ਕਾਇਆਕਲਪ ਪ੍ਰੋਗਰਾਮ ‘ਚ ਜ਼ਿਲ੍ਹਾ ਕਪੂਰਥਲਾ ਦਾ ਸ਼ਾਨਦਾਰ ਪ੍ਰਦਰਸ਼ਨ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ: ਗੌਰਵ ਮੜੀਆ । ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ 2020-21 ਦਾ ਆਲ ਇੰਡੀਆ ਕਾਇਆਕਲਪ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿਚ ਪੰਜਾਬ ਦੇ ਜ਼ਿਲਾ ਕਪੂਰਥਲਾ ਦੀਆਂ ਅੱਠ ਸਿਹਤ ਸੰਸਥਾਵਾਂ ਦੀ ਕਾਰਗੁਜ਼ਾਰੀ ਸ਼ਾਨਦਾਰ ਰਹੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਜ਼ਿਲ੍ਹਾ ਕਪੂਰਥਲਾ ਦੀਆਂ ਅੱਠ ਸਿਹਤ ਸੰਸਥਾਵਾਂ ਨੇ ਆਪਣੀ ਵਧੀਆ ਕਾਰਗੁਜ਼ਾਰੀ ਸਦਕਾ ਸੂਬੇ ‘ਚ ਆਪਣੀ ਵੱਖਰੀ ਪਛਾਣ ਬਣਾਉਣ ਹੈ।

Advertisements

ਉਨ੍ਹਾਂ ਡੀਐੱਮਸੀ ਡਾ. ਸੰਦੀਪ ਭੋਲਾ, ਐਸਐਮਓ ਸੰਦੀਪ ਧਵਨ ਤੇ ਸਿਵਲ ਹਸਪਤਾਲ ਕਪੂਰਥਲਾ, ਫਗਵਾੜਾ, ਸੁਲਤਾਨਪੁਰ, ਭੁਲੱਥ, ਕਾਲਾਂ ਸੰਘਿਆਂ, ਬੇਗੋਵਾਲ, ਫੱਤੂਢੀੰਗਾ,ਟਿੱਬਾ ਆਦਿ ਸੰਸਥਾਵਾਂ ਦੇ ਐਸ.ਐਮ.ਓਜ਼ ਦੇ ਸ਼ਾਨਦਾਰ ਕੰਮਾਂ ਦੀ ਪ੍ਰਸ਼ੰਸਾ ਕੀਤੀ ਅਤੇ ਹਸਪਤਾਲ ਦੇ ਕਾਇਆਕਲਪ ਪ੍ਰੋਗਰਾਮ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ‘ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਸ ਮੁਕਾਮ ਨੂੰ ਹਾਸਿਲ ਕਰਨ ਲਈ ਸਾਰੇ ਹੀ ਡਾਕਟਰਾਂ ਤੇ ਪੈਰਾਮੈਡੀਕਲ ਸਟਾਫ ਨੇ ਸਖ਼ਤ ਮਿਹਨਤ ਕੀਤੀ ਸੀ ਅਤੇ ਇਸ ਦਾ ਹੀ ਇਹ ਨਤੀਜਾ ਹੈ ਕਿ ਜ਼ਿਲ੍ਹਾ ਕਪੂਰਥਲਾ ਨੈਸ਼ਨਲ ਲੇਵਲ ‘ਤੇ ਆਪਣੀ ਵੱਖਰੀ ਪਛਾਣ ਬਣਾਉਣ ਵਿਚ ਕਾਮਯਾਬ ਹੋਇਆ ਹੈ। ਉਨ੍ਹਾਂ ਇਸ ਪ੍ਰਾਪਤੀ ਦਾ ਸਿਹਰਾ ਆਪਣੀ ਟੀਮ ਸਿਰ ਬੰਨਿਆ।

LEAVE A REPLY

Please enter your comment!
Please enter your name here