Wednesday, October 21, 2026
Home Chandigarh ਪੰਜਾਬ ਸਰਕਾਰ ਵੱਲੋਂ ਸੁਹੇਲੇਵਾਲਾ ਮਾਈਨਰ ਦੇ ਵਿਸਥਾਰ ਲਈ 10 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਸੁਹੇਲੇਵਾਲਾ ਮਾਈਨਰ ਦੇ ਵਿਸਥਾਰ ਲਈ 10 ਕਰੋੜ ਰੁਪਏ ਜਾਰੀ

ਚੰਡੀਗੜ੍ਹ, (ਦ ਸਟੈਲਰ ਨਿਊਜ਼): ਫਾਜ਼ਿਲਕਾ ਜ਼ਿਲ੍ਹੇ ਵਿੱਚ ਸਿੰਜਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਖੇਤੀਬਾੜੀ ਲਈ ਨਹਿਰੀ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਵਾਸਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੁਹੇਲੇਵਾਲਾ ਮਾਈਨਰ ਦੇ ਵਿਸਥਾਰ ਲਈ 10 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਦੱਸਣਯੋਗ ਹੈ ਕਿ ਇਸ ਸਰਹੱਦੀ ਜ਼ਿਲ੍ਹੇ ਦੇ ਕਿਸਾਨਾਂ ਦੀ ਇਹ ਚਿਰੋਕਣੀ ਮੰਗ ਸੀ। ਪਿੰਡ ਸੁਹੇਲੇਵਾਲਾ ਤੋਂ ਚੱਕ ਬਾਹਮਣੀ ਵਾਲਾ ਤੱਕ ਇਸ ਮਾਈਨਰ ਦਾ 15 ਕਿਲੋਮੀਟਰ ਵਿਸਥਾਰ ਮੁਕੰਮਲ ਹੋਣ ਉਪਰੰਤ ਜਲਾਲਾਬਾਦ ਬਲਾਕ ਦੇ ਪਿੰਡਾਂ ਦੇ ਲਗਭਗ 5000 ਏਕੜ ਰਕਬੇ ਨੂੰ ਸਿੰਜਾਈ ਦੀ ਸਹੂਲਤ ਮਿਲੇਗੀ। ਇਸ ਨਾਲ ਸੁਹੇਲੇਵਾਲਾ, ਚੱਕ ਢਾਬ, ਖੁਸ਼ਹਾਲ ਜੋਈਆਂ, ਚੱਕ ਪੰਜਕੋਹੀ, ਚੱਕ ਕਬਰਵਾਲਾ, ਚੱਕ ਗੁਲਾਮ ਰਸੂਲਵਾਲਾ, ਚੱਕ ਬਲੋਚਾ ਅਤੇ ਚੱਕ ਬਾਹਮਣੀ ਵਾਲਾ ਪਿੰਡਾਂ ਨੂੰ ਲਾਭ ਹੋਵੇਗਾ।

Advertisements

ਪੰਜਾਬ ਦੇ ਜਲ ਸਰੋਤ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੁਹੇਲੇਵਾਲਾ ਮਾਈਨਰ ਦੇ ਵਿਸਥਾਰ ਅਤੇ ਅਪਗ੍ਰੇਡੇਸ਼ਨ ਦਾ ਕੰਮ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਦੇ ਨਾਲ-ਨਾਲ ਕੰਮ ਦੀ ਗੁਣਵੱਤਾ ਨੂੰ ਵੀ ਬਰਕਰਾਰ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਖੇਤੀਬਾੜੀ ਵਾਸਤੇ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਇਸ ਦੌਰਾਨ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਇਹ ਰਾਸ਼ੀ ਜਾਰੀ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਅਤੇ ਜਲ ਸਰੋਤ ਮੰਤਰੀ ਦਾ ਧੰਨਵਾਦ ਕੀਤਾ।

LEAVE A REPLY

Please enter your comment!
Please enter your name here