ਼ਨਰ ਜੀ ਦੇ ਹੁਕਮਾਂ ਅਨੁਸਾਰ ਈ ਐਸ ਆਈ ਹਸਪਤਾਲ ਵਿਖੇ ਆਰਜੀ ਤੌਰ ਤੇ ਸ਼ਿਫਟ ਕਰ ਦਿੱਤਾ ਗਿਆ ਸੀ।

Advertisements

ਸੰਸਥਾ ਦੇ ਮੈਂਬਰਾਂ ਵੱਲੌ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਜੀ ਨੂੰ ਬੇਨਤੀ ਕੀਤੀ ਗਈ ਕਿ ਸੰਸਥਾ ਦੇ ਦਫਤਰ ਨੂੰ ਦੁਬਾਰਾ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਤਬਦੀਲ ਕੀਤਾ ਜਾਵੇ।ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਜੀ ਨੇ ਸੰਸਥਾ ਦੇ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਉਹਨਾਂ ਦੀ ਇਸ ਮੰਗ ਨੂੰ ਜਲਦ ਤੋ ਜਲਦ ਪੂਰਾ ਕਰ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here