ਮੁਫ਼ਤ ਕਾਨੂੰਨੀ ਸਹਾਇਤਾ ਲੈਣ ਆਏ ਵਿਅਕਤੀਆਂ ਨਾਲ ਕੀਤਾ ਜਾਵੇ ਚੰਗਾ ਵਰਤਾਅ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਮਾਣਯੋਗ ਜ਼ਿਲ੍ਹਾ ਤੇ ਸ਼ੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਹੁਸ਼ਿਆਰਪੁਰ ਸ਼੍ਰੀਮਤੀ ਅਮਰਜੋਤ ਭੱਟੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਚੀਫ ਜੁਡੀਸ਼ੀਅਲ ਮੈਜਿਸਟਰੇਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਸ਼੍ਰੀਮਤੀ ਅਪਰਾਜੀਤਾ ਜੋਸ਼ੀ ਵਲੋਂ ਪੈਨਲ/ਰਿਟੇਨਰ ਐਡਵੋਕੇਟਾਂ ਨਾਲ ਮੀਟਿੰਗ ਕੀਤੀ ਗਈ।  ਮੀਟਿੰਗ ਦੌਰਾਨ ਚੀਫ ਜੁਡੀਸ਼ੀਅਲ ਮੈਜਿਸਟਰੇਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਹਦਾਇਤ ਕੀਤੀ ਗਈ ਕਿ ਮੁਫਤ ਕਾਨੂੰਨੀ ਸਹਾਇਤਾ ਲੈਣ ਆਏ ਹੋਏ ਵਿਅਕਤੀਆਂ ਨਾਲ ਉਹ ਚੰਗਾ ਵਰਤਾਅ ਕਰਨ ਅਤੇ ਉਨ੍ਹਾਂ ਦੇ ਕੇਸਾਂ ਵਿੱਚ ਸਬੰਧਤ ਕੋਰਟ ਵਿੱਚ ਪੇਸ਼ ਹੋਣ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਜ਼ਿਆਦਾ ਤੋਂ ਜ਼ਿਆਦਾ ਸੈਮੀਨਾਰ ਲਗਾਏ ਜਾਣ ਅਤੇ ਲੋਕਾਂ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਚਲਾਈਆਂ ਜਾ ਰਹੀਆਂ ਮੁਫਤ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਫੈਲਾਈ ਜਾਵੇ, ਤਾਂ ਜੋ ਵੱਧ ਤੋਂ ਵੱਧ ਲੋਕ ਆਪਣੇ ਹੱਕਾਂ ਤੋਂ ਜਾਣੂ ਹੋ ਸਕਣ। ਇਸ ਮੌਕੇ ਉਨ੍ਹਾਂ ਵਲੋਂ ਪੈਨਲ/ਰਿਟੇਨਰ ਐਡਵਕੋਟਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ।

Advertisements

ਉਕਤ ਤੋਂ ਇਲਾਵਾ ਚੀਫ ਜੁਡੀਸ਼ੀਅਲ ਮੈਜਿਸਟਰੇਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਆਉਣ ਵਾਲੀ ਨੈਸ਼ਨਲ ਲੋਕ ਅਦਾਲਤ ਜੋ ਕਿ ਮਿਤੀ 13 ਅਗਸਤ 2022 ਨੂੰ ਲਗਾਈ ਜਾਣੀ ਹੈ, ਸਬੰਧੀ ਜਾਣਕਾਰੀ ਦਿੱਤੀ ਗਈ। ਮੀਟਿੰਗ ਵਿੱਚ ਐਡਵੋਕੇਟ ਸ਼੍ਰੀਮਤੀ ਹਰਜੀਤ ਕੌਰ, ਮਿਸ. ਰੇਨੂੰ, ਅਭਿਨਵ ਮਹਿੰਦਰੋ, ਮਲਕੀਤ ਸਿੰਘ ਸੀਕਰੀ, ਲਵਲੀਨ ਸਿੰਘ ਸੈਣੀ, ਮਨੋਜ, ਹਰਪ੍ਰੀਤ ਸਿੰਘ ਅਤੇ ਵਿਕਰਮ ਭੱਲਾ ਹਾਜ਼ਰ ਸਨ।

LEAVE A REPLY

Please enter your comment!
Please enter your name here