ਸਾਧੂ ਸਿੰਘ ਧਰਮਸੋਤ ਨੇ ਨਾਜਾਇਜ਼ ਮਾਈਨਿੰਗ ਵਿੱਚ ਵੀ 50 ਕਰੋੜ ਦਾ ਕੀਤਾ ਘਪਲਾ

ਚੰਡੀਗੜ੍ਹ (ਦ ਸਟੈਲਰ ਨਿਊਜ਼), ਰਿਪੋਰਟ:ਜੋਤੀ ਗੰਗੜ੍ਹ। ਰਿਸ਼ਵਤ ਮਾਮਲੇ ਵਿੱਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਗ੍ਰਿਫਤਾਰੀ ਤੋਂ ਬਾਅਦ ਵਿਜੀਲੈਂਸ ਦੀ ਜਾਂਚ ਵਿੱਚ ਵੱਡਾ ਖੁਲਾਸਾ ਹੋਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ, ਧਰਮਸੋਤ ਨੇ ਦਰੱਖਤਾਂ ਦੀ ਕਟਾਈ ਦੇ ਬਦਲੇ ਰਿਸ਼ਵਤ ਲੈਣ ਤੋਂ ਇਲਾਵਾ ਜੰਗਲਾਤ ਦੀ ਜ਼ਮੀਨ ‘ਤੇ ਨਾਜਾਇਜ਼ ਮਾਈਨਿੰਗ ਕਰਵਾ ਕੇ 50 ਕਰੋੜ ਦਾ ਇੱਕ ਹੋਰ ਘਪਲਾ ਕੀਤਾ ਹੈ। ਇਸਤੋਂ ਇਲਾਵਾ ਜਿੱਥੇ ਜੰਗਲ ਦੀ ਜ਼ਮੀਨ ਤੋਂ ਦਰੱਖਤ ਕੱਟੇ ਗਏ ਸਨ, ਉੱਥੇ 60 ਫੁੱਟ ਤੱਕ ਨਾਜਾਇਜ਼ ਮਾਈਨਿੰਗ ਵੀ ਕੀਤੀ ਗਈ ਸੀ।

Advertisements

ਸੂਤਰਾਂ ਦਾ ਕਹਿਣਾ ਹੈ ਕਿ ਧਰਮਸੋਤ ਨੇ ਇਹ ਵੀ ਮੰਨਿਆ ਹੈ ਕਿ ਦਰੱਖਤਾਂ ਦੀ ਕਟਾਈ ਤੋਂ ਬਾਅਦ ਉਨ੍ਹਾਂ ਮੋਹਾਲੀ ਅਤੇ ਰੋਡ ਦੀਆਂ ਕਈ ਥਾਵਾਂ ‘ਤੇ ਮਾਈਨਿੰਗ ਦੀ ਮਨਜ਼ੂਰੀ ਦਿੱਤੀ ਸੀ। ਪੰਜਾਬ ਕਾਂਗਰਸ ਨੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਖਿਲਾਫ ਦਰਜ ਐਫਆਈਆਰ ‘ਤੇ ਸਵਾਲ ਚੁੱਕੇ ਹਨ। ਕਾਂਗਰਸ ਦਾ ਕਹਿਣਾ ਹੈ ਕਿ ਇਹ ਮਾਮਲਾ ਤੱਥਾਂ ‘ਤੇ ਆਧਾਰਿਤ ਨਹੀਂ ਹੈ। ਸਰਕਾਰ ਨੇ ਇਹ ਮਾਮਲਾ ਸਿਆਸੀ ਨਫਰਤ ਕਾਰਨ ਦਰਜ ਕੀਤਾ ਹੈ। ਕਾਂਗਰਸੀ ਆਗੂਆਂ ਨੇ ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਦਾ ਵਿਰੋਧ ਕੀਤਾ ਹੈ ਅਤੇ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਵੀ ਕੀਤੀ ਹੈ।

LEAVE A REPLY

Please enter your comment!
Please enter your name here