Thursday, October 29, 2026
Home Education ਡਿਪਟੀ ਕਮਿਸ਼ਨਰ ਨੇ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜ਼ੀਰਾ ਦੀ ਹੋਣਹਾਰ ਵਿਦਿਆਰਥਣ ਭਜਨਪ੍ਰੀਤ...

ਡਿਪਟੀ ਕਮਿਸ਼ਨਰ ਨੇ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜ਼ੀਰਾ ਦੀ ਹੋਣਹਾਰ ਵਿਦਿਆਰਥਣ ਭਜਨਪ੍ਰੀਤ ਨੂੰ ਕੀਤਾ ਸਨਮਾਨਿਤ

ਫਿਰੋਜ਼ਪੁਰ, ( ਦ ਸਟੈਲਰ ਨਿਊਜ਼): ਇੰਡੀਅਨ ਯੂਥ ਇਨਵੈਂਟਰਜ਼ ਐਂਡ ਇਨੋਵੇਟਰਜ਼ ਚੈਲੰਜ ਵਿੱਚ ਸ਼ਹੀਦ ਗੁਰਦਾਸ ਰਾਮ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜੀਰਾ ਦੀ ਹੋਣਹਾਰ ਵਿਦਿਆਰਥਣ ਭਜਨਪ੍ਰੀਤ ਕੌਰ, ਜਿਸ ਨੇ ਜ਼ਿਲ੍ਹਾ ਪੱਧਰੀ , ਰਾਜ ਪੱਧਰੀ ਅਤੇ ਉੱਤਰੀ ਜ਼ੋਨ ਪੱਧਰੀ ਕੰਪੀਟੀਸ਼ਨ ਵਿੱਚ ਜੇਤੂ ਰਹਿੰਦਿਆਂ ਹੋਇਆਂ ਰਾਸ਼ਟਰੀ ਪੱਧਰ ਦੇ ਮੁਕਾਬਲੇ ਵਿਚ ਜੇਤੂ ਰਹੀ, ਨੂੰ ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ। 

Advertisements

ਜ਼ਿਕਰਯੋਗ ਹੈ ਕਿ ਅੰਤਰਰਾਸ਼ਟਰੀ ਮੁਕਾਬਲੇ ਲਈ ਪੰਜਾਬ ਦੀ ਚੁਣੀ ਗਈ ਇਹ ਇਕੋ-ਇਕ ਵਿਦਿਆਰਥਣ ਹੈ, ਜਿਸ ਨੇ ਇਸ ਵੱਕਾਰੀ ਕੰਪੀਟੀਸ਼ਨ ਵਿਚ ਆਪਣੀ ਖੋਜ ਨਾਲ ਪੰਜਾਬ ਦੀ ਇਕ ਬਹੁਤ ਵੱਡੀ ਸਮੱਸਿਆ ਪਰਾਲੀ ਦੀ ਸਮੱਸਿਆ ਦਾ ਹੱਲ ਸੁਝਾਇਆ ਹੈ । ਸਰਕਾਰੀ ਸਕੂਲ ਦੀ ਵਿਦਿਆਰਥਣ ਭਜਨ ਪ੍ਰੀਤ ਦੀ ਚੋਣ ਰਾਸ਼ਟਰੀ ਪੱਧਰ ਦੇ ਹੋਏ ਮੁਕਾਬਲੇ ਵਿੱਚ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਆਏ 178 ਨੌਜਵਾਨ ਖੋਜੀਆਂ ਵਿੱਚੋਂ ਕੀਤੀ ਗਈ ਹੈ।

ਜ਼ਿਲ੍ਹਾ ਫਿਰੋਜ਼ਪੁਰ ਦੇ ਸਰਕਾਰੀ ਸਕੂਲ ਦੀ ਇਸ ਬੇਮਿਸਾਲ ਪ੍ਰਾਪਤੀ ਲਈ ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ ਜੀ ਨੇ ਵਿਦਿਆਰਥਣ ਭਜਨਪ੍ਰੀਤ ਕੌਰ ਨੂੰ ਵਧਾਈ ਦਿੱਤੀ ਅਤੇ ਸਨਮਾਨਿਤ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਮਹਾਜਨ, ਸਹਾਇਕ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ।

LEAVE A REPLY

Please enter your comment!
Please enter your name here