ਸੰਭਾਵੀ ਹੜ੍ਹਾਂ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾਣ : ਸਹਾਇਕ ਕਮਿਸ਼ਨਰ ਜਰਨਲ


 ਪਠਾਨਕੋਟ ( ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਪਠਾਨਕੋਟ ਸ. ਹਰਬੀਰ ਸਿੰਘ ਦੇ ਨਿਰਦੇਸਾਂ ਅਨੂਸਾਰ ਬੁੱਧਵਾਰ ਨੂੰ ਸਹਾਇਕ ਕਮਿਸਨਰ ਜਰਨਲ ਸ੍ਰੀਮਤੀ ਸੁਮਿਤ ਮੂਧ ਦੀ ਪ੍ਰਧਾਨਗੀ ਮਾਨਸੂਨ ਸੀਜਨ-2022 ਦੌਰਾਨ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਇੱਕ ਵਿਸੇਸ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਮੀਟਿੰਗ ਹਾਲ ਵਿੱਚ ਆਯੋਜਿਤ ਕੀਤੀ ਗਈ । ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਗੇਤੇ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਸਹਾਇਕ ਕਮਿਸਨਰ ਜਰਨਲ ਨੇ ਕਿਹਾ ਕਿ ਸੰਭਾਵਿਤ ਹੜ੍ਹਾਂ ਦਾ ਸਾਹਮਣਾ ਕਰਨ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸ਼ਤੀਆਂ, ਲਾਈਫ਼ ਜੈਕਟਾਂ, ਫਲੱਡ ਲਾਈਟਾਂ, ਸਰਚ ਲਾਈਟਾਂ ਆਦਿ ਸਮਾਨ ਦੀ ਪਹਿਲਾਂ ਤੋਂ ਹੀ ਜਾਂਚ ਕਰ ਲਈ ਜਾਵੇ ਅਤੇ ਜੇਕਰ ਕਿਸੇ ਸਮਾਨ ਨੂੰ ਰਿਪੇਅਰ ਦੀ ਲੋੜ ਹੈ, ਤਾਂ ਤੁਰੰਤ ਰਿਪੇਅਰ ਕਰਵਾਈ ਜਾਵੇ। ਇਸ ਤੋਂ ਇਲਾਵਾ ਮਾਨਸੂਨ ਤੋਂ ਪਹਿਲਾਂ ਡਰੇਨੇਜ਼ ਅਤੇ ਸੀਵਰੇਜ਼ ਦੀ ਸਫ਼ਾਈ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪ੍ਰਬੰਧਾਂ ਪੱਖੋਂ ਕਿਸੇ ਕਿਸਮ ਦੀ ਲਾਪਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ, ਇਸ ਲਈ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਈ ਜਾਵੇ।

Advertisements


ਸ੍ਰੀਮਤੀ ਸੁਮਿਤ ਮੂਧ ਸਹਾਇਕ ਕਮਿਸਨਰ ਜਰਨਲ ਨੇ ਕਿਹਾ ਕਿ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਇਕ ਜ਼ਿਲ੍ਹਾ ਪੱਧਰ ’ਤੇ ਅਤੇ ਸਬ-ਡਵੀਜ਼ਨ ਪੱਧਰ ’ਤੇ ਫਲੱਡ ਕੰਟਰੋਲ ਰੂਮ ਸਥਾਪਿਤ ਕੀਤੇ ਜਾਣ। ਜਿਸ ਲਈ ਸਬੰਧਤ ਸਟਾਫ਼ ਦੀ ਡਿਊਟੀ ਲਗਾਈ ਜਾਵੇ। ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੰਭਾਵੀ ਹੜ੍ਹਾਂ ਦੌਰਾਨ ਜਿਥੇ ਡਾਕਟਰਾਂ ਦੀ ਡਿਊਟੀ ਲਗਾਈ ਜਾਵੇ, ਉਥੇ ਦਵਾਈਆਂ ਦਾ ਵੀ ਪ੍ਰਬੰਧ ਯਕੀਨੀ ਬਣਾਇਆ ਜਾਵੇ। ਉਨ੍ਹਾਂ ਹੜ੍ਹਾਂ ਵਰਗੇ ਹਾਲਾਤ ਦੌਰਾਨ ਪਸ਼ੂ ਪਾਲਣ ਵਿਭਾਗ ਅਤੇ ਖੇਤੀਬਾੜੀ ਵਿਭਾਗ ਨੂੰ ਆਪਸੀ ਤਾਲਮੇਲ ਨਾਲ ਪਸ਼ੂਆਂ ਦੇ ਚਾਰੇ ਆਦਿ ਸਬੰਧੀ ਉਚਿਤ ਪ੍ਰਬੰਧ ਕਰਨ ਲਈ ਵੀ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸੰਭਾਵੀ ਹੜ੍ਹਾਂ ਸਬੰਧੀ ਪੂਰੀ ਗੰਭੀਰਤਾ ਨਾਲ ਅਗੇਤੇ ਪ੍ਰਬੰਧ ਯਕੀਨੀ ਬਣਾਏ ਜਾਣ, ਤਾਂ ਜੋ ਹੜ੍ਹਾਂ ਵਰਗੇ ਹਾਲਾਤ ਨਾਲ ਸਮੇਂ ਸਿਰ ਨਜਿੱਠਿਆ ਜਾ ਸਕੇ।


ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਕਾਲਾ ਰਾਮ ਕਾਂਸਲ ਐਸ.ਡੀ.ਐਮ. ਪਠਾਨਕੋਟ, ਡੀ.ਡੀ.ਪੀ.ਓ. ਪਠਾਨਕੋਟ ਯੂਧਵੀਰ ਸਿੰਘ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here