ਡਿਪਟੀ ਕਮਿਸ਼ਨਰ ਨੇ ਪ੍ਰਾਈਮਰੀ ਹੈਲਥ ਸੈਂਟਰ ਮੰਡੀ ਪੰਜੇ ਕੇ ਦਾ ਕੀਤਾ ਦੌਰਾ

ਫਿਰੋਜ਼ਪੁਰ, (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ ਨੇ ਬੁੱਧਵਾਰ ਨੂੰ ਪ੍ਰਾਈਮਰੀ ਹੈਲਥ ਸੈਂਟਰ ਮੰਡੀ ਪੰਜੇ ਕੇ ਦਾ ਦੌਰਾ ਕਰਕੇ ਸਿਹਤ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਜਾਦੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਨੇ ਕਿਹਾ ਕਿ ਹੈਲਥ ਸੈਂਟਰ ਦੀ ਚਾਰ ਦੀਵਾਰੀ ਲਈ ਨਰੇਗਾ ਫੰਡਜ਼ ਵਿੱਚੋਂ ਕੰਮ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਹੈਲਥ ਸੈਂਟਰ ਵਿਖੇ ਨਵੇਂ ਉਪਕਰਨ ਲਗਵਾਉਣ ਦੇ ਲਈ ਫੰਡ ਪਹਿਲਾਂ ਹੀ ਜਾਰੀ ਕਰ ਦਿੱਤੇ ਗਏ ਹਨ। ਇਸ ਹੈਲਥ ਸੈਂਟਰ ਰਾਹੀਂ ਮਰੀਜਾਂ ਨੂੰ ਆਧੂਨਿਕ ਸਿਹਤ ਸਹੂਲਤਾਂ ਮੁਹੱਈਆ ਕਰਵਾਈਆ ਜਾਣਗੀਆਂ।

Advertisements

ਇਸ ਤੋਂ ਬਾਅਦ ਉਨ੍ਹਾਂ ਨੇ ਪਿੰਡ ਲਾਲਚੀਆਂ ਵਿਖੇ ਸਥਿਤ ਪਾਰਕ ਦਾ ਵੀ ਦੌਰਾ ਕੀਤਾ। ਉਨ੍ਹਾਂ ਨੇ ਕਿਹਾ ਕਿ ਆਧੁਨਿਕ ਸਮੇਂ ਦੇ ਵਿੱਚ ਇਸ ਤਰ੍ਹਾਂ ਦੀਆਂ ਹੋਰ ਵੀ ਪਾਰਕਾਂ ਬਣਾਉਣ ਦੀ ਜ਼ਰੂਰਤ ਹੈ। ਉਨ੍ਹਾਂ ਨੇ ਪਾਰਕ ਵਿੱਚ ਸੇਵਾਵਾਂ ਨਿਭਾ ਰਹੇ ਕਰਮਚਾਰੀਆਂ ਦੀ ਸਾਂਭ-ਸੰਭਾਲ ਲਈ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਨਰੇਗਾ ਤਹਿਤ ਇਸ ਤਰ੍ਹਾਂ ਦੀਆਂ ਹੋਰ ਵੀ ਪਾਰਕਾਂ ਬਣਾਈਆ ਜਾਣੀਆਂ ਚਾਹੀਦੀਆਂ ਹਨ। ਇਸ ਪਿੱਛੋਂ ਉਨ੍ਹਾਂ ਨੇ ਗਜ਼ਨੀ ਵਾਲਾ ਪਿੰਡ ਵਿਖੇ ਸਥਿਤ ਰੇਤਾ ਦੀ ਖੱਡ ਦਾ ਵੀ ਦੌਰਾ ਕੀਤਾ ਅਤੇ ਪੇਸ਼ ਆਉਂਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਕਮਿਸ਼ਲਰ(ਜ) ਬਬਨਦੀਪ ਸਿੰਘ ਵਾਲੀਆ ਵੀ ਹਾਜ਼ਰ ਰਹੇ।

LEAVE A REPLY

Please enter your comment!
Please enter your name here