ਰਿਆਤ ਬਾਹਰਾ ਇੰਜੀਨੀਅਰਿੰਗ ਕਾਲਜ ਦੇ ਵਿਦਿਆਰਥੀਆਂ ਨੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਰਿਆਤ ਬਾਹਰਾ ਇੰਜਨੀਅਰਿੰਗ ਕਾਲਜ ਵਿੱਚ ‘ਅਰਥ ਸੇਵੀਅਰ ਕਲੱਬ’ ਦੇ ਵਿਦਿਆਰਥੀਆਂ ਨੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ। ਇਸ ਮੌਕੇ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਜੋਤਸਨਾ ਨੇ ਦੱਸਿਆ ਕਿ ਇਹ ਸਮਾਗਮ ਮਹਾਤਮਾ ਗਾਂਧੀ ਨੈਸ਼ਨਲ ਕੌਂਸਲ ਆਫ਼ ਰੂਰਲ ਐਜੂਕੇਸ਼ਨ, ਮਨਿਸਟਰੀ ਆਫ਼ ਐਜੂਕੇਸ਼ਨ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਨਾਇਆ  ਗਿਆ।

Advertisements

‘ਓਨਲੀ ਵਨ ਅਰਥ’ ਇਸ ਸਾਲ ਦਾ ਵਿਸ਼ਾ  ਸੀ, ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੇ ਸਭ ਤੋਂ ਪਹਿਲਾਂ ਕੈਂਪਸ ਵਿੱਚ ਜਾਗਰੂਕਤਾ ਰੈਲੀ ਕੱਢੀ। ਇਸ ਮੌਕੇ ਵਿਦਿਆਰਥੀਆਂ ਨੇ ਵੀ ਸਹੁੰ ਚੁੱਕੀ ਕਿ ਵਾਤਾਵਰਨ ਨੂੰ ਬਚਾਉਣ ਲਈ ਅਸੀਂ ਆਪਣੀ ਅਹਿਮ ਭੂਮਿਕਾ ਨਿਭਾਉਣੀ ਹੈ | ਇਸ ਤੋਂ ਬਾਅਦ ਘਰ ਦੀਆਂ ਫਾਲਤੂ ਜਾਂ ਫਿਰ ਬੇਕਾਰ  ਚੀਜਾਂ ਤੋਂ ਵਰਤਨਯੋਗ ਵਸਤੂਆਂ  ਬਣਾਈਆਂ ਗਈਆਂ, ਜਿਨ੍ਹਾਂ ਦੀ ਬਾਅਦ ਵਿਚ ਪ੍ਰਦਰਸ਼ਨੀ ਲਗਾਈ ਗਈ। ਹਰਿਆਲੀ ਵਧਾਉਣ ਲਈ ਬੱਚਿਆਂ ਨੇ ਬੂਟੇ ਵੀ ਲਗਾਏ ਅਤੇ ਅੰਤ ਵਿੱਚ ਵਾਤਾਵਰਨ ਨਾਲ ਸਬੰਧਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਜਿਸ ਵਿੱਚ 100 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ। ਕਾਲਜ ਦੇ ਪ੍ਰਿੰਸੀਪਲ ਡਾ.ਐਚ.ਪੀ.ਐਸ ਧਾਮੀ ਅਤੇ ਮੋਨਿਕਾ ਠਾਕੁਰ ਨੇ ਜੇਤੂਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਕਾਲਜ ਦੇ ਸਮੂਹ ਇੰਚਾਰਜ, ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।

LEAVE A REPLY

Please enter your comment!
Please enter your name here