ਜ਼ਿਲ੍ਹੇ ਵਿੱਚ ਕੋਵਿਡ-19 ਦਾ  1 ਨਵਾਂ ਪਾਜੇਟਿਵ ਮਰੀਜ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕਾਰਜਕਾਰੀ ਸਿਵਲ ਸਰਜਨ ਡਾ. ਪਵਨ ਕੁਮਾਰ ਨੇ ਕੋਵਿਡ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ  ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  426  ਨਵੇਂ ਸੈਪਲ ਲੈਣ  ਨਾਲ ਅਤੇ 413 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ 01 ਨਵਾਂ ਪਾਜੇਟਿਵ ਮਰੀਜ ਆਇਆ ਹੈ। ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ  ਵਿੱਚੋ  38040  ਹੈ  ਅਤੇ ਬਾਹਰਲੇ ਜ਼ਿਲਿਆਂ ਤੋਂ 2862 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ  40902 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1193368  ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1156596 ਸੈਪਲ  ਨੈਗਟਿਵ ਹਨ ।  ਜਦ ਕਿ 540 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 1096 ਹੈ । ਐਕਟਿਵ ਕੇਸਾ ਦੀ ਗਿਣਤੀ  07 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39799  ਹੈ । 

Advertisements

LEAVE A REPLY

Please enter your comment!
Please enter your name here