ਭ੍ਰਿਸ਼ਟਾਚਾਰ ਵਿੱਚ ਸ਼ਾਮਲ ਸਾਬਕਾ ਕਾਂਗਰਸੀ ਮੰਤਰੀ ਸਾਧੂ ਧਰਮਸੋਤ ਖਿਲਾਫ ਹੋਈ ਕਾਰਵਾਈ ਸਵਾਗਤਯੋਗ: ਗੁਰਸ਼ਰਨ/ਪਰਮਿੰਦਰ

ਕਪੂਰਥਲਾ ( ਦ ਸਟੈਲਰ ਨਿਊਜ਼), ਰਿਪੋਰਟ: ਗੌਰਵ ਮੜੀਆ । ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜੁਆਇੰਟ ਸਕੱਤਰ ਗੁਰਸ਼ਰਨ ਸਿੰਘ ਕਪੂਰ ਤੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੋਟ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਫੈਸਲੇ ਦਾ ਸਵਾਗਤ ਕੀਤਾ। ਕਪੂਰ ਤੇ ਢੋਟ ਨੇ ਕਿਹਾ ਭ੍ਰਿਸ਼ਟਾਚਾਰ ਖ਼ਿਲਾਫ਼ ਜ਼ੀਰੋ ਟਾਲਰੈਂਸ ਦੀ ਗੱਲ ਕਰਦੇ ਹੋਏ ਕਿਹਾ ਸਰਕਾਰ ਵੱਲੋਂ ਭ੍ਰਿਸ਼ਟ ਆਗੂਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਅੱਗੇ ਹੋਰ ਵੀ ਗ੍ਰਿਫਤਾਰੀਆਂ ਹੋਣਗੀਆਂ।

Advertisements

ਸਾਰੇ ਭ੍ਰਿਸ਼ਟ ਅਤੇ ਵਿਕਾਊ ਆਗੂ ਜਲਦੀ ਹੀ ਜੇਲ੍ਹਾਂ ਵਿੱਚ ਹੋਣਗੇ। ਉਪਰੋਕਤ ਆਗੂਆਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਹਾਲ ਹੀ ਵਿੱਚ ਗ੍ਰਿਫਤਾਰ ਕੀਤੇ ਗਏ ਡੀਐਫਓ ਗੁਰਮਨਪ੍ਰੀਤ ਸਿੰਘ ਨਾਲ ਮਿਲੀਭੁਗਤ ਕਰਕੇ ਗ੍ਰਿਫਤਾਰ ਕੀਤੇ ਗਏ ਦੇ ਨਾਲ ਸ਼ਮੂਲੀਅਤ ਦੇ ਲਈ ਅਮਲੋਹ ਤੋਂ ਦਾਗੀ ਕਾਂਗਰਸੀ ਆਗੂ ਧਰਮਸੋਤ ਨੂੰ ਵਿਜੀਲੈਂਸ ਟੀਮ ਨੇ ਗ੍ਰਿਫਤਾਰ ਕਰ ਲਿਆ ਹੈ। ਵਿਰੋਧੀ ਪਾਰਟੀਆਂ ਨੂੰ ਆੜੇ ਹੱਥੀਂ ਲੈਂਦਿਆਂ ਕਪੂਰ ਤੇ ਢੋਟ ਨੇ ਕਿਹਾ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਵਾਰ-ਵਾਰ ਪੰਜਾਬ ਨੂੰ ਲੁੱਟਿਆ ਅਤੇ ਬਰਬਾਦ ਕੀਤਾ। ਇਹਨਾਂ ਪਾਰਟੀਆਂ ਦੇ ਮੰਤਰੀਆਂ ਨੇ ਜਬਰਦਸਤ ਭ੍ਰਿਸ਼ਟਾਚਾਰ ਕੀਤਾ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਧੋਖੇਬਾਜ਼ ਲੀਡਰਾਂ ਨੂੰ ਕਦੇ ਵੀ ਉਹਨਾਂ ਦੇ ਗੁਨਾਹਾਂ ਲਈ ਗ੍ਰਿਫਤਾਰ ਨਹੀਂ ਕੀਤਾ ਗਿਆ। ਆਪ ਨੇ ਸਿਸਟਮ ਨੂੰ ਬਦਲਣ ਲਈ ਸਰਕਾਰ ਬਣਾਈ ਹੈ ਅਤੇ ਸੀਐਮ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ‘ਤੇ ਜ਼ੋਰਸ਼ੋਰ ਅਤੇ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ।

ਉਪਰੋਕਤ ਆਗੂਆਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ‘ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਪੰਜਾਬ ਦੀ ਬਰਬਾਦੀ ਲਈ ਪੂਰੀ ਤਰ੍ਹਾਂ ਜ਼ਿੰਮੇਵਾਰ ਹਨ। ਕਾਂਗਰਸ ਨੇ ਆਪਣੇ ਰਾਜ ਦੌਰਾਨ ਡਰੱਗ ਮਾਫੀਆ ਅਤੇ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੱਤੀ, ਪੰਜਾਬ ਦੇ ਵਸੀਲਿਆਂ ਦੀ ਲੁੱਟ ਕਰਨ ਚ ਮਾਫੀਆ ਦਾ ਸਹਿਯੋਗ ਕੀਤਾ। ਪਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਦੋ ਮਹੀਨਿਆਂ ਦੇ ਅੰਦਰ ਹੀ ਸੀਐਮ ਮਾਨ ਨੇ ਇਹ ਗਠਜੋੜ ਤੋੜ ਦਿੱਤਾ। ਕਾਂਗਰਸੀ ਮੰਤਰੀਆਂ ਦਾ ਭਾਜਪਾ ਵਿੱਚ ਸ਼ਾਮਲ ਹੋਣ ਤੇ ਹਮਲਾ ਬੋਲਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਭ੍ਰਿਸ਼ਟ ਨੇਤਾਵਾਂ ਨੂੰ ਬਚਾਉਣਾ ਚਾਹੁੰਦੀ ਹੈ,ਪਰ ਜੇਕਰ ਉਨ੍ਹਾਂ ਦੀ ਗਲਤੀ ਦਾ ਕੋਈ ਸਬੂਤ ਮਿਲਿਆ ਤਾਂ ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ। ਉਪਰੋਕਤ ਆਗੂਆਂ ਕਿਹਾ ਕਿ ਆਪ ਸਰਕਾਰ ਪੰਜਾਬ ਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਕਸ਼ੇ-ਕਦਮਾਂ ਤੇ ਚੱਲ ਰਹੀ ਹੈ, ਅਸੀਂ ਪਹਿਲਾਂ ਵੀ ਸੂਬੇ ‘ਚ ਪਾਰਟੀ ਦੇ ਸਿਹਤ ਮੰਤਰੀ ਨੂੰ ਬਰਖਾਸਤ ਅਤੇ ਗ੍ਰਿਫਤਾਰ ਕੀਤਾ ਹੈ, ਹੁਣ ਸਾਡੀ ਸਰਕਾਰ ਨੇ ਭ੍ਰਿਸ਼ਟ ਕਾਂਗਰਸੀ ਨੇਤਾਵਾਂ ਤੇ ਬਿਨਾਂ ਕਿਸੇ ਭੇਦਭਾਵ ਦੇ ਭ੍ਰਿਸ਼ਟ ਕਾਂਗਰਸੀ ਨੇਤਾ ਦੇ ਖਿਲਾਫ ਕਾਰਵਾਈ ਕੀਤੀ ਹੈ।

ਉਪਰੋਕਤ ਆਗੂਆਂ ਨੇ ਸਪੱਸ਼ਟ ਕੀਤਾ ਕਿ ‘ਆਪ’ ਸਰਕਾਰ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਦੋਸ਼ੀ ਪਾਏ ਜਾਣ ਤੇ ਸਾਰੇ ਅਧਿਕਾਰੀਆਂ ਅਤੇ ਆਗੂਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਪਰੋਕਤ ਆਗੂਆਂ ਨੇ ਕਿਹਾ ਕਿ ਪੰਜਾਬ ਅਤੇ ਦੇਸ਼ ਵਿੱਚ ਫੈਲੇ ਭ੍ਰਿਸ਼ਟਾਚਾਰ ਦੀ ਦਿੱਕਤ ਨੂੰ ਸਿਰਫ਼ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਜੜ੍ਹੋਂ ਪੁੱਟ ਸਕਦੀ ਹੈ। ਜਿਸ ਦੀ ਸ਼ੁਰੂਆਤ ਪਹਿਲਾਂ ਦਿੱਲੀ ਅਤੇ ਹੁਣ ਪੰਜਾਬ ਵਿੱਚ ਹੋ ਚੁੱਕੀ ਹੈ। ਉਪਰੋਕਤ ਆਗੂਆਂ ਨੇ ਕਿਹਾ ਕਿ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਗ੍ਰਿਫਤਾਰੀ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਵੱਲ ਇਕ ਵੱਡਾ ਕਦਮ ਹੈ।ਕਪੂਰ ਤੇ ਢੋਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਇਹ ਸੰਕਲਪ ਹੈ ਕਿ ਪੰਜਾਬ ਨੂੰ ਹਰ ਕੀਮਤ ‘ਤੇ ਖੁਸ਼ਹਾਲ ਪੰਜਾਬ ਬਣਾਉਣਾ ਹੈ।ਜਿਸਦੇ ਲਈ ਉਹ ਦਿਨ ਰਾਤ ਮਿਹਨਤ ਕਰਕੇ ਪੰਜਾਬ ਦੇ ਵਿਕਾਸ ਦੀ ਗੱਡੀ ਨੂੰ ਮੁੜ ਪਟੜੀ ਤੇ ਲਿਆਉਣ ਲਈ ਯਤਨਸ਼ੀਲ ਹਨ।

ਪੰਜਾਬ ਸਰਕਾਰ ਦੀ ਪੰਜਾਬ ਦੇ ਪ੍ਰਤੀ ਸ਼ਰਧਾ ਅਤੇ ਵਫ਼ਾਦਾਰੀ ਨੂੰ ਅੱਜ ਹਰ ਪੰਜਾਬੀ ਪਸੰਦ ਕਰ ਰਿਹਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਆਮ ਜਨਤਾ ਦੀ ਸਰਕਾਰ ਹੈ ਜੀ ਜਨਤਾ ਦੇ ਪ੍ਰਤੀ ਹਮੇਸ਼ਾ ਜਵਾਬਦੇਹ ਰਹੇਗੀ ਅਤੇ ਉਹੀ ਨੀਤੀਆਂ ਪੰਜਾਬ ਲਿਆਉਂਦੀਆਂ ਜਾਣਗੀਆਂ ਜਿਸ ਨਾਲ ਆਮ ਜਨਤਾ ਦਾ ਜੀਵਨ ਪੱਧਰ ਉੱਚਾ ਅਤੇ ਖੁਸ਼ਹਾਲ ਹੋ ਸਕੇ।ਉਪਰੋਕਤ ਆਗੂਆਂ ਕਿਹਾ ਕਿ ਭ੍ਰਿਸ਼ਟਾਚਾਰ ਭਾਵੇਂ ਸਰਕਾਰੀ ਹੋਵੇ ਜਾਂ ਗੈਰ ਸਰਕਾਰੀ,ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਪਰੋਕਤ ਆਗੂਆਂ ਨੇ ਆਮ ਕਾਂਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਦੇਸ਼ ਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਬਣਾਉਣ ਦੇ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਉਪਰਾਲੇ ਕਰਨੇ ਪੈਣਗੇ ਤਾਂ ਜੋ ਦੇਸ਼ ਸਹੀ ਅਰਥਾਂ ਵਿੱਚ ਸੰਪੂਰਨ ਵਿਕਾਸ ਵੱਲ ਵਧੇ।ਆਮ ਆਦਮੀ ਪਾਰਟੀ ਦੇਸ਼ ਦੇ ਨੌਜਵਾਨਾਂ ਨੂੰ ਅਪੀਲ ਕਰਦੀ ਹੈ ਕਿ ਉਹ ਆਪਣੇ ਦੇਸ਼ ਦੀ ਖੁਸ਼ਹਾਲੀ ਤੇ ਭ੍ਰਿਸ਼ਟਾਚਾਰ ਦੇ ਦਾਨਵ ਦੇ ਖਾਤਮੇ ਲਈ ਇਕਜੁੱਟ ਹੋ ਕੇ ਆਮ ਆਦਮੀ ਪਾਰਟੀ ਦਾ ਸਾਥ ਦੇਣ।

LEAVE A REPLY

Please enter your comment!
Please enter your name here