ਹਰਪਾਲ ਗਿੱਲ ਨੇ ਬਤੌਰ ਜਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਵਜੋਂ ਚਾਰਜ ਸੰਭਾਲਿਆ

ਕਪੂਰਥਲਾ(ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਹਰਪਾਲ ਸਿੰਘ ਗਿੱਲ ਨੇ ਬਤੌਰ ਜਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਕਪੂਰਥਲਾ ਵਜੋਂ ਚਾਰਜ ਸੰਭਾਲਿਆ ਹੈ। ਇਸ ਤੋਂ ਪਹਿਲਾਂ ਉਹ ਜਿਲ੍ਹਾ ਮੋਗਾ,ਸ਼੍ਰੀ ਮੁਕਤਸਰ ਸਾਹਿਬ ਵਿਖੇ ਸੇਵਾਵਾਂ ਨਿਭਾ ਰਹੇ ਸਨl ਇਸ ਤੋਂ ਇਲਾਵਾ ਉਨ੍ਹਾਂ ਵਲੋਂ ਫਿਰੋਜ਼ਪੁਰ, ਫਰੀਦਕੋਟ, ਲੁਧਿਆਣਾ (ਵਾਧੂ ਚਾਰਜ )ਵਜੋਂ ਵੀ ਸੇਵਾਵਾਂ ਨਿਭਾਈਆਂ ਜਾ ਚੁੱਕੀਆਂ ਸਨ।

Advertisements

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਲੋੜਵੰਦ ਲੋਕਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਸਮੇਂ ਸਿਰ ਲਾਭ ਲੋਕਾਂ ਤੱਕ ਪਹੁੰਚਾਉਣਾ ਮੁੱਖ ਮਕਸਦ ਰਹੇਗਾ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਭਲਾਈ ਸਕੀਮਾਂ ਦੀ ਵਧੇਰੇ ਜਾਣਕਾਰੀ ਲੈਣ ਵਾਸਤੇ ਦਫ਼ਤਰੀ ਕੰਮ ਕਾਜ ਵਾਲੇ ਦਿਨ ਡਾ. ਬੀ. ਆਰ. ਅੰਬੇਡਕਰ ਭਵਨ, ਨਜ਼ਦੀਕ ਦੇਵੀ ਤਲਾਬ ਮੰਦਿਰ ਕਪੂਰਥਲਾ ਵਿਖੇ ਆ ਕੇ ਸੰਪਰਕ ਕਰ ਸਕਦਾ ਹੈ।

LEAVE A REPLY

Please enter your comment!
Please enter your name here