ਡੇਰਾ ਲੋਹ ਲੰਗਰ ਕੁਟੀਆ ਸੰਤ ਬਿਸ਼ਨ ਸਿੰਘ ਜੀ ਨੰਗਲ ਖ਼ੁਰਦ ਵਲੋਂ ਲਗਾਇਆ ਗਿਆ ਖੂਨਦਾਨ ਕੈਂਪ

ਮਾਹਿਲਪੁਰ (ਦ ਸਟੈਲਰ ਨਿਊਜ਼), ਰਿਪੋਰਟ- ਜਸਵਿੰਦਰ ਹੀਰ। ਡੇਰਾ ਲੋਹ ਲੰਗਰ ਕੁਟੀਆ ਸੰਤ ਬਿਸ਼ਨ ਸਿੰਘ ਜੀ ਪਿੰਡ ਨੰਗਲ ਖੁਰਦ ਵਿਖੇ ਅਸਥਾਨ ਦੇ ਸੰਚਾਲਕ ਬਾਬਾ ਵਿਕਰਮਜੀਤ ਸਿੰਘ ਤੇ ਸਮੂਹ ਨਗਰ ਨਿਵਾਸੀ ਗ੍ਰਾਮ ਪੰਚਾਇਤ ਪਰਵਾਸੀ ਭਾਰਤੀਆਂ ਇਲਾਕੇ ਦੇ ਸਹਿਯੋਗ ਨਾਲ ਸੰਤ ਬਾਬਾ ਰਾਮ ਸਿੰਘ ਜੀ, ਸੰਤ ਬਾਬਾ ਮਾਨ ਸਿੰਘ ਜੀ ਦੀ ਸਾਲਾਨਾ ਬਰਸੀ ਮੌਕੇ ਹਸਪਤਾਲਾਂ ਵਿਚ ਖੂਨ ਦੀ ਕਮੀ ਨੂੰ ਦੇਖਦੇ ਹੋਏ ਭਾਈ ਘਨਈਆ ਜੀ ਬਲੱਡ ਬੈਂਕ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ।

Advertisements

ਜਿਸ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਖੂਨਦਾਨ ਕੀਤਾ। ਇਸ ਮੌਕੇ ਡਾਕਟਰ ਦਿਲਬਾਗ ਸਿੰਘ, ਕ੍ਰਿਸ਼ਨ ਸਿੰਘ ਡਡਵਾਲ ਐਡਵੋਕੇਟ ਪੰਜਾਬ ਐਂਡ ਹਰਿਆਣਾ ਹਾਈ ਕੋਰਟ, ਪੰਡਿਤ ਅਸ਼ਵਨੀ, ਇਕਬਾਲ ਸਿੰਘ, ਤਰਸੇਮ ਸਿੰਘ, ਕੁਲਦੀਪ ਸਿੰਘ, ਭਾਗ ਸਿੰਘ, ਸੰਦੀਪ ਸਿੰਘ, ਸੰਦੀਪ ਕੌਰ, ਰਣਜੀਤ ਸਿੰਘ, ਸਤਿੰਦਰ ਕੌਰ ਮਨਪ੍ਰੀਤ ਸਿੰਘ,ਨਰਿੰਦਰ ਸਿੰਘ, ਮਨਜੀਤ ਕੌਰ, ਮੰਗਲ ਸਿੰਘ, ਬਲਵੀਰ ਸਿੰਘ ਸੁਰਜੀਤ ਸਿੰਘ ਸਰਪੰਚ, ਪਰਮਿੰਦਰ ਸਿੰਘ ਆਦਿ ਹਾਜ਼ਰ ਸਨ। ਇਸ ਮੌਕੇ ਸੰਤ ਬਾਬਾ ਬਿਕਰਮਜੀਤ ਸਿੰਘ ਵਲੋਂ ਖੂਨਦਾਨ ਕਰਨ ਵਾਲੇ ਸੱਜਣਾਂ ਨੂੰ ਸਨਮਾਨਿਤ ਕੀਤਾ ਗਿਆ।

LEAVE A REPLY

Please enter your comment!
Please enter your name here